ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਲਿਆਉਣ ਲਈ ਡਿਬਰੂਗੜ੍ਹ ਪਹੁੰਚੀ ਪੰਜਾਬ ਪੁਲਿਸ, ਦਾਦੀ ਦੇ ਸਸਕਾਰ 'ਤੇ ਪਹੁੰਚਣਗੇ ਪਿੰਡ

ਪੰਜਾਬ ਪੁਲੀਸ ਦੀ ਟੀਮ ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਲੈਣ ਲਈ ਡਿਬਰੂਗੜ੍ਹ ਪਹੁੰਚ ਚੁੱਕੀ ਹੈ। ਇਸ ਟੀਮ ਵਿਚ ਪੰਜ ਮੈਂਬਰ ਹਨ। ਪੰਜਾਬ ਪੁਲੀਸ ਦੀ ਟੀਮ ਹੁਣ ਉਨ੍ਹਾਂ ਨੂੰ ਹਵਾਈ ਜਹਾਜ਼ ਰਾਹੀਂ ਦਿੱਲੀ ਲਿਆਵੇਗੀ ਅਤੇ ਉੱਥੋਂ ਅੰਮ੍ਰਿਤਸਰ ਪਹੁੰਚਾਇਆ ਜਾਵੇਗਾ।

ਇਸ ਮਗਰੋਂ ਸੜਕ ਰਸਤੇ ਜੱਲੂਪੁਰ ਖੇੜਾ ਸਥਿਤ ਉਨ੍ਹਾਂ ਦੇ ਜੱਦੀ ਪਿੰਡ ਲਿਜਾਇਆ ਜਾਵੇਗਾ। ਉਨ੍ਹਾਂ ਦੀ ਪੂਰੀ ਯਾਤਰਾ ਦੌਰਾਨ ਪੰਜਾਬ ਪੁਲੀਸ ਮੌਜੂਦ ਰਹੇਗੀ। ਇਸ ਯਾਤਰਾ ਦਾ ਪੌਣੇ ਅੱਠ ਲੱਖ ਰੁਪਏ ਦਾ ਖਰਚ ਆਵੇਗਾ ਜੋ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਵਲੋਂ ਅਦਾ ਕੀਤਾ ਜਾਵੇਗਾ।

amritpal custody parole

ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ (84) ਦਾ 8 ਨਵੰਬਰ ਨੂੰ ਲੰਮੀ ਬਿਮਾਰੀ ਮਗਰੋਂ ਦੇਹਾਂਤ ਹੋ ਗਿਆ ਸੀ। ਪਰਿਵਾਰ ਨੇ ਉਨ੍ਹਾਂ ਦਾ ਸਸਕਾਰ ਅੰਮ੍ਰਿਤਪਾਲ ਸਿੰਘ ਦੀ ਹਾਜ਼ਰੀ ਵਿੱਚ ਕਰਨ ਲਈ ਰੋਕਿਆ ਹੋਇਆ ਸੀ। ਅੰਮ੍ਰਿਤਪਾਲ ਸਿੰਘ ਨੂੰ ਪਹਿਲਾਂ 14 ਨਵੰਬਰ ਨੂੰ ਸਸਕਾਰ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਮਿਲੀ ਸੀ ਪਰ ਥੋੜ੍ਹੇ ਸਮੇਂ ਵਿੱਚ ਆਵਾਜਾਈ ਦੇ ਪ੍ਰਬੰਧ ਨਾ ਹੋ ਸਕਣ ਕਾਰਨ ਉਹ ਪੰਜਾਬ ਨਹੀਂ ਪਹੁੰਚ ਸਕੇ।

ਇਸ ਮਗਰੋਂ ਪਰਿਵਾਰ ਨੇ ਸਸਕਾਰ ਦੀ ਤਰੀਕ ਅੱਗੇ ਪਾ ਦਿੱਤੀ ਸੀ। ਅੰਮ੍ਰਿਤਸਰ ਦੀ ਅਦਾਲਤ ਨੇ 17 ਨਵੰਬਰ ਨੂੰ ਨਵੀਂ ਅਰਜ਼ੀ 'ਤੇ ਸੁਣਵਾਈ ਕਰਦਿਆਂ 21 ਨਵੰਬਰ ਨੂੰ ਤਿੰਨ ਘੰਟੇ ਦੀ ਹਿਰਾਸਤੀ ਪੈਰੋਲ ਮਨਜ਼ੂਰ ਕੀਤੀ ਸੀ।

ਸਸਕਾਰ ਤੋਂ ਬਾਅਦ ਦੀਆਂ ਰਸਮਾਂ ਵੀਡੀਓ ਕਾਨਫਰੰਸਿੰਗ ਰਾਹੀਂ

ਅਦਾਲਤ ਨੇ ਸਪੱਸ਼ਟ ਕੀਤਾ ਹੈ ਕਿ ਅੰਮ੍ਰਿਤਪਾਲ ਸਿੰਘ 21 ਨਵੰਬਰ ਨੂੰ ਦੁਪਹਿਰ 12 ਤੋਂ 3 ਵਜੇ ਤੱਕ ਹੀ ਪਿੰਡ ਵਿੱਚ ਰਹਿ ਸਕਣਗੇ। ਉਨ੍ਹਾਂ ਨੂੰ ਸਸਕਾਰ ਤੋਂ ਇਲਾਵਾ ਕਿਸੇ ਹੋਰ ਸਮਾਗਮ ਜਾਂ ਜਨਤਕ ਇਕੱਠ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਨਹੀਂ ਹੋਵੇਗੀ। ਉਹ 22 ਨਵੰਬਰ ਨੂੰ ਅਸਥੀਆਂ ਚੁਗਣ ਦੀ ਰਸਮ ਵਿਚ ਅਤੇ 23 ਨਵੰਬਰ ਨੂੰ ਅਖੰਡ ਪਾਠ ਭੋਗ ਸਮਾਗਮ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਸ਼ਾਮਲ ਹੋਣਗੇ।

ਅਦਾਲਤ ਨੇ ਇਹ ਵੀ ਹਦਾਇਤ ਕੀਤੀ ਹੈ ਕਿ ਕਿਸੇ ਅਣਸੁਖਾਵੀਂ ਘਟਨਾ ਜਾਂ ਅਮਨ-ਕਾਨੂੰਨ ਦੀ ਸਥਿਤੀ ਵਿਗੜਨ ਦਾ ਖ਼ਦਸ਼ਾ ਪੈਦਾ ਹੋਣ 'ਤੇ ਪ੍ਰਸ਼ਾਸਨ ਉਨ੍ਹਾਂ ਨੂੰ ਤੁਰੰਤ ਸਸਕਾਰ ਵਾਲੀ ਥਾਂ ਤੋਂ ਹਟਾ ਸਕਦਾ ਹੈ। ਜ਼ਿਕਰਯੋਗ ਹੈ ਕਿ ਅਪਰੈਲ 2023 ਵਿੱਚ ਗ੍ਰਿਫ਼ਤਾਰੀ ਮਗਰੋਂ ਇਹ ਪਹਿਲੀ ਵਾਰ ਹੋਵੇਗਾ ਜਦੋਂ ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਪੰਜਾਬ ਵਿੱਚ ਆਪਣੇ ਜੱਦੀ ਪਿੰਡ ਪਹੁੰਚਣਗੇ।

Notifications
Settings
Clear Notifications
Notifications
Use the toggle to switch notifications
  • Block for 8 hours
  • Block for 12 hours
  • Block for 24 hours
  • Don't block
Gender
Select your Gender
  • Male
  • Female
  • Others
Age
Select your Age Range
  • Under 18
  • 18 to 25
  • 26 to 35
  • 36 to 45
  • 45 to 55
  • 55+