ਡਿਬਰੂਗੜ੍ਹ ਜੇਲ੍ਹ ਤੋਂ ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ, ਕੱਲ੍ਹ ਦਾਦੀ ਦੇ ਅੰਤਿਮ ਸਸਕਾਰ 'ਚ ਹੋਣਗੇ ਸ਼ਾਮਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਪੁਲਿਸ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਦਿੱਲੀ ਲੈ ਕੇ ਪਹੁੰਚੀ ਹੈ। ਉਨ੍ਹਾਂ ਨੂੰ ਇੱਥੇ ਇੱਕ ਸੇਫ ਹਾਊਸ ਵਿੱਚ ਰੱਖਿਆ ਗਿਆ ਹੈ। ਸੰਸਦ ਮੈਂਬਰ ਨੂੰ ਭਲਕੇ ਅੰਮ੍ਰਿਤਸਰ ਲਿਆਂਦਾ ਜਾਵੇਗਾ।

ਜਾਣਕਾਰੀ ਅਨੁਸਾਰ, ਸਵੇਰੇ 7:15 ਵਜੇ ਦਿੱਲੀ ਤੋਂ ਅੰਮ੍ਰਿਤਸਰ ਲਈ ਫਲਾਈਟ ਰਵਾਨਾ ਹੋਵੇਗੀ, ਜੋ ਸਵੇਰੇ 8:30 ਵਜੇ ਅੰਮ੍ਰਿਤਸਰ ਹਵਾਈ ਅੱਡੇ 'ਤੇ ਪਹੁੰਚੇਗੀ। ਇਸ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਮਿਲੀ ਕਸਟਡੀ ਪੈਰੋਲ ਤਹਿਤ ਉਨ੍ਹਾਂ ਦੇ ਜੱਦੀ ਪਿੰਡ ਜੱਲੂਪੁਰ ਖੇੜਾ ਲਿਜਾਇਆ ਜਾਵੇਗਾ। ਇੱਥੇ ਉਹ ਆਪਣੀ ਦਾਦੀ ਚਰਨ ਕੌਰ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣਗੇ।

amrotpal singh

ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਪਹਿਲੀ ਤਸਵੀਰ ਆਈ ਸਾਹਮਣੇ

ਕਸਟਡੀ ਪੈਰੋਲ ਖ਼ਤਮ ਹੋਣ ਤੋਂ ਬਾਅਦ ਦੁਪਹਿਰ 3 ਵਜੇ ਅੰਮ੍ਰਿਤਸਰ ਦਿਹਾਤੀ ਪੁਲਿਸ ਉਨ੍ਹਾਂ ਨੂੰ ਵਾਪਸ ਅੰਮ੍ਰਿਤਸਰ ਹਵਾਈ ਅੱਡੇ ਲੈ ਕੇ ਜਾਵੇਗੀ। ਉੱਥੋਂ ਸ਼ਾਮ 6:35 ਵਜੇ ਅੰਮ੍ਰਿਤਸਰ ਤੋਂ ਦਿੱਲੀ ਲਈ ਫਲਾਈਟ ਰਵਾਨਾ ਹੋਵੇਗੀ, ਜੋ ਰਾਤ 7:50 ਵਜੇ ਦਿੱਲੀ ਪਹੁੰਚੇਗੀ। ਇਸ ਤੋਂ ਪਹਿਲਾਂ ਸੰਸਦ ਮੈਂਬਰ ਦੇ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਦੀ ਪਹਿਲੀ ਤਸਵੀਰ ਵੀ ਸਾਹਮਣੇ ਆਈ ਹੈ। ਅੰਮ੍ਰਿਤਪਾਲ ਸਿੰਘ ਕਰੀਬ ਸਾਢੇ ਤਿੰਨ ਸਾਲ ਬਾਅਦ ਜੇਲ੍ਹ ਤੋਂ ਬਾਹਰ ਆ ਰਹੇ ਹਨ। ਉਨ੍ਹਾਂ ਨੂੰ ਲਿਆਉਣ ਅਤੇ ਵਾਪਸ ਲਿਜਾਣ ਲਈ ਪਰਿਵਾਰ ਵੱਲੋਂ ਪੁਲਿਸ ਦੇ ਖਾਤੇ ਵਿੱਚ 10 ਲੱਖ ਰੁਪਏ ਜਮ੍ਹਾਂ ਕਰਵਾਏ ਗਏ ਹਨ।

ਹਾਲਾਤ ਵਿਗੜਨ 'ਤੇ ਅੰਮ੍ਰਿਤਪਾਲ ਨੂੰ ਤੁਰੰਤ ਵਾਪਸ ਲੈ ਜਾਵੇਗੀ ਪੁਲਿਸ

ਅੰਮ੍ਰਿਤਪਾਲ ਸਿੰਘ ਦੀ ਪੈਰੋਲ ਦੌਰਾਨ ਸੁਰੱਖਿਆ ਅਤੇ ਕਾਨੂੰਨ ਵਿਵਸਥਾ ਵਿਗੜਨ ਦੀ ਸਥਿਤੀ ਵਿੱਚ ਪੁਲਿਸ ਨੂੰ ਉਨ੍ਹਾਂ ਨੂੰ ਤੁਰੰਤ ਵਾਪਸ ਲਿਜਾਣ ਦਾ ਅਧਿਕਾਰ ਦਿੱਤਾ ਗਿਆ ਹੈ। ਅੰਮ੍ਰਿਤਸਰ ਅਦਾਲਤ ਨੇ ਸਰਕਾਰ ਅਤੇ ਪੁਲਿਸ ਨੂੰ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਇਹ ਛੋਟ ਦਿੱਤੀ ਹੈ। ਅਦਾਲਤ ਦੇ ਹੁਕਮਾਂ ਅਨੁਸਾਰ, ਜੇਕਰ ਅੰਤਿਮ ਸੰਸਕਾਰ ਦੌਰਾਨ ਕਾਨੂੰਨ ਵਿਵਸਥਾ ਭੰਗ ਹੁੰਦੀ ਹੈ, ਕੋਈ ਅਣਸੁਖਾਵੀਂ ਘਟਨਾ ਵਾਪਰਦੀ ਹੈ ਜਾਂ ਅਜਿਹੀ ਸਥਿਤੀ ਪੈਦਾ ਹੋਣ ਦਾ ਖ਼ਦਸ਼ਾ ਵੀ ਨਜ਼ਰ ਆਉਂਦਾ ਹੈ ਤਾਂ ਪੁਲਿਸ ਅੰਮ੍ਰਿਤਪਾਲ ਸਿੰਘ ਨੂੰ ਤੁਰੰਤ ਅੰਤਿਮ ਸੰਸਕਾਰ ਵਾਲੀ ਥਾਂ ਤੋਂ ਹਟਾ ਸਕਦੀ ਹੈ।

ਪੁਲਿਸ ਤੁਰੰਤ ਪੰਜਾਬ ਤੋਂ ਬਾਹਰ ਵੀ ਲਿਜਾ ਸਕਦੀ ਹੈ

ਅਦਾਲਤ ਨੇ ਸਰਕਾਰ ਨੂੰ ਇਹ ਅਧਿਕਾਰ ਵੀ ਦਿੱਤਾ ਹੈ ਕਿ ਲੋੜ ਪੈਣ 'ਤੇ ਅੰਮ੍ਰਿਤਪਾਲ ਸਿੰਘ ਨੂੰ ਸਿਰਫ਼ ਅੰਤਿਮ ਸੰਸਕਾਰ ਵਾਲੀ ਥਾਂ ਤੋਂ ਹੀ ਨਹੀਂ, ਸਗੋਂ ਤੁਰੰਤ ਪੰਜਾਬ ਤੋਂ ਬਾਹਰ ਵੀ ਲਿਜਾਇਆ ਜਾ ਸਕਦਾ ਹੈ। ਇਸ ਦਾ ਮਤਲਬ ਹੈ ਕਿ ਸੁਰੱਖਿਆ ਅਤੇ ਕਾਨੂੰਨ ਵਿਵਸਥਾ ਨੂੰ ਧਿਆਨ ਵਿੱਚ ਰੱਖਦਿਆਂ ਪੁਲਿਸ ਨਿਰਧਾਰਤ ਪੈਰੋਲ ਦੀ ਮਿਆਦ ਪੂਰੀ ਹੋਣ ਦੀ ਉਡੀਕ ਕੀਤੇ ਬਿਨਾਂ ਵੀ ਉਨ੍ਹਾਂ ਨੂੰ ਵਾਪਸ ਲਿਜਾਣ ਦਾ ਫ਼ੈਸਲਾ ਕਰ ਸਕਦੀ ਹੈ।

Notifications
Settings
Clear Notifications
Notifications
Use the toggle to switch notifications
  • Block for 8 hours
  • Block for 12 hours
  • Block for 24 hours
  • Don't block
Gender
Select your Gender
  • Male
  • Female
  • Others
Age
Select your Age Range
  • Under 18
  • 18 to 25
  • 26 to 35
  • 36 to 45
  • 45 to 55
  • 55+