ਫਰਜ਼ੀ ਟਿਕਟਾਂ ਲੈ ਕੇ UAE ਜਾਣ ਦੀ ਤਿਆਰੀ 'ਚ 16 ਲੋਕਾਂ ਨੂੰ ਅੰਮ੍ਰਿਤਸਰ ਏਅਰਪੋਰਟ ਤੋਂ ਫੜ੍ਹਿਆ, ਏਜੰਟ ਦੀ ਭਾਲ ਜਾਰੀ
ਅੰਮ੍ਰਿਤਸਰ ਹਵਾਈ ਅੱਡੇ 'ਤੇ ਸ਼ਾਰਜਾਹ ਜਾਣ ਵਾਲੀ ਉਡਾਣ ਵਿੱਚ ਸਫ਼ਰ ਕਰਨ ਪਹੁੰਚੇ 16 ਲੋਕਾਂ ਨੂੰ ਏਅਰਪੋਰਟ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ। ਜਾਂਚ ਦੌਰਾਨ ਇਨ੍ਹਾਂ ਸਾਰੇ ਯਾਤਰੀਆਂ ਦੀਆਂ ਟਿਕਟਾਂ ਫਰਜ਼ੀ ਹੋਣ ਦਾ ਸ਼ੱਕ ਸਾਹਮਣੇ ਆਇਆ। ਜਾਂਚ ਏਜੰਸੀਆਂ ਹੁਣ ਇਸ ਗੱਲ ਦੀ ਪੜਤਾਲ ਕਰ ਰਹੀਆਂ ਹਨ ਕਿ ਇਹ ਟਿਕਟਾਂ ਕਿੱਥੋਂ ਤਿਆਰ ਕੀਤੀਆਂ ਗਈਆਂ ਸਨ।
ਜਾਣਕਾਰੀ ਅਨੁਸਾਰ, ਅੰਮ੍ਰਿਤਸਰ ਤੋਂ ਸ਼ਾਰਜਾਹ ਜਾਣ ਵਾਲੀ ਉਡਾਣ ਵਿੱਚ ਸਵਾਰ ਹੋਣ ਤੋਂ ਪਹਿਲਾਂ ਯਾਤਰੀਆਂ ਦੀਆਂ ਟਿਕਟਾਂ ਦੀ ਜਾਂਚ ਕੀਤੀ ਜਾ ਰਹੀ ਸੀ। ਇਸ ਦੌਰਾਨ 16 ਯਾਤਰੀਆਂ ਦੀਆਂ ਟਿਕਟਾਂ ਨੂੰ ਲੈ ਕੇ ਸ਼ੱਕ ਪੈਦਾ ਹੋਇਆ। ਇਸ ਤੋਂ ਬਾਅਦ ਸਬੰਧਤ ਏਜੰਸੀਆਂ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਅਤੇ ਸਾਰੇ ਯਾਤਰੀਆਂ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕੀਤੀ ਗਈ।

ਏਜੰਟ ਖ਼ਿਲਾਫ਼ FIR ਦੀ ਕਾਰਵਾਈ
ਦੱਸਿਆ ਜਾ ਰਿਹਾ ਹੈ ਕਿ ਅੰਮ੍ਰਿਤਸਰ ਤੋਂ ਸ਼ਾਰਜਾਹ ਲਈ ਇਕ ਪਾਸੇ ਦੀ ਟਿਕਟ ਦੀ ਕੀਮਤ ਲਗਭਗ 18 ਹਜ਼ਾਰ ਰੁਪਏ ਹੈ। ਫਰਜ਼ੀ ਟਿਕਟਾਂ ਦੇ ਮਾਮਲੇ ਵਿੱਚ ਹਿਰਾਸਤ ਵਿੱਚ ਲਏ ਗਏ 16 ਯਾਤਰੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ ਹੈ। ਏਅਰਪੋਰਟ ਇੰਚਾਰਜ ਕੁਲਜੀਤ ਸਿੰਘ ਦੇ ਮੁਤਾਬਕ, ਯਾਤਰੀਆਂ ਦੀਆਂ ਟਿਕਟਾਂ ਬੁੱਕ ਕਰਨ ਵਾਲੇ ਏਜੰਟ ਖ਼ਿਲਾਫ਼ FIR ਦਰਜ ਕਰਨ ਦੀ ਪ੍ਰਕਿਰਿਆ ਜਾਰੀ ਹੈ।
ਜਾਣਕਾਰੀ ਮੁਤਾਬਕ ਅੰਮ੍ਰਿਤਸਰ ਤੋਂ ਸ਼ਾਰਜਾਹ ਜਾਣ ਵਾਲੀ ਫਲਾਈਟ ਵਿੱਚ ਸਵਾਰ ਹੋਣ ਤੋਂ ਪਹਿਲਾਂ ਯਾਤਰੀਆਂ ਦੀਆਂ ਟਿਕਟਾਂ ਦੀ ਜਾਂਚ ਕੀਤੀ ਜਾ ਰਹੀ ਸੀ। ਇਸੇ ਦੌਰਾਨ 16 ਯਾਤਰੀਆਂ ਦੀਆਂ ਟਿਕਟਾਂ ਸ਼ੱਕੀ ਪਾਈਆਂ ਗਈਆਂ। ਇਸ ਤੋਂ ਬਾਅਦ ਸਾਰੇ ਯਾਤਰੀਆਂ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਸ਼ੁਰੂ ਕੀਤੀ ਗਈ। ਹੁਣ ਜਾਂਚ ਏਜੰਸੀਆਂ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ ਕਿ ਯਾਤਰੀਆਂ ਨੇ ਟਿਕਟਾਂ ਕਿੱਥੋਂ ਪ੍ਰਾਪਤ ਕੀਤੀਆਂ ਸਨ।
ਏਜੰਟ ਜਾਂ ਕਿਸੇ ਨੈੱਟਵਰਕ ਦੀ ਭੂਮਿਕਾ ਦੀ ਜਾਂਚ
ਜਾਂਚ ਦਾ ਇੱਕ ਅਹਿਮ ਪਹਿਲੂ ਇਹ ਵੀ ਹੈ ਕਿ ਕੀ ਇਨ੍ਹਾਂ ਫਰਜ਼ੀ ਟਿਕਟਾਂ ਦੇ ਪਿੱਛੇ ਕੋਈ ਏਜੰਟ ਜਾਂ ਸੰਗਠਿਤ ਨੈੱਟਵਰਕ ਕੰਮ ਕਰ ਰਿਹਾ ਸੀ। ਇਸ ਸਬੰਧੀ ਯਾਤਰੀਆਂ ਤੋਂ ਪੁੱਛਗਿੱਛ ਕਰਕੇ ਟਿਕਟਾਂ ਦੀ ਬੁਕਿੰਗ ਅਤੇ ਉਨ੍ਹਾਂ ਨੂੰ ਤਿਆਰ ਕਰਨ ਨਾਲ ਜੁੜੇ ਤੱਥ ਇਕੱਠੇ ਕੀਤੇ ਜਾ ਰਹੇ ਹਨ। ਫਿਲਹਾਲ, ਫਰਜ਼ੀ ਟਿਕਟਾਂ ਤਿਆਰ ਕਰਨ ਵਾਲੇ ਵਿਅਕਤੀ ਅਤੇ ਇਸ ਮਾਮਲੇ ਵਿੱਚ ਹੋਰ ਲੋਕਾਂ ਦੀ ਸੰਭਾਵਿਤ ਭੂਮਿਕਾ ਬਾਰੇ ਸਥਿਤੀ ਸਪੱਸ਼ਟ ਨਹੀਂ ਹੋਈ ਹੈ। ਜਾਂਚ ਏਜੰਸੀਆਂ ਵੱਲੋਂ ਤੱਥਾਂ ਦੀ ਪੁਸ਼ਟੀ ਅਤੇ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਇਸ ਮਾਮਲੇ ਨਾਲ ਜੁੜੀ ਪੂਰੀ ਜਾਣਕਾਰੀ ਸਾਹਮਣੇ ਆਵੇਗੀ।


Click it and Unblock the Notifications
