ਅਕਾਲੀ ਦਲ ਨੂੰ ਵੱਡਾ ਝਟਕਾ! 3 ਵਾਰ ਦੇ ਵਿਧਾਇਕ ਰਣਜੀਤ ਸਿੰਘ ਛੱਜਲਵੱਡੀ ਪੁੱਤਰ ਸਮੇਤ AAP 'ਚ ਸ਼ਾਮਲ

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬੇ ਦੀ ਸਿਆਸਤ ਵਿੱਚ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਸਾਰੀਆਂ ਪਾਰਟੀਆਂ ਆਪੋ-ਆਪਣੇ ਪੈਰ ਪੱਕੇ ਕਰਨ ਲਈ ਯਤਨਸ਼ੀਲ ਹਨ। ਸੁਬੇ ਦੀ ਸਿਆਸਤ ਵਿਚ ਜੋੜ-ਤੋੜ ਦਾ ਸਿਲਸਿਲਾ ਵੀ ਲਗਾਤਾਰ ਜਾਰੀ ਹੈ। ਅੱਜ ਅਕਾਲੀ ਦਲ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਸੀਨੀਅਰ ਅਕਾਲੀ ਆਗੂ ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।

ਰਣਜੀਤ ਸਿੰਘ ਛੱਜਲਵੱਡੀ ਦੇ ਆਪਣੇ ਪੁੱਤਰ ਸਤਿੰਦਰਜੀਤ ਸਿੰਘ ਛੱਜਲਵੱਡੀ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋਣ ਨਾਲ ਪਾਰਟੀ ਨੂੰ ਹਲਕਾ ਬਾਬਾ ਬਕਾਲਾ ਵਿੱਚ ਮਜ਼ਬੂਤੀ ਮਿਲੀ ਹੈ।ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ ਰਾਜਬੀਰ ਸਿੰਘ ਘੁੰਮਣ ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰਵਾਇਆ।

ranjit singh joins AAP

ਇਸ ਮੌਕੇ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ 'ਤੇ ਸਾਹਮਣੇ ਆ ਗਈਆਂ ਹਨ। ਸਤਿੰਦਰਜੀਤ ਸਿੰਘ ਛੱਜਲਵੱਡੀ ਅਕਾਲੀ ਦਲ ਪੁਨਰ ਸੁਰਜੀਤ ਦੇ ਮੌਜੂਦਾ ਹਲਕਾ ਇੰਚਾਰਜ ਸਨ। ਇਸ ਤੋਂ ਇਲਾਵਾ ਉਹ ਸਾਲ 2022 ਵਿੱਚ ਹਲਕਾ ਜੰਡਿਆਲਾ ਗੁਰੂ ਤੋਂ ਵਿਧਾਨ ਸਭਾ ਚੋਣ ਵੀ ਲੜ ਚੁੱਕੇ ਹਨ।

ਛੱਜਲਵੱਡੀ ਪਰਿਵਾਰ ਲੰਬੇ ਸਮੇਂ ਤੋਂ ਹਲਕਾ ਬਾਬਾ ਬਕਾਲਾ ਵਿੱਚ ਸਰਗਰਮ ਰਿਹਾ ਹੈ ਅਤੇ ਲੋਕਾਂ ਨਾਲ ਲਗਾਤਾਰ ਜੁੜਿਆ ਹੋਇਆ ਹੈ। ਅਜਿਹੇ ਵਿੱਚ ਪਰਿਵਾਰ ਦੇ 'ਆਪ' ਵਿੱਚ ਸ਼ਾਮਲ ਹੋਣ ਨਾਲ ਹਲਕੇ ਦੀ ਸਿਆਸਤ ਵਿੱਚ ਨਵੀਂ ਹਲਚਲ ਦੇਖਣ ਨੂੰ ਮਿਲ ਰਹੀ ਹੈ। ਕਿਆਸ ਲਗਾਏ ਜਾ ਰਹੇ ਹਨ ਕਿ ਆਪ ਪਾਰਟੀ ਇਸ ਵਾਰ ਵੱਡੇ ਪੱਧਰ 'ਤੇ ਚਿਹਰਿਆਂ 'ਚ ਤਬਦੀਲੀ ਕਰ ਸਕਦੀ ਹੈ ਅਤੇ ਕਈ ਨਵੇਂ ਉਮੀਦਵਾਰਾਂ ਨੂੰ ਟਿਕਟ ਮਿਲ ਸਕਦੀ ਹੈ , ਅਜਿਹੇ 'ਚ ਛੱਜਲਵੱਡੀ ਪਰਿਵਾਰ ਦੀ ਟਿਕਟ ਪੱਕੀ ਹੋਣ ਦੀਆਂ ਕਿਆਸਰਾਈਆਂ ਵੀ ਸਿਆਸੀ ਬਜ਼ਾਰ ਵਿੱਚ ਸ਼ੁਰੂ ਹੋ ਗਈਆਂ ਹਨ।

Notifications
Settings
Clear Notifications
Notifications
Use the toggle to switch notifications
  • Block for 8 hours
  • Block for 12 hours
  • Block for 24 hours
  • Don't block
Gender
Select your Gender
  • Male
  • Female
  • Others
Age
Select your Age Range
  • Under 18
  • 18 to 25
  • 26 to 35
  • 36 to 45
  • 45 to 55
  • 55+