ਦਾਦੀ ਦੇ ਸਸਕਾਰ ਲਈ ਅਮ੍ਰਿਤਪਾਲ ਸਿੰਘ ਨੂੰ ਮਿਲੇਗੀ ਜਮਾਨਤ! ਅਦਾਲਤ ਨੇ ਪੰਜਾਬ ਸਰਕਾਰ ਤੋਂ ਮੰਗਿਆ ਜਵਾਬ

ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਖਾਲਸਾ ਨੇ ਆਪਣੀ ਦਾਦੀ ਦੇ ਅੰਤਿਮ ਸੰਸਕਾਰ ਅਤੇ ਧਾਰਮਿਕ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਅੰਤਰਿਮ ਜ਼ਮਾਨਤ ਦੀ ਮੰਗ ਕੀਤੀ ਹੈ। ਇਸ ਅਰਜ਼ੀ 'ਤੇ ਸੁਣਵਾਈ ਕਰਦਿਆਂ ਅੰਮ੍ਰਿਤਸਰ ਦੀ ਅਦਾਲਤ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ।

ਅਦਾਲਤ ਨੇ ਇਸ ਸਬੰਧੀ ਪੰਜਾਬ ਸਰਕਾਰ ਨੂੰ ਆਪਣਾ ਜਵਾਬ ਦਾਖ਼ਲ ਕਰਨ ਲਈ ਸਮਾਂ ਦਿੰਦਿਆਂ ਸੁਣਵਾਈ 13 ਨਵੰਬਰ ਤੱਕ ਮੁਲਤਵੀ ਕਰ ਦਿੱਤੀ। ਐਡਵੋਕੇਟ ਕਰਮਵੀਰ ਸਿੰਘ ਨੇ ਦੱਸਿਆ ਕਿ ਚਰਨ ਕੌਰ ਦਾ ਪਰਿਵਾਰਕ ਅਤੇ ਧਾਰਮਿਕ ਰੀਤੀ-ਰਿਵਾਜਾਂ ਅਨੁਸਾਰ 14 ਨਵੰਬਰ ਨੂੰ ਅੰਤਿਮ ਸੰਸਕਾਰ ਕੀਤਾ ਜਾਣਾ ਹੈ।

amritpal singh

15 ਨਵੰਬਰ ਨੂੰ ਅਸਥੀਆਂ ਜਲ ਪ੍ਰਵਾਹ ਕਰਨ ਅਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਆਰੰਭ ਦਾ ਸਮਾਗਮ ਹੈ, ਜਦਕਿ 17 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਅਤੇ ਅੰਤਿਮ ਅਰਦਾਸ ਹੋਵੇਗੀ। ਇਸੇ ਕਾਰਨ ਤਿੰਨਾਂ ਨੂੰ 14 ਤੋਂ 17 ਨਵੰਬਰ ਤੱਕ ਅੰਤਰਿਮ ਜ਼ਮਾਨਤ ਦੇਣ ਦੀ ਮੰਗ ਅਦਾਲਤ ਸਾਹਮਣੇ ਰੱਖੀ ਗਈ ਹੈ। ਉਨ੍ਹਾਂ ਦਲੀਲ ਦਿੱਤੀ ਕਿ ਗੰਭੀਰ ਅਪਰਾਧਾਂ ਵਿੱਚ ਸਜ਼ਾ ਕੱਟ ਰਹੇ ਕੈਦੀਆਂ ਨੂੰ ਵੀ ਵਿਸ਼ੇਸ਼ ਪਰਿਵਾਰਕ ਹਾਲਾਤ ਵਿੱਚ ਮਨੁੱਖੀ ਆਧਾਰ 'ਤੇ ਪੈਰੋਲ ਜਾਂ ਹੋਰ ਰਾਹਤ ਦਿੱਤੀ ਜਾਂਦੀ ਹੈ। ਇਸ ਲਈ ਸੂਬਾ ਸਰਕਾਰ ਨੂੰ ਵੀ ਇਸ ਮਾਮਲੇ ਵਿੱਚ ਉਦਾਰਤਾ ਦਿਖਾਉਣੀ ਚਾਹੀਦੀ ਹੈ।

ਐਡਵੋਕੇਟ ਕਰਮਵੀਰ ਸਿੰਘ ਨੇ ਦੋਸ਼ ਲਗਾਇਆ ਕਿ ਮਾਤਾ ਚਰਨ ਕੌਰ ਦੇ ਗੰਭੀਰ ਰੂਪ ਵਿੱਚ ਬਿਮਾਰ ਹੋਣ ਦੌਰਾਨ ਵੀ ਅੰਮ੍ਰਿਤਪਾਲ ਸਿੰਘ ਦੀ ਅੰਤਰਿਮ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਗਈ ਸੀ। ਉਸ ਸਮੇਂ ਸਰਕਾਰ ਨੇ ਇਸ ਦਾ ਵਿਰੋਧ ਕੀਤਾ ਸੀ। ਬਾਅਦ ਵਿੱਚ ਅਦਾਲਤ ਨੇ 10 ਮਿੰਟ ਦੀ ਵੀਡੀਓ ਕਾਲ ਕਰਵਾਉਣ ਦੀ ਇਜਾਜ਼ਤ ਦਿੱਤੀ ਸੀ, ਪਰ ਪ੍ਰਸ਼ਾਸਨ ਨੇ ਅਦਾਲਤੀ ਹੁਕਮਾਂ ਦੇ ਬਾਵਜੂਦ ਵੀਡੀਓ ਕਾਲ ਨਹੀਂ ਕਰਵਾਈ।

ਵਕੀਲ ਨੇ ਕਿਹਾ ਕਿ ਹੁਣ ਪਰਿਵਾਰ ਵਿੱਚ ਦੁੱਖ ਦੀ ਇਸ ਘੜੀ ਦੌਰਾਨ ਤਿੰਨਾਂ ਨੂੰ ਮਨੁੱਖੀ ਆਧਾਰ 'ਤੇ ਰਾਹਤ ਮਿਲਣੀ ਚਾਹੀਦੀ ਹੈ। ਫਿਲਹਾਲ ਪੰਜਾਬ ਸਰਕਾਰ ਵੱਲੋਂ ਜਵਾਬ ਦਾਖ਼ਲ ਕੀਤੇ ਜਾਣ ਤੋਂ ਬਾਅਦ 13 ਨਵੰਬਰ ਨੂੰ ਅਦਾਲਤ ਵਿੱਚ ਅਗਲੀ ਸੁਣਵਾਈ ਹੋਵੇਗੀ।

Notifications
Settings
Clear Notifications
Notifications
Use the toggle to switch notifications
  • Block for 8 hours
  • Block for 12 hours
  • Block for 24 hours
  • Don't block
Gender
Select your Gender
  • Male
  • Female
  • Others
Age
Select your Age Range
  • Under 18
  • 18 to 25
  • 26 to 35
  • 36 to 45
  • 45 to 55
  • 55+