ਦਾਦੀ ਦੇ ਅੰਤਿਮ ਸਸਕਾਰ ਲਈ ਅੰਮ੍ਰਿਤਪਾਲ ਸਿੰਘ ਪਹੁੰਚੇ ਅੰਮ੍ਰਿਤਸਰ, ਥੋੜ੍ਹੀ ਦੇਰ 'ਚ ਪਿੰਡ ਲਈ ਹੋਣਗੇ ਰਵਾਨਾ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਆਪਣੀ ਦਾਦੀ ਚਰਨ ਕੌਰ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣ ਲਈ ਪੁਲੀਸ ਸੁਰੱਖਿਆ ਹੇਠ ਅੰਮ੍ਰਿਤਸਰ ਪਹੁੰਚ ਗਏ ਹਨ। ਜ਼ਿਕਰਯੋਗ ਹੈ ਕਿ ਉਨ੍ਹਾਂ ਦੀ ਦਾਦੀ ਦੇ ਅੰਤਿਮ ਸਸਕਾਰ ਦਾ ਸਮਾਂ ਦੁਪਹਿਰ 1 ਵਜੇ ਤੈਅ ਕੀਤਾ ਗਿਆ ਹੈ, ਰਸਮਾਂ ਤੋਂ ਪਹਿਲਾਂ ਅੰਮ੍ਰਿਤਪਾਲ ਸਿੰਘ ਆਪਣੇ ਘਰ ਪਹੁੰਚਣਗੇ।

ਇਸ ਮੌਕੇ ਉਨ੍ਹਾਂ ਦੇ ਜੱਦੀ ਪਿੰਡ ਜੱਲੂਪੁਰ ਖੇੜਾ ਵਿੱਚ ਪੁਲੀਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ਅਤੇ ਵੱਡੀ ਗਿਣਤੀ ਵਿੱਚ ਪੁਲੀਸ ਬਲ ਤੈਨਾਤ ਕੀਤਾ ਗਿਆ ਹੈ। ਅੰਮ੍ਰਿਤਸਰ ਦੇ ਵਧੀਕ ਸੈਸ਼ਨ ਜੱਜ ਨੇ ਮਨੁੱਖੀ ਆਧਾਰ 'ਤੇ 21 ਨਵੰਬਰ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਤਿੰਨ ਘੰਟਿਆਂ ਲਈ ਪੁਲੀਸ ਹਿਰਾਸਤ ਵਿੱਚ ਪਿੰਡ ਜੱਲੂਪੁਰ ਖੇੜਾ ਵਿਖੇ ਰਹਿਣ ਦੀ ਹਿਰਾਸਤੀ ਪੈਰੋਲ ਅਮ੍ਰਿਤਪਾਲ ਸਿੰਘ ਨੂੰ ਦਿੱਤੀ ਹੈ।

amritpal singh

ਅੰਮ੍ਰਿਤਪਾਲ ਸਿੰਘ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਸੱਤ ਵਾਹਨਾਂ ਦੇ ਕਾਫ਼ਲੇ ਰਾਹੀਂ ਹਵਾਈ ਅੱਡੇ ਲਿਆਂਦਾ ਗਿਆ, ਜਿੱਥੋਂ ਹਵਾਈ ਜਹਾਜ਼ ਰਾਹੀਂ ਦਿੱਲੀ ਅਤੇ ਫਿਰ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ (ਰਾਜਾਸਾਂਸੀ) ਅੰਮ੍ਰਿਤਸਰ ਲਿਆਂਦਾ ਗਿਆ। ਤੈਅ ਪ੍ਰਬੰਧਾਂ ਅਨੁਸਾਰ, ਉਨ੍ਹਾਂ ਨੂੰ 22 ਨਵੰਬਰ ਨੂੰ ਮੁੜ ਡਿਬਰੂਗੜ੍ਹ ਜੇਲ੍ਹ ਪਹੁੰਚਾਇਆ ਜਾਵੇਗਾ।

ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਤਾ ਚਰਨ ਕੌਰ ਦਾ 8 ਨਵੰਬਰ ਨੂੰ 84 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਸੀ। ਪਰਿਵਾਰ ਲੰਮੇ ਸਮੇਂ ਤੋਂ ਉਡੀਕ ਕਰ ਰਿਹਾ ਸੀ ਕਿ ਉਹ ਆਪਣੀ ਦਾਦੀ ਦੇ ਅੰਤਿਮ ਸਸਕਾਰ ਦੀਆਂ ਰਸਮਾਂ ਵਿੱਚ ਸ਼ਾਮਲ ਹੋ ਸਕਣ। ਇਸ ਤੋਂ ਪਹਿਲਾਂ 14 ਨਵੰਬਰ ਨੂੰ ਵੀ ਉਨ੍ਹਾਂ ਨੂੰ ਪੰਜਾਬ ਲਿਆਉਣ ਦਾ ਪ੍ਰਬੰਧ ਕੀਤਾ ਗਿਆ ਸੀ, ਪਰ ਡਿਬਰੂਗੜ੍ਹ ਅਤੇ ਅੰਮ੍ਰਿਤਸਰ ਵਿਚਾਲੇ ਢੁਕਵੀਆਂ ਹਵਾਈ ਉਡਾਣਾਂ ਤੇ ਆਵਾਜਾਈ ਦੇ ਸਾਧਨ ਉਪਲਬਧ ਨਾ ਹੋਣ ਕਾਰਨ ਇਹ ਸੰਭਵ ਨਹੀਂ ਹੋ ਸਕਿਆ ਸੀ।

ਇਸ ਤੋਂ ਬਾਅਦ ਪੰਜਾਬ ਦੀ ਅਦਾਲਤ ਵੱਲੋਂ 17 ਨਵੰਬਰ ਨੂੰ ਜਾਰੀ ਕੀਤੇ ਨਵੇਂ ਹੁਕਮਾਂ ਤਹਿਤ ਇਹ ਹਿਰਾਸਤੀ ਪੈਰੋਲ ਲਾਗੂ ਕੀਤੀ ਗਈ ਹੈ। ਅੰਮ੍ਰਿਤਪਾਲ ਸਿੰਘ ਫਰਵਰੀ 2023 ਵਿੱਚ ਅਜਨਾਲਾ ਥਾਣੇ ਵਿਖੇ ਵਾਪਰੀ ਘਟਨਾ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਚਰਚਾ ਦਾ ਕੇਂਦਰ ਬਣੇ ਸਨ। ਇਸ ਘਟਨਾ ਤੋਂ ਬਾਅਦ ਪੁਲੀਸ ਵੱਲੋਂ ਇੱਕ ਮਹੀਨੇ ਤੋਂ ਵੱਧ ਸਮੇਂ ਤੱਕ ਕੀਤੀ ਗਈ ਭਾਲ ਮਗਰੋਂ 23 ਅਪਰੈਲ 2023 ਨੂੰ ਮੋਗਾ ਦੇ ਪਿੰਡ ਰੋਡੇ ਤੋਂ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਕੌਮੀ ਸੁਰੱਖਿਆ ਕਾਨੂੰਨ (ਐੱਨਐੱਸਏ) ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ ਸੀ।

ਹੁਣ ਲਗਪਗ ਤਿੰਨ ਸਾਲ ਸੱਤ ਮਹੀਨਿਆਂ ਤੋਂ ਵੱਧ ਸਮੇਂ ਬਾਅਦ ਉਹ ਆਪਣੇ ਪਰਿਵਾਰ ਦੇ ਵਿਚਕਾਰ ਪਹੁੰਚ ਰਹੇ ਹਨ।

Notifications
Settings
Clear Notifications
Notifications
Use the toggle to switch notifications
  • Block for 8 hours
  • Block for 12 hours
  • Block for 24 hours
  • Don't block
Gender
Select your Gender
  • Male
  • Female
  • Others
Age
Select your Age Range
  • Under 18
  • 18 to 25
  • 26 to 35
  • 36 to 45
  • 45 to 55
  • 55+