ਪੰਜਾਬ ਚੋਣਾਂ ਲਈ AAP ਦੀ ਤਿਆਰੀ ਤੇਜ਼, ਅਗਲੇ ਮਹੀਨੇ ਆ ਸਕਦੀ ਉਮੀਦਵਾਰਾਂ ਦੀ ਪਹਿਲੀ List!

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ (AAP) ਨੇ ਆਪਣੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਇਸ ਸਬੰਧੀ ਪਾਰਟੀ ਵੱਲੋਂ ਭਲਕੇ ਦਿੱਲੀ ਵਿੱਚ ਇੱਕ ਅਹਿਮ ਮੀਟਿੰਗ ਬੁਲਾਏ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਮੀਟਿੰਗ ਵਿੱਚ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਪਾਰਟੀ ਦੀ ਸਿਖਰਲੀ ਲੀਡਰਸ਼ਿਪ ਦੇ ਸ਼ਾਮਿਲ ਹੋਣ ਦੀ ਉਮੀਦ ਹੈ।

ਮੀਟਿੰਗ ਦਾ ਮੁੱਖ ਏਜੰਡਾ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੇ ਉਮੀਦਵਾਰਾਂ ਦੀ ਚੋਣ ਕਰਨਾ ਹੋਵੇਗਾ। ਇਸ ਦੌਰਾਨ ਸੰਭਾਵੀ ਉਮੀਦਵਾਰਾਂ ਦੇ ਨਾਵਾਂ 'ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਸੂਤਰਾਂ ਮੁਤਾਬਕ, ਪਾਰਟੀ 15 ਨਵੰਬਰ ਤੋਂ ਪਹਿਲਾਂ ਉਮੀਦਵਾਰਾਂ ਦੀ ਪਹਿਲੀ ਸੂਚੀ ਵੀ ਜਾਰੀ ਕਰ ਸਕਦੀ ਹੈ।

Delhi Meeting

ਅਗਲੇ ਮਹੀਨੇ ਆ ਸਕਦੀ AAP ਦੀ ਪਹਿਲੀ ਲਿਸਟ

ਇਸ ਮੀਟਿੰਗ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੀਆਂ ਤਿਆਰੀਆਂ ਦੇ ਅਹਿਮ ਪੜਾਅ ਵਜੋਂ ਦੇਖਿਆ ਜਾ ਰਿਹਾ ਹੈ। ਉਮੀਦਵਾਰਾਂ ਦੇ ਨਾਵਾਂ 'ਤੇ ਵਿਚਾਰ-ਵਟਾਂਦਰੇ ਤੋਂ ਬਾਅਦ ਪਾਰਟੀ ਵੱਲੋਂ ਅਗਲੇ ਮਹੀਨੇ ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕੀਤੀ ਜਾ ਸਕਦੀ ਹੈ। ਸੂਤਰਾਂ ਮੁਤਾਬਕ ਪਾਰਟੀ ਵੱਲੋਂ ਉਮੀਦਵਾਰਾਂ ਦੇ ਨਾਂਅ ਦੇ ਐਲਾਨ ਨੂੰ ਲੈ ਕੇ ਫ਼ੈਸਲਾ ਜਲਦੀ ਕੀਤਾ ਜਾ ਸਕਦਾ ਹੈ ਤਾਂ ਜੋ ਟਿਕਟਾਂ ਨੂੰ ਲੈ ਕੇ ਭੰਬਲਭੂਸਾ ਨਾ ਰਹੇ ਅਤੇ ਉਮੀਦਵਾਰ ਅਗਲੀ ਤਿਆਰੀ ਜਲਦੀ ਸ਼ੁਰੂ ਕਰ ਸਕਣ। ਮੀਟਿੰਗ ਵਿੱਚ ਉਮੀਦਵਾਰਾਂ ਦੀ ਚੋਣ ਤੋਂ ਇਲਾਵਾ ਚੋਣ ਪ੍ਰਬੰਧਨ ਅਤੇ ਪਾਰਟੀ ਦੀ ਅਗਲੀ ਰਣਨੀਤੀ ਬਾਰੇ ਵੀ ਚਰਚਾ ਹੋਣ ਦੀ ਸੰਭਾਵਨਾ ਹੈ।

ਜਾਣਕਾਰੀ ਇਹ ਵੀ ਸਾਹਮਣੇ ਆ ਰਹੀ ਹੈ ਕਿ ਕਈ ਮੌਜੂਦਾ ਵਿਧਾਇਕਾਂ ਦੀਆਂ ਟਿਕਟਾਂ ਇਸ ਵਾਰ ਕੱਟੀਆਂ ਜਾ ਸਕਦੀਆਂ ਹਨ ਅਤੇ ਕਈ ਨਵੇਂ ਚਿਹਰਿਆਂ ਨੂੰ AAP ਵੱਲੋਂ ਮੌਕਾ ਦਿੱਤਾ ਜਾ ਸਕਦਾ ਹੈ। ਕਿਹਾ ਜਾ ਰਿਹਾ ਹੈ ਕਿ ਵਿਧਾਇਕਾਂ ਦੇ ਕੀਤੇ ਗਏ ਕੰਮ ਅਤੇ ਲੋਕਾਂ ਵਿੱਚ ਉਨ੍ਹਾਂ ਦੀ ਪਹੁੰਚ ਨੂੰ ਦੇਖ ਕੇ ਟਿਕਟਾਂ ਦੀ ਵੰਡ ਦਾ ਸਮੀਕਰਨ ਤੈਅ ਕੀਤਾ ਜਾਣਾ ਹੈ।

AAP ਨੇ 2022 'ਚ ਜਿੱਤੀਆਂ ਸੀ 92 ਸੀਟਾਂ

ਪੰਜਾਬ ਵਿਧਾਨ ਸਭਾ ਵਿੱਚ ਕੁੱਲ 117 ਸੀਟਾਂ ਹਨ। ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਸਾਰੀਆਂ 117 ਸੀਟਾਂ 'ਤੇ ਚੋਣ ਲੜੀ ਸੀ। ਇਨ੍ਹਾਂ ਵਿੱਚੋਂ ਪਾਰਟੀ ਨੇ 92 ਸੀਟਾਂ 'ਤੇ ਜਿੱਤ ਦਰਜ ਕੀਤੀ ਸੀ। ਇਸ ਤੋਂ ਬਾਅਦ ਨਵੰਬਰ 2024 ਵਿੱਚ ਚਾਰ ਸੀਟਾਂ 'ਤੇ ਹੋਈਆਂ ਜ਼ਿਮਨੀ ਚੋਣਾਂ ਵਿੱਚ AAP ਨੇ ਗਿੱਦੜਬਾਹਾ, ਚੱਬੇਵਾਲ ਅਤੇ ਡੇਰਾ ਬਾਬਾ ਨਾਨਕ ਸਮੇਤ ਤਿੰਨ ਸੀਟਾਂ ਜਿੱਤੀਆਂ ਸਨ, ਜਦਕਿ ਇੱਕ ਸੀਟ ਕਾਂਗਰਸ ਦੇ ਖਾਤੇ ਵਿੱਚ ਗਈ ਸੀ। ਇਸ ਨਾਲ ਵਿਧਾਨ ਸਭਾ ਵਿੱਚ AAP ਦੀਆਂ ਸੀਟਾਂ ਦੀ ਗਿਣਤੀ ਵਧ ਕੇ 94 ਹੋ ਗਈ ਸੀ।

ਜੁਲਾਈ 2024 ਤੋਂ ਨਵੰਬਰ 2025 ਤੱਕ ਹੋਈਆਂ ਸੱਤ ਜ਼ਿਮਨੀ ਚੋਣਾਂ ਵਿੱਚ AAP ਨੇ ਛੇ ਸੀਟਾਂ ਜਿੱਤੀਆਂ ਸਨ, ਜਦਕਿ ਇੱਕ ਸੀਟ 'ਤੇ ਪਾਰਟੀ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ।

Notifications
Settings
Clear Notifications
Notifications
Use the toggle to switch notifications
  • Block for 8 hours
  • Block for 12 hours
  • Block for 24 hours
  • Don't block
Gender
Select your Gender
  • Male
  • Female
  • Others
Age
Select your Age Range
  • Under 18
  • 18 to 25
  • 26 to 35
  • 36 to 45
  • 45 to 55
  • 55+