ਮੋਗਾ 'ਚ 26 ਨਵੰਬਰ ਨੂੰ 'ਖੁਸ਼ਹਾਲ ਪੰਜਾਬ' ਮਹਾਂਰੈਲੀ, CM ਮਾਨ ਵੰਡਣਗੇ ਸਮਾਰਟ ਰਾਸ਼ਨ ਕਾਰਡ

ਮੋਗਾ-ਲੁਧਿਆਣਾ ਕੌਮੀ ਮਾਰਗ 'ਤੇ ਸਥਿਤ ਪਿੰਡ ਨੱਥੂਵਾਲਾ ਜਦੀਦ ਵਿਖੇ 26 ਨਵੰਬਰ ਨੂੰ ਹੋਣ ਵਾਲੇ ਸੂਬਾ ਪੱਧਰੀ ਸਮਾਗਮ 'ਖੁਸ਼ਹਾਲ ਪੰਜਾਬ' ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦੀ ਸ਼ੁਰੂਆਤ ਕਰਨਗੇ।

ਇਸ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ 'ਆਪ' ਦੇ ਜਨਰਲ ਸਕੱਤਰ ਅਤੇ ਸਟੇਟ ਮੀਡੀਆ ਹੈੱਡ/ਇੰਚਾਰਜ ਬਲਤੇਜ ਪੰਨੂ, ਬਟਾਲਾ ਤੋਂ ਵਿਧਾਇਕ ਤੇ 'ਆਪ' ਦੇ ਕਾਰਜਕਾਰੀ ਪ੍ਰਧਾਨ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ, ਜਗਰਾਉਂ ਤੋਂ ਵਿਧਾਇਕ ਸਰਵਜੀਤ ਕੌਰ ਮਾਣੂੰਕੇ ਅਤੇ ਬਾਘਾਪੁਰਾਣਾ ਤੋਂ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਲਿਆ।

aap rally in moga

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਸ ਵਿਸ਼ਾਲ ਰਾਜ ਪੱਧਰੀ ਸਮਾਗਮ ਵਿੱਚ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦੀ ਸ਼ੁਰੂਆਤ ਕਰਨਗੇ। ਇਸ ਪਹਿਲਕਦਮੀ ਦਾ ਮਕਸਦ ਯੋਗ ਲਾਭਪਾਤਰੀਆਂ ਤੱਕ ਸਰਕਾਰੀ ਰਾਸ਼ਨ ਅਤੇ ਲੋਕ ਭਲਾਈ ਸਕੀਮਾਂ ਦਾ ਲਾਭ ਹੋਰ ਪਾਰਦਰਸ਼ੀ ਅਤੇ ਸੁਚਾਰੂ ਢੰਗ ਨਾਲ ਪਹੁੰਚਾਉਣਾ ਹੈ। ਇਸ 'ਖੁਸ਼ਹਾਲ ਪੰਜਾਬ' ਮਹਾਂਰੈਲੀ ਲਈ ਲਗਪਗ 116 ਏਕੜ ਜ਼ਮੀਨ ਵਿੱਚ ਵੱਡੇ ਪੱਧਰ 'ਤੇ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਇਸ ਵਿੱਚ ਇੱਕ ਲੱਖ ਤੋਂ ਵੱਧ ਆਮ ਲੋਕਾਂ, ਪਾਰਟੀ ਵਰਕਰਾਂ ਅਤੇ ਵਲੰਟੀਅਰਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ।

ਉਨ੍ਹਾਂ ਕਿਹਾ ਕਿ ਮੋਗਾ ਪੰਜਾਬ ਦੇ ਕੇਂਦਰੀ ਹਿੱਸੇ ਵਿੱਚ ਸਥਿਤ ਹੋਣ ਕਰਕੇ ਸੂਬੇ ਦੇ ਵੱਖ-ਵੱਖ ਹਿੱਸਿਆਂ ਤੋਂ ਆਉਣ ਵਾਲੇ ਲੋਕਾਂ ਲਈ ਸੁਵਿਧਾਜਨਕ ਥਾਂ ਹੈ। ਇਸ ਲਈ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਦੀ ਆਮਦ ਨੂੰ ਧਿਆਨ ਵਿੱਚ ਰੱਖਦਿਆਂ ਹਰ ਪ੍ਰਬੰਧ ਸੁਚੱਜੇ ਢੰਗ ਨਾਲ ਕੀਤਾ ਜਾਵੇ। ਆਪ ਮੁਤਾਬਕ ਇਹ ਸਮਾਗਮ ਸਿਰਫ਼ ਇੱਕ ਵੱਡਾ ਇਕੱਠ ਹੀ ਨਹੀਂ, ਸਗੋਂ ਪੰਜਾਬ ਸਰਕਾਰ ਵੱਲੋਂ ਸਿੱਖਿਆ, ਸਿਹਤ, ਬਿਜਲੀ, ਰੁਜ਼ਗਾਰ, ਖੇਤੀਬਾੜੀ, ਬੁਨਿਆਦੀ ਢਾਂਚੇ ਅਤੇ ਲੋਕ ਭਲਾਈ ਦੇ ਖੇਤਰ ਵਿੱਚ ਕੀਤੇ ਜਾ ਰਹੇ ਕੰਮਾਂ ਅਤੇ ਪਹਿਲਕਦਮੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਦਾ ਅਹਿਮ ਮੰਚ ਵੀ ਸਾਬਤ ਹੋਵੇਗਾ।

ਇਸ ਮੌਕੇ ਆਪ ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਸਿੱਖਿਆ ਪ੍ਰਣਾਲੀ ਵਿੱਚ ਸੁਧਾਰ, ਆਮ ਆਦਮੀ ਕਲੀਨਿਕਾਂ ਰਾਹੀਂ ਸਿਹਤ ਸਹੂਲਤਾਂ, ਘਰੇਲੂ ਖਪਤਕਾਰਾਂ ਨੂੰ ਮੁਫ਼ਤ ਬਿਜਲੀ, ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ, ਕਿਸਾਨਾਂ ਲਈ ਖੇਤੀਬਾੜੀ ਸਹੂਲਤਾਂ ਅਤੇ ਵੱਖ-ਵੱਖ ਵਰਗਾਂ ਦੀ ਭਲਾਈ ਲਈ ਕੀਤੇ ਜਾ ਰਹੇ ਉਪਰਾਲਿਆਂ ਨੂੰ ਵੀ ਇਸ ਮੌਕੇ ਲੋਕਾਂ ਸਾਹਮਣੇ ਰੱਖਿਆ ਜਾਵੇਗਾ।

Notifications
Settings
Clear Notifications
Notifications
Use the toggle to switch notifications
  • Block for 8 hours
  • Block for 12 hours
  • Block for 24 hours
  • Don't block
Gender
Select your Gender
  • Male
  • Female
  • Others
Age
Select your Age Range
  • Under 18
  • 18 to 25
  • 26 to 35
  • 36 to 45
  • 45 to 55
  • 55+