ਮਾਨ ਸਰਕਾਰ ਦੇ ਨਿਰਦੇਸ਼ਾਂ 'ਤੇ OFTEC ਦਾ ਐਕਸ਼ਨ, 9 ਗੈਂਗਸਟਰ ਪੰਜਾਬ ਡਿਪੋਰਟ!
ਪੰਜਾਬ ਸਰਕਾਰ ਸੂਬੇ 'ਚ ਕਰਾਈਮ ਨੂੰ ਖ਼ਤਮ ਕਰਨ ਲਈ ਵਚਨਬੱਧ ਹੈ। ਵਿਦੇਸ਼ਾਂ ਤੋਂ ਬੈਠ ਕੇ ਜੋ ਗੈਂਗਸਟਰ ਪੰਜਾਬ 'ਚ ਅਪਰਾਧਿਕ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਨੇ ਉਨ੍ਹਾਂ ਨੂੰ ਨੱਥ ਪਾਉਣ ਲਈ ਪੰਜਾਬ ਸਰਕਾਰ ਦੇ ਨਿਰਦੇਸ਼ਾਂ 'ਤੇ ਜਨਵਰੀ 2026 'ਚ ਪੰਜਾਬ ਪੁਲਿਸ ਵਲੋਂ ਬਣਾਇਆ ਗਿਆ ਵਿਸ਼ੇਸ਼ OFTEC ਸੈੱਲ ਸ਼ਲਾਘਾਯੋਗ ਕੰਮ ਕਰ ਰਿਹਾ ਹੈ।
ਪਿਛਲੇ 7 ਮਹੀਨਿਆਂ 'ਚ ਇਹ ਸੈੱਲ ਹੁਣ ਤੱਕ 9 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਪੰਜਾਬ ਡਿਪੋਰਟ ਕਰਵਾ ਚੁੱਕਾ ਹੈ ਅਤੇ 21 ਹੋਰ ਗੈਂਗਸਟਰਾਂ ਨੂੰ ਪੰਜਾਬ ਲਿਆਉਣ ਦੀ ਪੂਰੀ ਤਿਆਰੀ ਹੈ ਜਿਸਦੀ ਸੂਚੀ ਕੇਂਦਰੀ ਏਜੰਸੀਆਂ ਨੂੰ ਵੀ ਭੇਜੀ ਜਾ ਚੁੱਕੀ ਹੈ। ਇਹ ਸਾਰੀ ਜਾਣਕਾਰੀ ਮੰਤਰੀ ਅਮਨ ਅਰੋੜਾ ਨੇ ਮੀਡੀਆ ਨੂੰ ਦੱਸੀ। ਅਮਨ ਅਰੋੜਾ ਨੇ ਦੱਸਿਆ ਕਿ ਕੇਂਦਰੀ ਏਜੇਂਸੀਆਂ ਨੇ ਨਾਲ ਰਲ਼ ਕੇ ਇਹ ਸੈੱਲ ਸ਼ਲਾਘਾਯੋਗ ਕੰਮ ਕਰ ਰਿਹਾ ਹੈ।

ਪੰਜਾਬ ਵਿੱਚ ਗੈਂਗਸਟਰਵਾਦ ਅਤੇ ਸੰਗਠਿਤ ਅਪਰਾਧ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਭਗਵੰਤ ਮਾਨ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਕਾਰਵਾਈਆਂ ਤਹਿਤ ਪੰਜਾਬ ਪੁਲਿਸ ਵੱਲੋਂ ਗਠਿਤ ਓਵਰਸੀਜ਼ ਫਿਊਜਿਟਿਵ ਟ੍ਰੈਕਿੰਗ ਐਂਡ ਐਕਸਟ੍ਰਾਡੀਸ਼ਨ ਸੈੱਲ (OFTEC) ਗੈਂਗਸਟਰਾਂ ਅਤੇ ਹੋਰ ਭਗੌੜੇ ਅਪਰਾਧੀਆਂ ਦੀ ਪਛਾਣ, ਟ੍ਰੈਕਿੰਗ ਅਤੇ ਉਨ੍ਹਾਂ ਨੂੰ ਭਾਰਤ ਵਾਪਸ ਲਿਆਉਣ ਦੀ ਪ੍ਰਕਿਰਿਆ 'ਤੇ ਕੰਮ ਕਰ ਰਿਹਾ ਹੈ।
ਇਨ੍ਹਾਂ ਭਗੌੜਿਆਂ ਨੂੰ ਵਾਪਸ ਲਿਆਉਣ ਲਈ OFTEC ਵੱਲੋਂ ਰੈੱਡ ਕਾਰਨਰ ਨੋਟਿਸ (RCN), ਬਲੂ ਕਾਰਨਰ ਨੋਟਿਸ, ਹਵਾਲਗੀ ਦੀਆਂ ਬੇਨਤੀਆਂ, ਮਿਊਚੁਅਲ ਲੀਗਲ ਅਸਿਸਟੈਂਸ ਰਿਕਵੈਸਟ (MLAR) ਅਤੇ ਹੋਰ ਕਾਨੂੰਨੀ ਪ੍ਰਕਿਰਿਆਵਾਂ 'ਤੇ ਕੰਮ ਕੀਤਾ ਜਾਂਦਾ ਹੈ। ਇਸ ਨਾਲ ਵਿਦੇਸ਼ਾਂ ਵਿੱਚ ਲੁਕੇ ਅਪਰਾਧੀਆਂ ਖ਼ਿਲਾਫ਼ ਕਾਰਵਾਈ ਨੂੰ ਹੋਰ ਵਿਵਸਥਿਤ ਕਰਨ ਵਿੱਚ ਮਦਦ ਮਿਲ ਰਹੀ ਹੈ।
ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਗੈਂਗਸਟਰਵਾਦ ਖ਼ਿਲਾਫ਼ ਜ਼ੀਰੋ ਟੋਲਰੈਂਸ ਦੀ ਨੀਤੀ 'ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਪੁਲਿਸ ਦਾ ਕਹਿਣਾ ਹੈ ਕਿ ਗੈਂਗਸਟਰਾਂ ਦੇ ਪੂਰੇ ਈਕੋਸਿਸਟਮ ਨੂੰ ਤੋੜਨ ਲਈ ਸਥਾਨਕ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਲਗਾਤਾਰ ਕਾਰਵਾਈ ਜਾਰੀ ਰਹੇਗੀ। OFTEC ਇਸ ਮੁਹਿੰਮ ਵਿੱਚ ਵਿਦੇਸ਼ਾਂ ਵਿੱਚ ਬੈਠੇ ਗੈਂਗਸਟਰਾਂ ਅਤੇ ਭਗੌੜੇ ਅਪਰਾਧੀਆਂ ਨੂੰ ਕਾਨੂੰਨ ਦੇ ਦਾਇਰੇ ਵਿੱਚ ਲਿਆਉਣ ਲਈ ਇੱਕ ਮਹੱਤਵਪੂਰਨ ਕੜੀ ਵਜੋਂ ਕੰਮ ਕਰ ਰਿਹਾ ਹੈ।


Click it and Unblock the Notifications
