ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ’ਤੇ 6 ਅਕਤੂਬਰ ਨੂੰ ਅਹਿਮ ਮੀਟਿੰਗ, 7 ਮੈਂਬਰੀ ਕਮੇਟੀ ਕਰੇਗੀ ਵਿਚਾਰ-ਵਟਾਂਦਰਾ

ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਬਣਾਈ ਗਈ 7 ਮੈਂਬਰੀ ਕਮੇਟੀ 6 ਅਕਤੂਬਰ ਨੂੰ ਦੁਪਹਿਰ 12 ਵਜੇ ਚੰਡੀਗੜ੍ਹ ਵਿੱਚ ਮੀਟਿੰਗ ਕਰੇਗੀ। ਮੀਟਿੰਗ ਵਿੱਚ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026 ਦੀਆਂ ਧਾਰਾਵਾਂ 'ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।

ਪੰਜਾਬ ਸਰਕਾਰ ਮੁਤਾਬਕ, ਕਮੇਟੀ ਕਾਨੂੰਨ ਦੇ ਵੱਖ-ਵੱਖ ਪਹਿਲੂਆਂ 'ਤੇ ਚਰਚਾ ਕਰਨ ਦੇ ਨਾਲ-ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਦਿੱਤੇ ਸੁਝਾਵਾਂ 'ਤੇ ਵੀ ਵਿਚਾਰ ਕਰੇਗੀ। ਸਰਕਾਰ ਨੇ ਕਿਹਾ ਹੈ ਕਿ ਚਰਚਾ ਦੌਰਾਨ ਕਾਨੂੰਨ ਦੀ ਭਾਵਨਾ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਨਾਲ ਜੁੜੀ ਪਵਿੱਤਰਤਾ ਨੂੰ ਧਿਆਨ ਵਿੱਚ ਰੱਖਿਆ ਜਾਵੇਗਾ।

satkar act

7 ਮੈਂਬਰੀ ਕਮੇਟੀ ਵਿੱਚ ਕੌਣ-ਕੌਣ ਸ਼ਾਮਲ?

ਪੰਜਾਬ ਸਰਕਾਰ ਵੱਲੋਂ ਬਣਾਈ ਗਈ ਕਮੇਟੀ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ, ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ, ਸੰਤ ਬਾਬਾ ਸੇਵਾ ਸਿੰਘ ਰਾਮਪੁਰ ਖੇੜਾ, ਸੇਵਾਮੁਕਤ ਜਸਟਿਸ ਜਸਪਾਲ ਸਿੰਘ, ਸੇਵਾਮੁਕਤ ਜਸਟਿਸ ਗੁਰਬੀਰ ਸਿੰਘ, ਸੇਵਾਮੁਕਤ IPS ਅਧਿਕਾਰੀ ਜਤਿੰਦਰ ਸਿੰਘ ਔਲਖ ਅਤੇ ਕਾਨੂੰਨੀ ਅਧਿਕਾਰੀ ਪ੍ਰੀਤ ਇੰਦਰ ਪਾਲ ਸਿੰਘ ਸ਼ਾਮਲ ਹਨ।

ਕਮੇਟੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਗਈ ਕਮੇਟੀ ਨਾਲ ਪ੍ਰਭਾਵਸ਼ਾਲੀ ਤਾਲਮੇਲ ਦੇ ਤਰੀਕਿਆਂ 'ਤੇ ਵੀ ਵਿਚਾਰ ਕਰੇਗੀ। ਸਰਕਾਰ ਮੁਤਾਬਕ ਇਸ ਮੀਟਿੰਗ ਦਾ ਉਦੇਸ਼ ਮਾਮਲੇ 'ਤੇ ਉਸਾਰੂ ਅਤੇ ਸਾਰਥਕ ਵਿਚਾਰ-ਵਟਾਂਦਰੇ ਨੂੰ ਅੱਗੇ ਵਧਾਉਣਾ ਅਤੇ ਸਾਰੇ ਸੁਝਾਵਾਂ ਤੇ ਵਿਚਾਰਾਂ ਨੂੰ ਵਿਚਾਰ ਪ੍ਰਕਿਰਿਆ ਵਿੱਚ ਸ਼ਾਮਲ ਕਰਨਾ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਕੀ ਕਿਹਾ ਸੀ?

ਇਸ ਤੋਂ ਪਹਿਲਾਂ ਐਤਵਾਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 7 ਮੈਂਬਰੀ ਕਮੇਟੀ ਨਾਲ ਮੀਟਿੰਗ ਕੀਤੀ ਸੀ। ਇਸ ਦੌਰਾਨ ਉਨ੍ਹਾਂ ਕਿਹਾ ਸੀ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਗਈ ਕਮੇਟੀ ਨਾਲ ਕਾਨੂੰਨ ਦੀਆਂ ਧਾਰਾਵਾਂ 'ਤੇ ਵਿਚਾਰ ਕਰਦਿਆਂ ਅਤੇ ਸਹਿਮਤੀ ਬਣਾਉਣ ਦੀ ਕੋਸ਼ਿਸ਼ ਕਰਦਿਆਂ ਕਾਨੂੰਨ ਦੀ ਮੂਲ ਭਾਵਨਾ ਨਾਲ ਸਮਝੌਤਾ ਨਹੀਂ ਹੋਣਾ ਚਾਹੀਦਾ।

ਮੁੱਖ ਮੰਤਰੀ ਨੇ ਕਿਹਾ ਸੀ ਕਿ ਬੇਅਦਬੀ ਦੇ ਦੋਸ਼ੀਆਂ ਲਈ ਉਮਰ ਕੈਦ ਅਤੇ ਭਾਰੀ ਜੁਰਮਾਨੇ ਵਰਗੀਆਂ ਧਾਰਾਵਾਂ ਕਾਨੂੰਨ ਦੀਆਂ ਮੁੱਖ ਵਿਵਸਥਾਵਾਂ ਹਨ ਅਤੇ ਉਨ੍ਹਾਂ ਨੂੰ ਕਮਜ਼ੋਰ ਨਹੀਂ ਕੀਤਾ ਜਾਣਾ ਚਾਹੀਦਾ। ਉਨ੍ਹਾਂ ਇਹ ਵੀ ਕਿਹਾ ਸੀ ਕਿ ਬੇਅਦਬੀ ਦੀਆਂ ਘਟਨਾਵਾਂ ਕਾਰਨ ਪਰੇਸ਼ਾਨ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਇਸ ਕਾਨੂੰਨ ਤੋਂ ਰਾਹਤ ਮਿਲੀ ਹੈ। ਮਾਨ ਨੇ ਦੁਹਰਾਇਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਗਈ ਕਮੇਟੀ ਨਾਲ ਸਲਾਹ-ਮਸ਼ਵਰੇ ਦੀ ਪ੍ਰਕਿਰਿਆ ਉਸਾਰੂ ਢੰਗ ਨਾਲ ਜਾਰੀ ਰੱਖੀ ਜਾਵੇਗੀ ਅਤੇ ਕਾਨੂੰਨ ਦੇ ਮੁੱਖ ਉਦੇਸ਼ ਤੇ ਭਾਵਨਾ ਨੂੰ ਕਾਇਮ ਰੱਖਿਆ ਜਾਵੇਗਾ।

Notifications
Settings
Clear Notifications
Notifications
Use the toggle to switch notifications
  • Block for 8 hours
  • Block for 12 hours
  • Block for 24 hours
  • Don't block
Gender
Select your Gender
  • Male
  • Female
  • Others
Age
Select your Age Range
  • Under 18
  • 18 to 25
  • 26 to 35
  • 36 to 45
  • 45 to 55
  • 55+