ਗਿਆਨੇਸ਼ ਕੁਮਾਰ ਖਿਲਾਫ਼ ਚੰਡੀਗੜ੍ਹ 'ਚ AAP ਦਾ ਪ੍ਰਦਰਸ਼ਨ, ਮਨੀਸ਼ ਸਿਸੋਦੀਆ ਨੇ ਘੇਰੀ ਮੋਦੀ ਸਰਕਾਰ

ਆਮ ਆਦਮੀ ਪਾਰਟੀ (AAP) ਪੰਜਾਬ ਨੇ ਸ਼ਨੀਵਾਰ ਨੂੰ ਚੰਡੀਗੜ੍ਹ ਵਿੱਚ ਨੌਜਵਾਨਾਂ ਦੀ ਅਗਵਾਈ ਹੇਠ ਕਾਕਰੋਚ ਜਨਤਾ ਪਾਰਟੀ (CJP) ਵੱਲੋਂ ਕੀਤੇ ਜਾ ਰਹੇ ਪ੍ਰਦਰਸ਼ਨ ਦਾ ਪੂਰਾ ਸਮਰਥਨ ਕੀਤਾ। ਇਹ ਪ੍ਰਦਰਸ਼ਨ ਮੁੱਖ ਚੋਣ ਕਮਿਸ਼ਨਰ (CEC) ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਕੀਤਾ ਗਿਆ। ਇਸ ਦੌਰਾਨ AAP ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਸਣੇ ਪਾਰਟੀ ਦੇ ਕਈ ਹੋਰ ਆਗੂਆਂ ਨੂੰ ਚੰਡੀਗੜ੍ਹ ਪੁਲਿਸ ਨੇ ਹਿਰਾਸਤ ਵਿੱਚ ਲਿਆ।

'ਵੋਟ ਚੋਰੋ, ਕੁਰਸੀ ਛੱਡੋ' ਦੇ ਨਾਅਰੇ ਲਗਾਉਂਦਿਆਂ AAP ਆਗੂਆਂ ਅਤੇ ਵਰਕਰਾਂ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ ਕੀਤਾ। ਮਨੀਸ਼ ਸਿਸੋਦੀਆ ਨੇ ਦੋਸ਼ ਲਾਇਆ ਕਿ ਨਰਿੰਦਰ ਮੋਦੀ ਦੇਸ਼ ਦੇ ਨੌਜਵਾਨਾਂ ਤੋਂ ਡਰਦੇ ਹਨ, ਕਿਉਂਕਿ ਭਾਜਪਾ ਇਮਾਨਦਾਰੀ ਨਾਲ ਚੋਣਾਂ ਨਹੀਂ ਜਿੱਤ ਸਕੀ। AAP ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ਕਿਹਾ ਕਿ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਕਰਨ ਵਾਲੇ ਨੌਜਵਾਨਾਂ, ਵਕੀਲਾਂ ਅਤੇ ਹੋਰ ਨਾਗਰਿਕਾਂ ਨੂੰ ਹਿਰਾਸਤ ਵਿੱਚ ਲੈ ਕੇ ਡਰ ਦਾ ਮਾਹੌਲ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹਾਲਾਤ ਇੰਨੇ ਗੰਭੀਰ ਹਨ ਕਿ ਐਮਰਜੈਂਸੀ ਦੇ ਦੌਰ ਵਿੱਚ ਵੀ ਅਜਿਹੀ ਸਥਿਤੀ ਨਹੀਂ ਦੇਖੀ ਗਈ ਸੀ।

manish sisodia

ਸਿਸੋਦੀਆ ਨੇ ਦਾਅਵਾ ਕੀਤਾ ਕਿ ਅਰਵਿੰਦ ਕੇਜਰੀਵਾਲ ਦੇ ਹਲਕੇ ਵਿੱਚੋਂ 40 ਹਜ਼ਾਰ ਵੋਟਾਂ ਕੱਟੀਆਂ ਗਈਆਂ ਸਨ, ਜਿੱਥੇ ਬਾਅਦ ਵਿੱਚ ਕੇਜਰੀਵਾਲ ਲਗਭਗ 4 ਹਜ਼ਾਰ ਵੋਟਾਂ ਦੇ ਫ਼ਰਕ ਨਾਲ ਹਾਰ ਗਏ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਉਨ੍ਹਾਂ ਦੇ ਆਪਣੇ ਹਲਕੇ ਵਿੱਚੋਂ 28 ਹਜ਼ਾਰ ਵੋਟਾਂ ਕੱਟੀਆਂ ਗਈਆਂ ਸਨ, ਜਿੱਥੇ ਉਹ ਸਿਰਫ਼ 600 ਵੋਟਾਂ ਦੇ ਫ਼ਰਕ ਨਾਲ ਹਾਰੇ ਸਨ। ਸਿਸੋਦੀਆ ਨੇ ਕਿਹਾ ਕਿ ਇਨ੍ਹਾਂ ਅੰਕੜਿਆਂ ਦੀ ਗੰਭੀਰਤਾ ਨਾਲ ਜਾਂਚ ਹੋਣੀ ਚਾਹੀਦੀ ਹੈ ਅਤੇ ਚੋਣ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਤੇ ਜਵਾਬਦੇਹੀ ਯਕੀਨੀ ਬਣਾਈ ਜਾਣੀ ਚਾਹੀਦੀ ਹੈ।

SIR ਪ੍ਰਕਿਰਿਆ ਨੂੰ ਲੈ ਕੇ ਵੀ ਉਠਾਏ ਸਵਾਲ

ਵੋਟਰ ਸੂਚੀਆਂ ਦੀ ਵਿਸ਼ੇਸ਼ ਤੀਬਰ ਸੋਧ (SIR) ਬਾਰੇ ਚਿੰਤਾ ਜ਼ਾਹਰ ਕਰਦਿਆਂ ਮਨੀਸ਼ ਸਿਸੋਦੀਆ ਨੇ ਦਾਅਵਾ ਕੀਤਾ ਕਿ ਉੱਤਰ ਪ੍ਰਦੇਸ਼ ਵਿੱਚ, ਜਿੱਥੇ ਆਉਣ ਵਾਲੇ ਸਮੇਂ ਵਿੱਚ ਚੋਣਾਂ ਹੋਣੀਆਂ ਹਨ, ਲੋੜੀਂਦੇ ਫਾਰਮ ਭਰੇ ਬਿਨਾਂ 13 ਲੱਖ ਨਵੇਂ ਵੋਟ ਜੋੜੇ ਗਏ ਹਨ। ਮਨੀਸ਼ ਸਿਸੋਦੀਆ ਨੇ ਇਹ ਵੀ ਦੋਸ਼ ਲਾਇਆ ਕਿ ਭਾਜਪਾ ਨੇ ਬਿਹਾਰ, ਦਿੱਲੀ ਅਤੇ ਪੱਛਮੀ ਬੰਗਾਲ ਵਿੱਚ ਵੋਟਾਂ ਦੀ ਕਥਿਤ ਚੋਰੀ ਰਾਹੀਂ ਚੋਣਾਂ ਜਿੱਤੀਆਂ ਹਨ। ਉਨ੍ਹਾਂ ਕਿਹਾ ਕਿ ਚੋਣ ਪ੍ਰਕਿਰਿਆ ਵਿੱਚ ਲੋਕਾਂ ਦਾ ਭਰੋਸਾ ਬਹਾਲ ਕਰਨ ਲਈ ਗਿਆਨੇਸ਼ ਕੁਮਾਰ ਦਾ ਅਸਤੀਫ਼ਾ ਜ਼ਰੂਰੀ ਹੈ।

ਮਨੀਸ਼ ਸਿਸੋਦੀਆ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਨੂੰ ਪਿਆਰ ਕਰਨ ਵਾਲੇ ਹਰ ਵਿਅਕਤੀ ਨੂੰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਕਰਨੀ ਚਾਹੀਦੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਵੋਟਾਂ ਦੀ ਕਥਿਤ ਚੋਰੀ ਰਾਹੀਂ ਨਰਿੰਦਰ ਮੋਦੀ ਸ਼ਹੀਦ ਭਗਤ ਸਿੰਘ, ਮਹਾਤਮਾ ਗਾਂਧੀ, ਕਰਤਾਰ ਸਿੰਘ ਸਰਾਭਾ, ਸੁਖਦੇਵ ਅਤੇ ਰਾਜਗੁਰੂ ਦੀਆਂ ਕੁਰਬਾਨੀਆਂ ਦਾ ਅਪਮਾਨ ਕਰ ਰਹੇ ਹਨ।

ਹਰਪਾਲ ਚੀਮਾ ਨੇ ਵੀ BJP 'ਤੇ ਸਾਧਿਆ ਨਿਸ਼ਾਨਾ

ਇਸ ਦੌਰਾਨ ਪੰਜਾਬ ਦੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੀ ਭਾਜਪਾ ਸਰਕਾਰ ਦੀ ਨਿੰਦਾ ਕਰਦਿਆਂ ਕਿਹਾ ਕਿ ਨੌਜਵਾਨਾਂ ਸਮੇਤ ਸਮਾਜ ਦੇ ਹਰ ਵਰਗ ਦੇ ਲੋਕ ਵੋਟਾਂ ਦੀ ਕਥਿਤ ਚੋਰੀ ਵਿਰੁੱਧ ਖੜ੍ਹੇ ਹੋ ਰਹੇ ਹਨ। ਚੀਮਾ ਨੇ ਦੋਸ਼ ਲਾਇਆ ਕਿ ਭਾਜਪਾ ਸਰਕਾਰ ਤਾਨਾਸ਼ਾਹੀ ਤਰੀਕੇ ਅਪਣਾ ਰਹੀ ਹੈ ਅਤੇ ਪ੍ਰਦਰਸ਼ਨਕਾਰੀਆਂ ਵਿਰੁੱਧ ਕਾਰਵਾਈ ਲੋਕਤੰਤਰੀ ਆਜ਼ਾਦੀਆਂ 'ਤੇ ਹਮਲਾ ਹੈ। ਉਨ੍ਹਾਂ ਭਰੋਸਾ ਜਤਾਇਆ ਕਿ ਦੇਸ਼ ਦੇ ਨੌਜਵਾਨਾਂ ਦੀ ਜਿੱਤ ਹੋਵੇਗੀ ਅਤੇ ਗਿਆਨੇਸ਼ ਕੁਮਾਰ ਨੂੰ ਅਸਤੀਫ਼ਾ ਦੇਣਾ ਪਵੇਗਾ।

Notifications
Settings
Clear Notifications
Notifications
Use the toggle to switch notifications
  • Block for 8 hours
  • Block for 12 hours
  • Block for 24 hours
  • Don't block
Gender
Select your Gender
  • Male
  • Female
  • Others
Age
Select your Age Range
  • Under 18
  • 18 to 25
  • 26 to 35
  • 36 to 45
  • 45 to 55
  • 55+