ਸ਼੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ ਬੰਗਲਾ ਸਾਹਿਬ ਵਿਵਾਦ: ਦਿੱਲੀ ਪੁਲਿਸ ਦੀ ਕਾਰਵਾਈ 'ਤੇ ਅਮਿਤ ਸ਼ਾਹ ਨੂੰ ਤਲਬ ਕਰਨ ਦੀ ਮੰਗ

ਦਿੱਲੀ ਦੇ ਜੰਤਰ-ਮੰਤਰ 'ਤੇ 10 ਅਕਤੂਬਰ ਨੂੰ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ਅਤੇ ਬੱਚਿਆਂ ਪਿੱਛੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਦਿੱਲੀ ਪੁਲਿਸ ਦੀ ਐਂਟਰੀ 'ਤੇ ਵਿਵਾਦ ਖੜ੍ਹਾ ਹੋ ਗਿਆ ਹੈ। ਇਸ ਮਾਮਲੇ 'ਚ AAP ਵਿਧਾਇਕਾਂ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮੰਗ ਪੱਤਰ ਸੌੰਪ ਕੇ ਗ੍ਰਿਹ ਮੰਤਰੀ ਅਮਿਤ ਸ਼ਾਹ ਨੂੰ ਤਲਬ ਕੀਤੇ ਜਾਣ ਦੀ ਮੰਗ ਕੀਤੀ ਹੈ।

ਪੰਜਾਬ ਦੀ AAP ਪਾਰਟੀ ਦੀ ਲੀਡਰਸ਼ਿਪ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਪਹੁੰਚ ਕੇ ਇਸ ਮਾਮਲੇ 'ਚ ਜਥੇਦਾਰ ਕੁਲਦੀਪ ਸਿੰਘ ਗੜਗੱਜ ਦੇ ਨਾਂਅ ਮੰਗ ਪੱਤਰ ਸੌੰਪੀਆ ਅਤੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਇਸ ਮਾਮਲੇ 'ਚ ਤਲਬ ਕੀਤੇ ਜਾਣ ਦੀ ਮੰਗ ਰੱਖੀ ਹੈ।

bangla sahib controversy

ਆਪ ਆਗੂਆਂ ਦਾ ਕਹਿਣਾ ਹੈ ਕਿ ਬੱਚੇ ਤਾਂ ਅਣਜਾਣ ਸੀ , ਉਹ ਸਿਰਫ਼ ਦਿੱਲੀ ਪੁਲਿਸ ਦੀ ਕਾਰਵਾਈ ਤੋਂ ਬਚਣ ਲਈ ਗੁਰਦੁਆਰਾ ਸਾਹਿਬ ਦੀ ਹੱਦ ਅੰਦਰ ਦਾਖ਼ਲ ਹੋਏ ਸੀ , ਪਰ ਦਿੱਲੀ ਪੁਲਿਸ ਨੇ ਜਾਣ ਬੂਝ ਕੇ ਬੂਟਾ ਸਣੇ ਨੰਗੇ ਸਿਰ ਗੁਰਦੁਆਰਾ ਸਾਹਿਬ ਦੀ ਹੱਦ ਅੰਦਰ ਦਾਖ਼ਲ ਹੋ ਕੇ ਜੋ ਬੇਅਦਬੀ ਕੀਤੀ ਹੈ , ਉਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।

ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ AAP ਵਿਧਾਇਕ ਇੰਦਰਬੀਰ ਸਿੰਘ ਨਿੱਝਰ ਨੇ ਕਿਹਾ ਕਿ ਅਜਿਹੀਆਂ ਹਰਕਤਾਂ ਕਰ ਕੇ ਸਿਖਾਂ ਦੇ ਸਬਰ ਨੂੰ ਵਾਰ-ਵਾਰ ਪਰਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬੱਚੇ ਤਾਂ ਅਣਜਾਣੇ 'ਚ ਆਪਣੇ ਬਚਾਅ ਵਿੱਚ ਗੁਦੁਆਰਾ ਸਾਹਿਬ ਅੰਦਰ ਦਾਖ਼ਲ ਹੋਏ ਸਨ , ਉਨ੍ਹਾਂ ਨੇ ਕੁੱਝ ਸਮਾਂ ਰੁਕ ਕੇ ਲੰਗਰ ਛੱਕ ਕੇ ਚਲੇ ਜਾਣਾ ਸੀ ਪਰ ਦਿੱਲੀ ਪੁਲਿਸ ਦੇ ਮੁਲਾਜ਼ਮ ਜਾਣਬੂਝ ਕੇ ਗੁਰਦੁਆਰਾ ਸਾਹਿਬ ਅੰਦਰ ਦਾਖ਼ਲ ਹੋਏ ਜੋ ਕਿ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। MLA ਨਿੱਝਰ ਨੇ ਅੱਗੇ ਕਿਹਾ ਕਿ ਸਿੱਖ ਕੌਮ ਬੇਹੱਦ ਸਬਰ ਅਤੇ ਸਬ ਤੇ ਕੰਮ ਆਉਣ ਵਾਲੀ ਕੌਮ ਹੈ ਸਾਡੀਆਂ ਭਾਵਨਾਵਾਂ ਨਾਲ ਖੇਡਿਆ ਨਹੀਂ ਜਾਣਾ ਚਾਹੀਦਾ।

ਇਹ ਹੈ ਪੂਰਾ ਮਾਮਲਾ -

-10 ਅਕਤੂਬਰ ਨੂੰ ਦਿੱਲੀ ਦੇ ਜੰਤਰ-ਮੰਤਰ ਵਿਖੇ ਪ੍ਰਦਰਸ਼ਨ 'ਚ ਸ਼ਾਮਿਲ ਹੋਣ ਜਾ ਰਹੇ ਬੱਚਿਆਂ ਅਤੇ ਨੌਜਵਾਨਾਂ ਨੂੰ ਦਿੱਲੀ ਪੁਲਿਸ ਨੇ ਡੰਡੇ ਦੇ ਜ਼ੋਰ ਨਾਲ ਭਜਾਉਣ ਦੀ ਕੋਸ਼ਿਸ਼ ਕੀਤੀ ਸੀ। ਆਪਣੇ ਬਚਾਅ ਵਿੱਚ ਬੱਚੇ ਗੁਰਦੁਆਰਾ ਸਾਹਿਬ ਦਾ ਦਰਵਾਜ਼ਾ ਖੁਲ੍ਹਾ ਦੇਖ ਕੇ ਅੰਦਰ ਵੜ ਗਏ। ਉਨ੍ਹਾਂ ਪਿੱਛੇ ਦਿੱਲੀ ਪੁਲਿਸ ਦੇ ਜਵਾਨ ਵੀ ਬੂਟਾਂ ਸਣੇ ਨੰਗੇ ਸਿਰ ਗੁਰਦੁਆਰਾ ਸਾਹਿਬ ਅੰਦਰ ਦਾਖ਼ਲ ਹੋ ਗਏ , ਉਨ੍ਹਾਂ ਦੇ ਹੱਥਾਂ ਵਿੱਚ ਡੰਡੇ ਵੀ ਸਨ। ਇਸੀ ਗੱਲ ਨੂੰ ਲੈ ਕੇ ਹੁਣ ਵਿਵਾਦ ਖੜ੍ਹਾ ਹੋ ਗਿਆ ਹੈ।

-AAP ਆਗੂ ਚਾਹੁੰਦੇ ਹਨ ਕਿ ਇਸ ਮਾਮਲੇ 'ਚ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਤਲਬ ਕੀਤਾ ਜਾਵੇ ਕਿਉਂਕਿ ਦਿੱਲੀ ਪੁਲਿਸ ਗ੍ਰਹਿ ਮੰਤਰੀ ਦੇ ਹੀ ਅਧਿਕਾਰ ਖੇਤਰ 'ਚ ਆਉਂਦੀ ਹੈ।

Notifications
Settings
Clear Notifications
Notifications
Use the toggle to switch notifications
  • Block for 8 hours
  • Block for 12 hours
  • Block for 24 hours
  • Don't block
Gender
Select your Gender
  • Male
  • Female
  • Others
Age
Select your Age Range
  • Under 18
  • 18 to 25
  • 26 to 35
  • 36 to 45
  • 45 to 55
  • 55+