ਦਾਦੀ ਦੇ ਅੰਤਿਮ ਸਸਕਾਰ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਦੇਣ ਦੀ ਮੰਗ, ਅਮਿਤ ਸ਼ਾਹ ਨੂੰ ਲਿਖਿਆ ਪੱਤਰ

ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅਤੇ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਨੇ ਆਪਣੀ ਦਾਦੀ ਦੇ ਅਕਾਲ ਚਲਾਣੇ ਮਗਰੋਂ ਉਨ੍ਹਾਂ ਦੀਆਂ ਅੰਤਿਮ ਰਸਮਾਂ ਵਿੱਚ ਸ਼ਾਮਲ ਹੋਣ ਲਈ ਪੈਰੋਲ ਦੇਣ ਦੀ ਮੰਗ ਕੀਤੀ ਹੈ। ਇਸ ਸਬੰਧੀ ਉਨ੍ਹਾਂ ਦੇ ਵਕੀਲਾਂ ਵੱਲੋਂ ਅੱਜ ਜ਼ਿਲ੍ਹਾ ਸੈਸ਼ਨ ਜੱਜ ਦੀ ਅਦਾਲਤ ਵਿੱਚ ਅਰਜ਼ੀ ਦਾਇਰ ਕਰ ਦਿੱਤੀ ਗਈ ਹੈ।

ਮਿਲੀ ਜਾਣਕਾਰੀ ਅਨੁਸਾਰ ਅਰਜ਼ੀ ਰਾਹੀਂ ਮੰਗ ਕੀਤੀ ਗਈ ਹੈ ਕਿ ਭਾਈ ਅੰਮ੍ਰਿਤਪਾਲ ਸਿੰਘ ਨੂੰ ਆਪਣੀ ਦਾਦੀ ਦੇ ਅੰਤਿਮ ਸੰਸਕਾਰ ਅਤੇ ਹੋਰ ਧਾਰਮਿਕ ਰਸਮਾਂ ਵਿੱਚ ਸ਼ਾਮਲ ਹੋਣ ਲਈ ਪੈਰੋਲ ਦਿੱਤੀ ਜਾਵੇ।

amritpal singh

ਪਰਿਵਾਰ ਵਿੱਚ ਸੋਗ ਦੀ ਘੜੀ ਹੋਣ ਕਾਰਨ ਉਨ੍ਹਾਂ ਨੂੰ ਕੁਝ ਸਮੇਂ ਲਈ ਜੇਲ੍ਹ ਵਿੱਚੋਂ ਬਾਹਰ ਆਉਣ ਦੀ ਇਜਾਜ਼ਤ ਦੇਣ ਦੀ ਮੰਗ ਕੀਤੀ ਗਈ ਹੈ। ਇਸੇ ਮਾਮਲੇ ਵਿੱਚ ਉਨ੍ਹਾਂ ਦੇ ਇੱਕ ਹੋਰ ਰਿਸ਼ਤੇਦਾਰ ਸੁਖਮਨਪ੍ਰੀਤ ਸਿੰਘ ਵੱਲੋਂ ਵੀ ਅੰਤਿਮ ਰਸਮਾਂ ਵਿੱਚ ਸ਼ਾਮਲ ਹੋਣ ਲਈ ਪੈਰੋਲ ਦੀ ਮੰਗ ਕੀਤੀ ਗਈ ਹੈ। ਹੁਣ ਅਦਾਲਤ ਵੱਲੋਂ ਇਨ੍ਹਾਂ ਅਰਜ਼ੀਆਂ 'ਤੇ ਸੁਣਵਾਈ ਅਤੇ ਅਗਲੇਰੀ ਕਾਰਵਾਈ ਕੀਤੀ ਜਾਣੀ ਹੈ।

ਅਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਅੰਮ੍ਰਿਤਪਾਲ ਸਿੰਘ ਨੂੰ ਉਨ੍ਹਾਂ ਦੀ ਦਾਦੀ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਦਿਵਾਉਣ ਦੀ ਅਪੀਲ ਕੀਤੀ ਹੈ।

ਪੰਜਾਬ ਅਤੇ ਅਸਾਮ ਸਰਕਾਰ ਵਿਚਾਲੇ ਤਾਲਮੇਲ ਬਣਾਉਣ ਦੀ ਮੰਗ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਲਿਖੇ ਪੱਤਰ ਵਿੱਚ ਪਾਰਟੀ ਨੇ ਪੰਜਾਬ ਅਤੇ ਅਸਾਮ ਸਰਕਾਰਾਂ ਦੇ ਸਬੰਧਤ ਅਧਿਕਾਰੀਆਂ ਵਿਚਾਲੇ ਤਾਲਮੇਲ ਬਣਾਉਣ ਦੀ ਮੰਗ ਕੀਤੀ ਹੈ। ਪਾਰਟੀ ਦਾ ਕਹਿਣਾ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਲਈ ਪ੍ਰਸ਼ਾਸਨਿਕ ਪ੍ਰਕਿਰਿਆ ਬਿਨਾਂ ਕਿਸੇ ਦੇਰੀ ਦੇ ਪੂਰੀ ਕੀਤੀ ਜਾਣੀ ਚਾਹੀਦੀ ਹੈ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਪੱਤਰ ਲਿਖ ਕੇ ਲੋੜੀਂਦੇ ਕਦਮ ਚੁੱਕਣ ਦੀ ਅਪੀਲ ਕੀਤੀ ਗਈ ਹੈ।

ਆਉਣ-ਜਾਣ ਲਈ ਵੀ ਕੀਤੇ ਜਾਣ ਪ੍ਰਬੰਧ

ਪਾਰਟੀ ਦੇ ਜਨਰਲ ਸਕੱਤਰ ਮਨਦੀਪ ਸਿੰਘ ਸਿੱਧੂ ਵੱਲੋਂ ਦਸਤਖ਼ਤ ਕੀਤੇ ਗਏ ਇਨ੍ਹਾਂ ਪੱਤਰਾਂ ਵਿੱਚ ਕਿਹਾ ਗਿਆ ਹੈ ਕਿ ਜੇਕਰ ਅਦਾਲਤ ਵੱਲੋਂ ਇਜਾਜ਼ਤ ਦਿੱਤੀ ਜਾਂਦੀ ਹੈ ਤਾਂ ਅੰਮ੍ਰਿਤਪਾਲ ਸਿੰਘ ਦੀ ਸੁਰੱਖਿਅਤ ਆਵਾਜਾਈ ਅਤੇ ਪੁਲਿਸ ਸੁਰੱਖਿਆ ਹੇਠ ਆਉਣ-ਜਾਣ ਦੇ ਪ੍ਰਬੰਧ ਵੀ ਕੀਤੇ ਜਾਣ।

ਮਾਮਲੇ ਦੀ ਸੰਵੇਦਨਸ਼ੀਲਤਾ ਨੂੰ ਦੇਖਦਿਆਂ ਜਲਦੀ ਫ਼ੈਸਲਾ ਲੈਣ ਦੀ ਅਪੀਲ

ਪਾਰਟੀ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਇਸ ਮਾਮਲੇ ਦੀ ਗੰਭੀਰਤਾ ਅਤੇ ਸਮੇਂ ਦੀ ਸੰਵੇਦਨਸ਼ੀਲਤਾ ਨੂੰ ਦੇਖਦਿਆਂ ਜਲਦੀ ਫ਼ੈਸਲਾ ਲੈਣ ਦੀ ਅਪੀਲ ਕੀਤੀ ਹੈ, ਤਾਂ ਜੋ ਅੰਮ੍ਰਿਤਪਾਲ ਸਿੰਘ ਆਪਣੀ ਦਾਦੀ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋ ਸਕਣ।

Notifications
Settings
Clear Notifications
Notifications
Use the toggle to switch notifications
  • Block for 8 hours
  • Block for 12 hours
  • Block for 24 hours
  • Don't block
Gender
Select your Gender
  • Male
  • Female
  • Others
Age
Select your Age Range
  • Under 18
  • 18 to 25
  • 26 to 35
  • 36 to 45
  • 45 to 55
  • 55+