ਅੰਮ੍ਰਿਤਸਰ 'ਚ ਵੱਡੀ ਵਾਰਦਾਤ! ਨੌਜਵਾਨ ਨੇ ਪਹਿਲਾਂ ਮਾਂ ਨੂੰ ਮਾਰੀ ਗੋਲੀ, ਫਿਰ ਖ਼ੁਦ ਵੀ ਕੀਤੀ ਖ਼ੁਦਕੁਸ਼ੀ
ਅੰਮ੍ਰਿਤਸਰ ਦੇ ਥਾਣਾ ਕੈਂਟੋਨਮੈਂਟ ਅਧੀਨ ਪੈਂਦੇ ਜੁਝਾਰ ਸਿੰਘ ਐਵੇਨਿਊ ਵਿੱਚ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਨੌਜਵਾਨ ਨੇ ਪਹਿਲਾਂ ਆਪਣੀ ਮਾਂ ਅਤੇ ਘਰ ਵਿੱਚ ਮੌਜੂਦ ਦੋ ਕੁੱਤਿਆਂ ਨੂੰ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ।
ਇਸ ਤੋਂ ਬਾਅਦ ਨੌਜਵਾਨ ਨੇ ਖ਼ੁਦ ਨੂੰ ਵੀ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਤਿੰਨਾਂ ਦੀਆਂ ਲਾਸ਼ਾਂ ਪੋਸਟਮਾਰਟਮ ਲਈ ਭੇਜ ਦਿੱਤੀਆਂ ਗਈਆਂ ਹਨ। ਮੁੱਢਲੀ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਦੀ ਪਛਾਣ ਹਰਪ੍ਰੀਤ ਸਿੰਘ ਵਜੋਂ ਹੋਈ ਹੈ, ਜਿਸ ਦੀ ਉਮਰ ਕਰੀਬ 25 ਸਾਲ ਦੱਸੀ ਜਾ ਰਹੀ ਹੈ।

ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਨੇ ਪਹਿਲਾਂ ਘਰ ਵਿੱਚ ਮੌਜੂਦ ਦੋ ਕੁੱਤਿਆਂ ਨੂੰ ਗੋਲੀ ਮਾਰੀ ਅਤੇ ਫਿਰ ਆਪਣੀ ਮਾਂ ਦੀ ਹੱਤਿਆ ਕਰ ਦਿੱਤੀ। ਇਸ ਤੋਂ ਬਾਅਦ ਉਸ ਨੇ ਖ਼ੁਦ ਨੂੰ ਗੋਲੀ ਮਾਰ ਕੇ ਜੀਵਨ ਲੀਲਾ ਸਮਾਪਤ ਕਰ ਲਈ।
ਯੂਕੇ ਤੋਂ ਵਾਪਸ ਆਇਆ ਸੀ ਨੌਜਵਾਨ
ਜਾਣਕਾਰੀ ਮੁਤਾਬਕ ਨੌਜਵਾਨ ਯੂਕੇ ਦਾ ਰਹਿਣ ਵਾਲਾ ਸੀ ਅਤੇ ਕੁਝ ਸਮਾਂ ਪਹਿਲਾਂ ਹੀ ਉੱਥੋਂ ਵਾਪਸ ਆਪਣੇ ਘਰ ਆਇਆ ਸੀ। ਦੱਸਿਆ ਜਾ ਰਿਹਾ ਹੈ ਕਿ ਫ਼ੋਨ 'ਤੇ ਉਸ ਦੀ ਆਪਣੀ ਮਾਂ ਨਾਲ ਅਕਸਰ ਗੱਲਬਾਤ ਹੁੰਦੀ ਸੀ ਅਤੇ ਕਈ ਵਾਰ ਦੋਵਾਂ ਵਿਚਾਲੇ ਤਕਰਾਰ ਵੀ ਹੋ ਚੁੱਕੀ ਸੀ। ਵਾਪਸ ਆਉਣ ਤੋਂ ਬਾਅਦ ਵੀ ਮਾਂ-ਪੁੱਤ ਵਿਚਾਲੇ ਵਿਵਾਦ ਹੋਇਆ ਸੀ, ਜੋ ਕਥਿਤ ਤੌਰ 'ਤੇ ਇੰਨਾ ਵਧ ਗਿਆ ਕਿ ਨੌਜਵਾਨ ਨੇ ਇਸ ਖ਼ੌਫ਼ਨਾਕ ਵਾਰਦਾਤ ਨੂੰ ਅੰਜਾਮ ਦੇ ਦਿੱਤਾ।
ਜਾਇਦਾਦ ਨੂੰ ਲੈ ਕੇ ਚੱਲ ਰਿਹਾ ਸੀ ਵਿਵਾਦ
ਮੁੱਢਲੀ ਜਾਂਚ ਦੌਰਾਨ ਇਸ ਘਟਨਾ ਨੂੰ ਜਾਇਦਾਦ ਦੇ ਵਿਵਾਦ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਜਾਇਦਾਦ ਦੀ ਵੰਡ ਨੂੰ ਲੈ ਕੇ ਮਾਂ-ਪੁੱਤ ਵਿਚਾਲੇ ਕਾਫ਼ੀ ਸਮੇਂ ਤੋਂ ਤਕਰਾਰ ਚੱਲ ਰਹੀ ਸੀ। ਇਸੇ ਵਿਵਾਦ ਕਾਰਨ ਦੋਵਾਂ ਵਿਚਾਲੇ ਕਹਾਸੁਣੀ ਹੋਈ, ਜਿਸ ਤੋਂ ਬਾਅਦ ਨੌਜਵਾਨ ਨੇ ਆਪਣੀ ਮਾਂ ਨੂੰ ਗੋਲੀ ਮਾਰ ਦਿੱਤੀ ਅਤੇ ਅੰਤ ਵਿੱਚ ਖ਼ੁਦ ਵੀ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ।
ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਘਟਨਾ ਦੇ ਸਾਰੇ ਪਹਿਲੂਆਂ ਦੀ ਬਾਰੀਕੀ ਨਾਲ ਪੜਤਾਲ ਕੀਤੀ ਜਾ ਰਹੀ ਹੈ।


Click it and Unblock the Notifications
