ਪੰਜਾਬ ਚੋਣਾਂ 2027: 'ਆਪ' ਕੱਲ੍ਹ ਜਾਰੀ ਕਰੇਗੀ ਉਮੀਦਵਾਰਾਂ ਦੀ ਪਹਿਲੀ ਸੂਚੀ, CM ਮਾਨ ਨੇ ਕੀਤਾ ਵੱਡਾ ਐਲਾਨ
ਆਮ ਆਦਮੀ ਪਾਰਟੀ (ਆਪ) 2027 ਦੀਆਂ ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਕੱਲ੍ਹ ਜਾਰੀ ਕਰੇਗੀ। ਇਸ ਦਾ ਐਲਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦਿੱਲੀ ਵਿੱਚ ਪਾਰਟੀ ਦੀ ਹਾਈਕਮਾਨ ਦੀ ਮੀਟਿੰਗ ਵਿੱਚ ਸ਼ਾਮਲ ਹੋਣ ਤੋਂ ਬਾਅਦ ਕੀਤਾ ਹੈ।
CM ਮਾਨ ਨੇ ਕਿਹਾ, "ਅੱਜ ਉਮੀਦਵਾਰਾਂ ਅਤੇ ਪੰਜਾਬ ਦੇ ਮੁੱਖ ਮੁੱਦਿਆਂ 'ਤੇ ਚਰਚਾ ਕਰਨ ਲਈ ਇੱਕ ਮੀਟਿੰਗ ਹੋਈ। ਕੱਲ੍ਹ ਪਾਰਟੀ ਦੀ ਸਿਆਸੀ ਮਾਮਲਿਆਂ ਦੀ ਕਮੇਟੀ ਦੀ ਇੱਕ ਹੋਰ ਮੀਟਿੰਗ ਹੋਵੇਗੀ,ਜਿਸ ਵਿੱਚ ਉਮੀਦਵਾਰਾਂ ਦੇ ਨਾਂ ਅੰਤਿਮ ਰੂਪ ਵਿੱਚ ਤੈਅ ਕਰਕੇ ਐਲਾਨੇ ਜਾਣਗੇ। ਪੰਜਾਬ ਵਿੱਚ ਸੱਤਾਧਾਰੀ ਪਾਰਟੀ ਆਪਣੇ ਵਿਰੋਧੀਆਂ ਤੋਂ ਪਹਿਲਾਂ ਚੋਣ ਮੋਡ ਵਿੱਚ ਆਉਣ ਦੀ ਤਿਆਰੀ ਕਰ ਰਹੀ ਹੈ। ਇਸ ਲਈ ਪਾਰਟੀ ਨੇ ਅੱਜ ਚੋਣਾਂ ਲਈ ਆਪਣੇ ਉਮੀਦਵਾਰਾਂ ਅਤੇ ਮੁੱਖ ਮੁੱਦਿਆਂ ਬਾਰੇ ਚਰਚਾ ਕੀਤੀ।

ਪੰਜਾਬ 'ਆਪ' ਦੇ ਪ੍ਰਧਾਨ ਅਮਨ ਅਰੋੜਾ ਅਤੇ ਸਿਆਸੀ ਮਾਮਲਿਆਂ ਦੀ ਕਮੇਟੀ ਦੇ ਮੈਂਬਰ ਅਤੇ ਵਿੱਤ ਮੰਤਰੀ ਹਰਪਾਲ ਚੀਮਾ ਵੀਡੀਓ ਕਾਨਫਰੰਸਿੰਗ ਜ਼ਰੀਏ ਮੀਟਿੰਗ ਵਿੱਚ ਸ਼ਾਮਲ ਹੋਏ। ਪਾਰਟੀ ਦੇ ਸੂਤਰਾਂ ਮੁਤਾਬਕ 'ਆਪ' ਹਾਈਕਮਾਂਡ ਨੇ ਲਗਪਗ 15 ਨਾਮਾਂ ਨੂੰ ਲਗਭਗ ਅੰਤਿਮ ਰੂਪ ਦੇ ਦਿੱਤਾ ਹੈ। ਸੂਬੇ 'ਚ ਚੋਣਾਂ ਤੈਅ ਸ਼ਡਿਊਲ ਮੁਤਾਬਕ ਫਰਵਰੀ ਮਹੀਨੇ 'ਚ ਹੋਣੀਆਂ ਹਨ।
ਕੱਲ੍ਹ ਮੀਡੀਆ ਨੂੰ ਦੱਸਾਂਗੇ ਉਮੀਦਵਾਰਾਂ ਦੇ ਨਾਂਅ -CM ਮਾਨ
ਮੀਟਿੰਗ ਤੋਂ ਬਾਅਦ ਮੀਡੀ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ CM ਮਾਨ ਨੇ ਕਿਹਾ ਕਿ ਕੱਲ੍ਹ ਦੀ PAC ਦੀ ਮੀਟਿੰਗ ਤੋਂ ਬਾਅਦ ਪਹਿਲੀ ਲਿਸਟ ਜਾਰੀ ਕਰ ਦਿੱਤੀ ਜਾਵੇਗੀ। ਉਨ੍ਹਾਂ ਪੱਤ੍ਰਕਾਰਾਂਨੂੰ ਕਿਹਾ ਕਿ ਕੱਲ੍ਹ ਦੁਪਹਿਰ 12 ਬਜੇ ਦੇ ਕਰੀਬ ਸੱਬ ਕੁੱਝ ਫ਼ਾਈਨਲ ਹੋ ਜਾਵੇਗਾ , ਜਿਸਤੋਂ ਬਾਅਦ ਉਮੀਦਵਾਰਾਂ ਦੇ ਨਾਂਅ ਐਲਾਨ ਦਿੱਤੇ ਜਾਣਗੇ। CM ਮਾਨ ਨੇ ਇਹ ਵੀ ਕਿਹਾ ਹੈ ਕਿ ਲੋਕਾਂ ਦੀ ਪਸੰਦ ਅਤੇ ਕੀਤੇ ਗਏ ਕੰਮ ਦੇ ਅਧਾਰ 'ਤੇ ਇਸ ਵਾਰ ਟਿਕਟਾਂ ਦਿੱਤੀਆਂ ਜਾਣਗੀਆਂ।
ਪਾਰਟੀ ਦੇ ਸੂਤਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਇਰਾਦਾ ਆਪਣੇ ਉਮੀਦਵਾਰਾਂ ਦਾ ਐਲਾਨ ਕਾਫ਼ੀ ਪਹਿਲਾਂ ਕਰਨ ਦਾ ਹੈ ਤਾਂ ਜੋ ਉਨ੍ਹਾਂ ਨੂੰ ਆਪਣੇ-ਆਪਣੇ ਹਲਕਿਆਂ ਵਿੱਚ ਵੋਟਰਾਂ ਤੱਕ ਪਹੁੰਚ ਕਰਨ ਅਤੇ ਸਮਰਥਨ ਜੁਟਾਉਣ ਦਾ ਸਮਾਂ ਮਿਲ ਸਕੇ। 'ਆਪ' ਕੋਲ ਫਿਲਹਾਲ 117 ਮੈਂਬਰੀ ਪੰਜਾਬ ਵਿਧਾਨ ਸਭਾ ਵਿੱਚ 94 ਵਿਧਾਇਕ ਹਨ।


Click it and Unblock the Notifications
