ਅੰਮ੍ਰਿਤਸਰ 'ਚ ASI ਹਰਜੀਤ ਸਿੰਘ ਦਾ ਗੋਲੀਆਂ ਮਾਰ ਕੇ ਕਤਲ, ਗਸ਼ਤ ਦੌਰਾਨ ਚਲਾਈਆਂ ਤਾਬੜਤੋੜ ਗੋਲੀਆਂ

ਅੰਮ੍ਰਿਤਸਰ ਵਿੱਚ ਇੱਕ ਵਾਰ ਫਿਰ ਪੁਲਿਸ ਮੁਲਾਜ਼ਮ ਨੂੰ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ASI ਹਰਜੀਤ ਸਿੰਘ, ਜੋ ਅੰਮ੍ਰਿਤਸਰ ਦੇ ਹਕੀਮਾ ਪੁਲਿਸ ਸਟੇਸ਼ਨ ਵਿੱਚ ਤਾਇਨਾਤ ਸਨ, ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।

ਦੱਸਿਆ ਜਾ ਰਿਹਾ ਹੈ ਕਿ ਰਾਤ ਕਰੀਬ 2 ਤੋਂ 2:30 ਵਜੇ ASI ਹਰਜੀਤ ਸਿੰਘ ਗਸ਼ਤ ਲਈ ਭਗਤਾਂਵਾਲਾ ਦਾਣਾ ਮੰਡੀ ਪਹੁੰਚੇ ਸਨ। ਇਸ ਦੌਰਾਨ ਦੋ ਬਾਈਕਾਂ 'ਤੇ ਸਵਾਰ ਹੋ ਕੇ ਚਾਰ ਹਮਲਾਵਰ ਉੱਥੇ ਪਹੁੰਚੇ ਅਤੇ ਉਨ੍ਹਾਂ ਨੇ ASI ਹਰਜੀਤ ਸਿੰਘ 'ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ। ਗੋਲੀਆਂ ਲੱਗਣ ਕਾਰਨ ASI ਹਰਜੀਤ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ।

asi murder amritsar

ਘਟਨਾ ਤੋਂ ਬਾਅਦ ਮੌਕੇ 'ਤੇ ਭਾਰੀ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ। ਹਮਲਾਵਰਾਂ ਦੀ ਪਛਾਣ ਕਰਨ ਲਈ ਇਲਾਕੇ ਵਿੱਚ ਲੱਗੇ CCTV ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਡੀਜੀਪੀ ਪੰਜਾਬ ਗੌਰਵ ਯਾਦਵ ਮੌਕੇ 'ਤੇ ਪਹੁੰਚੇ। ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਮਿਲ ਕੇ ਇਸ ਪੂਰੀ ਵਾਰਦਾਤ ਵਾਰੇ ਜਾਣਕਾਰੀ ਹਾਸਲ ਕੀਤੀ ਅਤੇ ਇਸ ਮਾਮਲੇ 'ਚ ਜਲਦ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ।

ਇਸ ਤੋਂ ਪਹਿਲਾਂ ਵੀ ਅੰਮ੍ਰਿਤਸਰ ਦੇ ਹਲਕਾ ਮਜੀਠਾ ਵਿੱਚ ASI ਯੋਗਾ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕੀਤਾ ਗਿਆ ਸੀ। ਇਸ ਤੋਂ ਇਲਾਵਾ ਅੰਮ੍ਰਿਤਸਰ ਪੁਲਿਸ ਲਾਈਨ ਵਿੱਚ ਤਾਇਨਾਤ ASI ਜਸਵੰਤ ਸਿੰਘ 'ਤੇ ਵੀ ਹਮਲਾ ਹੋਇਆ ਸੀ। ਦੱਸ ਦਈਏ ਕਿ ਉਹ ਰਾਤ ਸਮੇਂ ਆਪਣੇ ਘਰ ਜਾ ਰਹੇ ਸਨ, ਜਦੋਂ ਅੰਮ੍ਰਿਤਸਰ ਦੇ ਦਿਹਾਤੀ ਇਲਾਕੇ ਭੱਲਾ ਪਿੰਡ ਨੇੜੇ ਕੁਝ ਅਣਪਛਾਤੇ ਨੌਜਵਾਨਾਂ ਵੱਲੋਂ ਉਨ੍ਹਾਂ ਦੇ ਸਿਰ 'ਤੇ ਗੋਲੀਆਂ ਮਾਰੀਆਂ ਗਈਆਂ।

Notifications
Settings
Clear Notifications
Notifications
Use the toggle to switch notifications
  • Block for 8 hours
  • Block for 12 hours
  • Block for 24 hours
  • Don't block
Gender
Select your Gender
  • Male
  • Female
  • Others
Age
Select your Age Range
  • Under 18
  • 18 to 25
  • 26 to 35
  • 36 to 45
  • 45 to 55
  • 55+