ਵਿਦੇਸ਼ੀ ਨੰਬਰ ਤੋਂ ਕਾਲ ਕਰਕੇ ਲੁਧਿਆਣਾ ਦੇ ਪ੍ਰਾਪਰਟੀ ਕਾਰੋਬਾਰੀ ਤੋਂ ਮੰਗੀ 1 ਕਰੋੜ ਦੀ ਫਿਰੌਤੀ, ਗੈਂਗਸਟਰ ਡੋਨੀ ਬੱਲ ਦੇ ਨਾਮ 'ਤੇ
ਲੁਧਿਆਣਾ ਵਿੱਚ ਇੱਕ ਪ੍ਰਾਪਰਟੀ ਕਾਰੋਬਾਰੀ ਨੂੰ ਵਿਦੇਸ਼ੀ ਨੰਬਰ ਤੋਂ ਫ਼ੋਨ ਕਰਕੇ ਇੱਕ ਕਰੋੜ ਰੁਪਏ ਦੀ ਫਿਰੌਤੀ ਮੰਗਣ ਅਤੇ ਜਾਨੋਂ ਮਾਰਨ ਦੀ ਧਮਕੀ ਦੇਣ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੂੰ ਦਿੱਤੀ ਸ਼ਿਕਾਇਤ ਮੁਤਾਬਕ ਪੀੜਤ ਕਾਰੋਬਾਰੀ ਹੇਮਰਾਜ ਉਰਫ਼ ਰਾਜੀ ਨੂੰ ਮੋਬਾਈਲ ਨੰਬਰ +1 (506) 803-7683 ਤੋਂ ਕਾਲ ਆਈ ਸੀ, ਜਿਸ ਵਿੱਚ ਫ਼ੋਨ ਕਰਨ ਵਾਲੇ ਨੇ ਆਪਣੀ ਪਛਾਣ ਬਦਨਾਮ ਗੈਂਗਸਟਰ ਡੋਨੀ ਬੱਲ ਵਜੋਂ ਦੱਸਦਿਆਂ ਇੱਕ ਕਰੋੜ ਰੁਪਏ ਦੀ ਮੰਗ ਕੀਤੀ ਅਤੇ ਰਕਮ ਨਾ ਦੇਣ 'ਤੇ ਗੰਭੀਰ ਨਤੀਜੇ ਭੁਗਤਣ ਦੀ ਸਿੱਧੀ ਚੇਤਾਵਨੀ ਵੀ ਦਿੱਤੀ।



Click it and Unblock the Notifications
