ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਵੱਡੀ ਅਪਡੇਟ, ਤਰਸੇਮ ਸਿੰਘ ਦੀ ਸੰਗਤ ਨੂੰ ਖ਼ਾਸ ਅਪੀਲ

ਖਡੂਰ ਸਾਹਿਬ ਤੋਂ MP ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਅੰਤਿਮ ਸਸਕਾਰ ਸ਼ਨਿੱਚਰਵਾਰ(14 ਨਵੰਬਰ) ਨੂੰ ਹੋਣ ਦੀ ਸੰਭਾਵਨਾ ਨਹੀਂ ਹੈ। ਇਹ ਜਾਣਕਾਰੀ ਖੁਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਇੱਕ ਵੀਡੀਓ ਮੈਸੇਜ਼ ਰਾਹੀਂ ਸਾਂਝੀ ਕੀਤੀ ਹੈ।

ਅਕਾਲੀ ਦਲ 'ਵਾਰਿਸ ਪੰਜਾਬ ਦੇ' ਦੇ ਆਗੂ ਤਰਸੇਮ ਸਿੰਘ ਨੇ ਵੀਡੀਓ ਸੰਦੇਸ਼ ਜਾਰੀ ਕਰਕੇ MP ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਅੰਮ੍ਰਿਤਸਰ ਆਉਣ ਦੀ ਕਾਹਲੀ ਨਾ ਕਰਨ ਕਿਉਂਕਿ ਅੰਮ੍ਰਿਤਪਾਲ ਦੀ ਦਾਦੀ ਦਾ ਅੰਤਿਮ ਸੰਸਕਾਰ ਸ਼ਨਿੱਚਰਵਾਰ ਨੂੰ ਹੋਣ ਦੀ ਸੰਭਾਵਨਾ ਨਹੀਂ ਹੈ।

amritpal singh

ਸਸਕਾਰ ਦੇ ਤੈਅ ਸਮੇਂ ਵਾਰੇ ਜਾਣਕਾਰੀ ਕਰਾਂਗੇ ਸਾਂਝੀ-ਤਰਸੇਮ ਸਿੰਘ

ਤਰਸੇਮ ਸਿੰਘ ਨੇ ਕਿਹਾ ਕਿ ਅਦਾਲਤ ਵੱਲੋਂ ਅੰਮ੍ਰਿਤਪਾਲ ਸਿੰਘ ਨੂੰ 14 ਨਵੰਬਰ ਨੂੰ ਅੰਤਿਮ ਰਸਮਾਂ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੇ ਬਾਵਜੂਦ ਡਿਬਰੂਗੜ੍ਹ ਜੇਲ੍ਹ ਤੋਂ ਪੰਜਾਬ ਲਿਆਉਣ ਵਿੱਚ ਸਮਾਂ ਲੱਗ ਸਕਦਾ ਹੈ। ਉਨ੍ਹਾਂ ਕਿਹਾ ਕਿ ਸ਼ਨਿੱਚਰਵਾਰ ਨੂੰ ਸਸਕਾਰ ਸ਼ਾਇਦ ਸੰਭਵ ਨਾ ਹੋ ਸਕੇ, ਪਰ ਜਿਵੇਂ ਹੀ ਨਵਾਂ ਪ੍ਰੋਗਰਾਮ ਤੈਅ ਹੋਵੇਗਾ, ਸੰਗਤ ਨੂੰ ਤੁਰੰਤ ਸੂਚਿਤ ਕਰ ਦਿੱਤਾ ਜਾਵੇਗਾ।

ਇਹ ਵੀਡੀਓ ਸੰਦੇਸ਼ ਉਦੋਂ ਜਾਰੀ ਕੀਤਾ ਗਿਆ ਜਦੋਂ ਜੇਲ੍ਹ ਵਿੱਚ ਬੰਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿੰਡ ਜੱਲੂਪੁਰ ਖੇੜਾ (ਅੰਮ੍ਰਿਤਸਰ) ਵਿਖੇ ਲੋਕਾਂ ਨੇ ਇਕੱਠਾ ਹੋਣਾ ਸ਼ੁਰੂ ਕਰ ਦਿੱਤਾ ਸੀ। ਮੀਡੀਆ ਵਿੱਚ ਚੱਲ ਰਹੀਆਂ ਅਟਕਲਾਂ ਦੇ ਆਧਾਰ 'ਤੇ ਲੋਕਾਂ ਨੂੰ ਪਿੰਡ ਵੱਲ ਨਾ ਆਉਣ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਸੰਗਤ ਨੂੰ ਅੰਤਿਮ ਸੰਸਕਾਰ ਦੀ ਸਹੀ ਤਰੀਕ ਅਤੇ ਸਮੇਂ ਬਾਰੇ ਪਹਿਲਾਂ ਹੀ ਜਾਣਕਾਰੀ ਦੇ ਦਿੱਤੀ ਜਾਵੇਗੀ।

ਉਨ੍ਹਾਂ ਕਿਹਾ, "ਅਸੀਂ ਸਾਰਿਆਂ ਨੂੰ ਬੇਨਤੀ ਕਰਦੇ ਹਾਂ ਕਿ ਪਿੰਡ ਪਹੁੰਚਣ ਦੀਆਂ ਤਿਆਰੀਆਂ ਕਰਨ ਤੋਂ ਪਹਿਲਾਂ ਸਾਡੇ ਵੱਲੋਂ ਆਉਣ ਵਾਲੀ ਅਧਿਕਾਰਤ ਜਾਣਕਾਰੀ ਦਾ ਇੰਤਜ਼ਾਰ ਕਰੋ।" ਉਨ੍ਹਾਂ ਸੰਗਤ ਨੂੰ ਭਰੋਸਾ ਦਿਵਾਇਆ ਕਿ ਪ੍ਰਬੰਧ ਮੁਕੰਮਲ ਹੁੰਦਿਆਂ ਹੀ ਜਾਣਕਾਰੀ ਸਾਂਝੀ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਲੰਮੀ ਬਿਮਾਰੀ ਤੋਂ ਬਾਅਦ 8 ਨਵੰਬਰ ਨੂੰ ਮਾਤਾ ਚਰਨ ਕੌਰ ਦਾ ਦੇਹਾਂਤ ਹੋ ਗਿਆ ਸੀ।

ਅੰਮ੍ਰਿਤਪਾਲ ਸਿੰਘ ਨੂੰ ਮਿਲੀ 1 ਦਿਨ ਦੀ ਜ਼ਮਾਨਤ

ਦੱਸ ਦਈਏ ਕਿ ਸ਼ੁੱਕਰਵਾਰ ਨੂੰ ਹੀ ਅਦਾਲਤ ਵੱਲੋਂ ਅੰਮ੍ਰਿਤਪਾਲ ਸਿੰਘ ਨੂੰ ਆਪਣੀ ਦਾਦੀ ਦੀਆਂ ਅੰਤਿਮ ਰਸਮਾਂ ਵਿੱਚ ਸ਼ਾਮਲ ਹੋਣ ਲਈ ਇੱਕ ਦਿਨ ਦੀ ਅੰਤਰਿਮ ਜ਼ਮਾਨਤ ਦੇ ਦਿੱਤੀ ਗਈ ਹੈ। ਇਹ ਜਾਣਕਾਰੀ ਉਨ੍ਹਾਂ ਦੇ ਵਕੀਲਾਂ ਨੇ ਦਿੱਤੀ ਸੀ। ਹਾਲਾਂਕਿ ਪਰਿਵਾਰ 14 ਨਵੰਬਰ ਤੋਂ 17 ਨਵੰਬਰ ਤੱਕ ਚਾਰ ਦਿਨਾਂ ਦੀ ਪੈਰੋਲ ਦੀ ਮੰਗ ਕਰ ਰਿਹਾ ਸੀ। ਪਰ ਅਦਾਲਤ ਨੇ ਇੱਕ ਦਿਨ ਦੀ ਅੰਤਰਿਮ ਜ਼ਮਾਨਤ ਮਨਜ਼ੂਰ ਕੀਤੀ। ਉਨ੍ਹਾਂ ਦੇ ਵਕੀਲ ਕਰਮਵੀਰ ਸਿੰਘ ਨੇ ਕਿਹਾ ਕਿ ਸੰਸਦ ਮੈਂਬਰ ਦਾ ਇੱਥੇ ਪਹੁੰਚਣਾ ਇਸ ਗੱਲ 'ਤੇ ਨਿਰਭਰ ਕਰਦਾ ਹੈ ਕਿ ਉਨ੍ਹਾਂ ਦੀ ਆਰਜ਼ੀ ਰਿਹਾਈ ਲਈ ਸਾਰੀਆਂ ਰਸਮੀ ਕਾਰਵਾਈਆਂ ਕਿੰਨੀ ਜਲਦੀ ਪੂਰੀਆਂ ਹੁੰਦੀਆਂ ਹਨ।

Notifications
Settings
Clear Notifications
Notifications
Use the toggle to switch notifications
  • Block for 8 hours
  • Block for 12 hours
  • Block for 24 hours
  • Don't block
Gender
Select your Gender
  • Male
  • Female
  • Others
Age
Select your Age Range
  • Under 18
  • 18 to 25
  • 26 to 35
  • 36 to 45
  • 45 to 55
  • 55+