ਅੰਮ੍ਰਿਤਪਾਲ ਸਿੰਘ ਨੂੰ ਅਦਾਲਤ ਤੋਂ ਵੱਡੀ ਰਾਹਤ : 21 ਨਵੰਬਰ ਨੂੰ ਦਾਦੀ ਦੇ ਅੰਤਿਮ ਸਸਕਾਰ 'ਚ ਹੋਣਗੇ ਸ਼ਾਮਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਅੰਮ੍ਰਿਤਪਾਲ ਸਿੰਘ ਨੂੰ ਆਪਣੀ ਦਾਦੀ ਦੇ ਅੰਤਿਮ ਸਸਕਾਰ ਵਿੱਚ ਸ਼ਾਮਿਲ ਹੋਣ ਲਈ ਸਥਾਨਕ ਅਦਾਲਤ ਨੇ ਕਸਟਡੀ ਪੈਰੋਲ ਤਹਿਤ 21 ਨਵੰਬਰ ਨੂੰ ਇੱਕ ਦਿਨ ਵਾਸਤੇ ਆਗਿਆ ਦਿੱਤੀ ਹੈ ।

ਜਦੋਂ ਕਿ 22 ਅਤੇ 23 ਨਵੰਬਰ ਨੂੰ ਫੁੱਲ ਚੁਗਣ ਅਤੇ ਭੋਗ ਸਮਾਗਮ ਵਿੱਚ ਵੀਡੀਓ ਕਾਨਫਰੰਸ ਰਾਹੀਂ ਸ਼ਾਮਿਲ ਹੋਣ ਦੀ ਪ੍ਰਵਾਨਗੀ ਦਿੱਤੀ ਗਈ ਹੈ। ਉਨ੍ਹਾਂ ਦੇ ਵਕੀਲ ਐਡਵੋਕੇਟ ਹਰਜੋਤ ਸਿੰਘ ਮਾਨ ਨੇ ਦੱਸਿਆ ਕਿ ਵਧੀਕ ਸੈਸ਼ਨਜ਼ ਜੱਜ ਅੰਮ੍ਰਿਤਸਰ ਦੀ ਅਦਾਲਤ ਵੱਲੋਂ ਅੱਜ ਅੰਮ੍ਰਿਤਪਾਲ ਸਿੰਘ ਵੱਲੋਂ ਆਪਣੀ ਦਾਦੀ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਲਈ ਦਾਇਰ ਕੀਤੀ ਗਈ ਅਰਜ਼ੀ 'ਤੇ ਹੁਕਮ ਸੁਣਾਇਆ ਗਿਆ ਹੈ।

amritpal singh

ਅਮ੍ਰਿਤਪਾਲ ਸਿੰਘ, 21 ਨਵੰਬਰ ਨੂੰ 3 ਘੰਟਿਆਂ ਲਈ ਦਾਦੀ ਦੇ ਸਸਕਾਰ 'ਚ ਹੋਣਗੇ ਸ਼ਾਮਿਲ

ਅਦਾਲਤ ਨੇ ਹੁਕਮ ਕੀਤਾ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ 21 ਨਵੰਬਰ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਹਿਰਾਸਤ ਵਿੱਚ ਹੀ, ਪਿੰਡ ਜੱਲੂਪੁਰ ਖੇੜਾ ਵਿਖੇ ਆਪਣੀ ਦਾਦੀ ਮਾਤਾ ਚਰਨ ਕੌਰ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਲਈ ਲਿਆਂਦਾ ਜਾਵੇ।ਅਦਾਲਤ ਨੇ ਸਪੱਸ਼ਟ ਕੀਤਾ ਹੈ ਕਿ ਇਸ ਸਬੰਧੀ ਪਹਿਲਾਂ 13 ਨਵੰਬਰ ਨੂੰ ਜਾਰੀ ਕੀਤੇ ਹੁਕਮ ਦੀਆਂ ਸ਼ਰਤਾਂ ਲਾਗੂ ਰਹਿਣਗੀਆਂ। ਉਨ੍ਹਾਂ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਵੱਲੋਂ ਆਪਣੀ ਦਾਦੀ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਦੀ ਮੰਗ ਕੀਤੀ ਗਈ ਸੀ। ਅਦਾਲਤ ਨੇ ਇਸ ਮਾਮਲੇ ਨੂੰ ਮਨੁੱਖੀ ਪੱਖ ਤੋਂ ਵਿਚਾਰਦਿਆਂ 21 ਨਵੰਬਰ ਨੂੰ ਸੀਮਤ ਸਮੇਂ ਲਈ ਉਨ੍ਹਾਂ ਦੀ ਹਾਜ਼ਰੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ।

ਭੋਗ 'ਚ ਵੀਡੀਓ ਕਾਨਫਰੰਸਿੰਗ ਰਾਹੀਂ ਹੋਣਗੇ ਸ਼ਾਮਿਲ

ਆਦਾਲਤੀ ਹੁਕਮ ਅਨੁਸਾਰ 22 ਨਵੰਬਰ ਨੂੰ ਅਸਥੀਆਂ ਇਕੱਠੀਆਂ ਕਰਨ ਦੀ ਰਸਮ ਅਤੇ 23 ਨਵੰਬਰ ਨੂੰ ਹੋਣ ਵਾਲੇ ਭੋਗ ਸਮਾਗਮ ਵਿੱਚ ਅੰਮ੍ਰਿਤਪਾਲ ਸਿੰਘ ਦੀ ਸ਼ਮੂਲੀਅਤ ਵੀਡੀਓ ਕਾਨਫਰੰਸਿੰਗ ਰਾਹੀਂ ਕਰਵਾਈ ਜਾਵੇਗੀ। ਅਦਾਲਤ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਯਾਤਰਾ ਅਤੇ ਸੁਰੱਖਿਆ ਪ੍ਰਬੰਧਾਂ ਨਾਲ ਸਬੰਧਤ ਖਰਚਾ ਉਸ ਵੱਲੋਂ (ਅੰਮ੍ਰਿਤਪਾਲ ਸਿੰਘ) ਵੱਲੋਂ ਕੀਤਾ ਜਾਵੇਗਾ। ਇਸ ਦੇ ਨਾਲ ਹੀ ਕਾਨੂੰਨ-ਵਿਵਸਥਾ ਸਬੰਧੀ ਕਿਸੇ ਅਣਸੁਖਾਵੀਂ ਸਥਿਤੀ ਦੀ ਸੂਰਤ ਵਿੱਚ ਸਰਕਾਰ ਨੂੰ ਲੋੜੀਂਦੀ ਕਾਰਵਾਈ ਕਰਨ ਦਾ ਅਧਿਕਾਰ ਹੋਵੇਗਾ।

ਜਾਣਕਾਰੀ ਅਨੁਸਾਰ ਅਦਾਲਤ ਨੇ ਉਨ੍ਹਾਂ ਨੂੰ 21 ਨਵੰਬਰ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ਵਿੱਚ ਰਹਿਣ ਦੀ ਇਜਾਜ਼ਤ ਦਿੱਤੀ ਹੈ। ਇਸ ਦੌਰਾਨ ਉਹ ਪੁਲੀਸ ਹਿਰਾਸਤ ਵਿੱਚ ਰਹਿਣਗੇ ਅਤੇ ਅੰਤਿਮ ਸੰਸਕਾਰ ਦੀਆਂ ਰਸਮਾਂ ਵਿੱਚ ਸ਼ਾਮਲ ਹੋ ਸਕਣਗੇ।

8 ਨਵੰਬਰ ਨੂੰ ਹੋਇਆ ਸੀ ਦਾਦੀ ਦਾ ਦੇਹਾਂਤ

ਅੰਮ੍ਰਿਤਪਾਲ ਸਿੰਘ ਦੀ 84 ਸਾਲਾ ਦਾਦੀ ਚਰਨ ਕੌਰ ਦਾ 8 ਨਵੰਬਰ ਨੂੰ ਲੰਮੀ ਬਿਮਾਰੀ ਮਗਰੋਂ ਦੇਹਾਂਤ ਹੋ ਗਿਆ ਸੀ। ਇਸ ਤੋਂ ਬਾਅਦ ਪਰਿਵਾਰ ਨੇ ਅੰਮ੍ਰਿਤਪਾਲ ਸਿੰਘ ਨੂੰ ਅੰਤਿਮ ਸੰਸਕਾਰ ਅਤੇ ਹੋਰ ਧਾਰਮਿਕ ਰਸਮਾਂ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਲਈ ਅਦਾਲਤ ਤੱਕ ਪਹੁੰਚ ਕੀਤੀ ਸੀ। ਪਰਿਵਾਰ ਦੀ ਇੱਛਾ ਸੀ ਕਿ ਉਹ ਆਪਣੀ ਦਾਦੀ ਦਾ ਅੰਤਿਮ ਸੰਸਕਾਰ ਆਪਣੇ ਹੱਥੀਂ ਕਰਨ ਅਤੇ ਅੰਤਿਮ ਰਸਮਾਂ ਵਿੱਚ ਸ਼ਾਮਲ ਹੋਣ।

ਇਸ ਤੋਂ ਪਹਿਲਾਂ ਵੀ ਅਦਾਲਤ ਨੇ 14 ਨਵੰਬਰ ਨੂੰ ਦੁਪਹਿਰ 12 ਤੋਂ 3 ਵਜੇ ਤੱਕ ਤਿੰਨ ਘੰਟਿਆਂ ਦੀ ਕਸਟਡੀ ਪੈਰੋਲ ਦਿੱਤੀ ਸੀ ਪਰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਪੰਜਾਬ ਲਿਆਉਣ ਲਈ ਲੋੜੀਂਦੇ ਪ੍ਰਬੰਧ ਸਮੇਂ ਸਿਰ ਨਾ ਹੋ ਸਕਣ ਕਾਰਨ ਅੰਮ੍ਰਿਤਪਾਲ ਸਿੰਘ ਇੱਥੇ ਨਹੀਂ ਪਹੁੰਚ ਸਕੇ ਸਨ। ਇਸ ਮਗਰੋਂ ਉਨ੍ਹਾਂ ਦੇ ਵਕੀਲਾਂ ਨੇ ਪੈਰੋਲ ਦੀ ਤਰੀਕ ਬਦਲਣ ਲਈ ਨਵੀਂ ਅਰਜ਼ੀ ਦਾਇਰ ਕੀਤੀ ਸੀ।

ਤਿੰਨ ਦਿਨਾਂ ਦੀ ਰਾਹਤ ਮੰਗੀ ਸੀ

ਅੰਮ੍ਰਿਤਪਾਲ ਸਿੰਘ ਦੇ ਵਕੀਲਾਂ ਨੇ ਪਹਿਲਾਂ 21 ਤੋਂ 23 ਨਵੰਬਰ ਤੱਕ ਤਿੰਨ ਦਿਨਾਂ ਦੀ ਅੰਤਰਿਮ ਰਾਹਤ ਮੰਗੀ ਸੀ। ਇਸ ਵਿੱਚ 21 ਨਵੰਬਰ ਨੂੰ ਸਸਕਾਰ, 22 ਨਵੰਬਰ ਨੂੰ ਅਸਥੀਆਂ ਅਤੇ 23 ਨਵੰਬਰ ਨੂੰ ਅਖੰਡ ਪਾਠ ਦੇ ਭੋਗ ਤੇ ਅੰਤਿਮ ਅਰਦਾਸ ਵਿੱਚ ਸ਼ਾਮਲ ਹੋਣ ਦੀ ਮੰਗ ਕੀਤੀ ਗਈ ਸੀ। ਅਦਾਲਤ ਨੇ ਪੰਜਾਬ ਸਰਕਾਰ ਤੋਂ ਵੀ ਇਸ ਸਬੰਧੀ ਜਵਾਬ ਮੰਗਿਆ ਸੀ।

Notifications
Settings
Clear Notifications
Notifications
Use the toggle to switch notifications
  • Block for 8 hours
  • Block for 12 hours
  • Block for 24 hours
  • Don't block
Gender
Select your Gender
  • Male
  • Female
  • Others
Age
Select your Age Range
  • Under 18
  • 18 to 25
  • 26 to 35
  • 36 to 45
  • 45 to 55
  • 55+