ASI ਹਰਜੀਤ ਸਿੰਘ ਹੱਤਿਆਕਾਂਡ: ਮੁੱਖ ਮੁਲਜ਼ਮ ਪੁਲਿਸ ਮੁਕਾਬਲੇ ’ਚ ਢੇਰ, ਮ੍ਰਿਤਕ ASI ਸੀ ਵੀਡੀਓ ਬਣਾ ਕੇ ਕਿਸਨੂੰ ਭੇਜੀ ਸੀ ਮੁਲਜ਼ਮ ਨੇ

ਅੰਮ੍ਰਿਤਸਰ 'ਚ ਬੀਤੇ ਦਿਨ ਡਿਊਟੀ ਦੌਰਾਨ ਮਾਰੇ ਗਏ ਏਐਸਆਈ ਹਰਜੀਤ ਸਿੰਘ ਦੇ ਹੱਤਿਆਕਾਂਡ ਦਾ ਇੱਕ ਮੁਲਜ਼ਮ ਪੁਲਿਸ ਮੁਕਾਬਲੇ ਦੌਰਾਨ ਮਾਰਿਆ ਗਿਆ, ਜਦਕਿ ਉਸ ਦਾ ਦੂਜਾ ਸਾਥੀ ਹਨੇਰੇ ਦਾ ਫਾਇਦਾ ਚੁੱਕ ਕੇ ਫਰਾਰ ਹੋ ਗਿਆ। ਉਸ ਦੀ ਭਾਲ ਲਈ ਇਲਾਕੇ ਵਿੱਚ ਸਰਚ ਆਪ੍ਰੇਸ਼ਨ ਜਾਰੀ ਹੈ।

ਪੁਲਿਸ ਕਮਿਸ਼ਨਰ ਮੁਤਾਬਕ ਏਐਸਆਈ ਹਰਜੀਤ ਸਿੰਘ ਦੀ ਹੱਤਿਆ ਤੋਂ ਬਾਅਦ ਪੁਲਿਸ ਵੱਲੋਂ ਮੁਲਜ਼ਮਾਂ ਦੀ ਭਾਲ ਲਈ ਵੱਡੇ ਪੱਧਰ 'ਤੇ ਕਾਰਵਾਈ ਕੀਤੀ ਜਾ ਰਹੀ ਸੀ। ਸ਼ਨੀਵਾਰ ਦੁਪਹਿਰ ਤੋਂ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਸਖ਼ਤ ਨਾਕਾਬੰਦੀ ਕੀਤੀ ਗਈ ਸੀ। ਇਸੀ ਦੌਰਾਨ ਪੁਲਿਸ ਟੀਮ ਨੇ ਸਕੂਟੀ 'ਤੇ ਸਵਾਰ ਦੋ ਨੌਜਵਾਨਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ। ਪੁਲਿਸ ਮੁਤਾਬਕ ਦੋਵਾਂ ਨੇ ਰੁਕਣ ਦੀ ਬਜਾਏ ਪੁਲਿਸ ਪਾਰਟੀ 'ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ।

asi murderer shootout

ਪੁਲਿਸ ਦੀ ਜਵਾਬੀ ਫਾਇਰਿੰਗ, ਇੱਕ ਮੁਲਜ਼ਮ ਦੀ ਮੌਤ

ਪੁਲਿਸ ਟੀਮ ਨੇ ਮੁਲਜ਼ਮਾਂ ਦਾ ਪਿੱਛਾ ਕੀਤਾ। ਇੱਕ ਥਾਂ 'ਤੇ ਉਨ੍ਹਾਂ ਨੇ ਸਕੂਟੀ ਰੋਕ ਕੇ ਮੁੜ ਪੁਲਿਸ 'ਤੇ ਫਾਇਰਿੰਗ ਕੀਤੀ। ਪੁਲਿਸ ਮੁਤਾਬਕ ਮੁਲਜ਼ਮਾਂ ਵੱਲੋਂ ਚਲਾਈਆਂ ਚਾਰ ਗੋਲੀਆਂ ਵਿੱਚੋਂ ਦੋ ਪੁਲਿਸ ਦੀ ਗੱਡੀ 'ਤੇ ਲੱਗੀਆਂ, ਜਦਕਿ ਇੱਕ ਗੋਲੀ CIA ਦੇ ਇੱਕ ਜਵਾਨ ਦੀ ਛਾਤੀ 'ਤੇ ਲੱਗੀ। ਜਵਾਨ ਦੇ ਬੁਲੇਟਪਰੂਫ਼ ਜੈਕਟ ਪਹਿਨੀ ਹੋਣ ਕਾਰਨ ਉਸ ਦੀ ਜਾਨ ਬਚ ਗਈ। ਪੁਲਿਸ ਨੇ ਜਵਾਬੀ ਕਾਰਵਾਈ ਕਰਦਿਆਂ ਛੇ ਰਾਊਂਡ ਫਾਇਰ ਕੀਤੇ। ਇਸ ਦੌਰਾਨ ਇੱਕ ਮੁਲਜ਼ਮ ਨੂੰ ਗੋਲੀ ਲੱਗੀ। ਉਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਪਰ ਰਸਤੇ ਵਿੱਚ ਉਸ ਦੀ ਮੌਤ ਹੋ ਗਈ। ਦੂਜਾ ਮੁਲਜ਼ਮ ਇਸ ਮੌਕੇ ਫ਼ਰਾਰ ਹੋ ਗਿਆ ਜਿਸਦਾ ਲਗਾਤਾਰ ਭਾਲ ਕੀਤੀ ਜਾ ਰਹੀ ਹੈ।

ਅਧਿਕਾਰੀਆਂ ਮੁਤਾਬਕ ਜਿਸ ਮੁਲਜ਼ਮ ਦੀ ਮੌਤ ਹੋਈ ਹੈ ਉਸਦਾ ਨਾਂਅ ਦੀਪਕ ਹੈ। ਪੁਲਸ ਨੇ ਮੌਕੇ ਤੋਂ ਇਕ ਪਿਸਤੌਲ, ਦੋ ਮੈਗਜ਼ੀਨ ਅਤੇ ਅੱਠ ਕਾਰਤੂਸ ਵੀ ਬਰਾਮਦ ਕੀਤੇ ਹਨ।

ਪਾਕਿਸਤਾਨੀ ਹੈਂਡਲਰਾਂ ਨਾਲ ਕਨੈਕਸ਼ਨ ਦਾ ਦਾਅਵਾ

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਜਾਂਚ ਦੌਰਾਨ ਹੱਤਿਆਕਾਂਡ ਦੇ ਤਾਰ ਸਰਹੱਦ ਪਾਰ ਪਾਕਿਸਤਾਨ ਵਿੱਚ ਬੈਠੇ ਕਥਿਤ ਹੈਂਡਲਰਾਂ ਨਾਲ ਜੁੜੇ ਹੋਣ ਦੀ ਜਾਣਕਾਰੀ ਵੀ ਸਾਹਮਣੇ ਆਈ ਹੈ। ਪੁਲਿਸ ਮੁਤਾਬਕ ਨੌਜਵਾਨਾਂ ਨੂੰ ਪੈਸਿਆਂ ਅਤੇ ਨਸ਼ੇ ਦੇ ਕਾਰੋਬਾਰ ਵਿੱਚ ਹਿੱਸੇਦਾਰੀ ਦਾ ਲਾਲਚ ਦੇ ਕੇ ਆਪਣੇ ਜਾਲ ਵਿੱਚ ਫਸਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਪੁਲਿਸ ਦਾ ਕਹਿਣਾ ਹੈ ਕਿ ਇਸ ਮਾਮਲੇ ਵਿੱਚ ਵੀ ਮੁਲਜ਼ਮਾਂ ਨੂੰ ਪੁਲਿਸ ਮੁਲਾਜ਼ਮ ਨੂੰ ਨਿਸ਼ਾਨਾ ਬਣਾਉਣ ਲਈ ਕਿਹਾ ਗਿਆ ਸੀ।

ਹੱਤਿਆ ਤੋਂ ਬਾਅਦ ਵੀਡੀਓ ਬਣਾਉਣ ਲਈ ਮੁੜ ਮੌਕੇ 'ਤੇ ਪਹੁੰਚੇ

ਜਾਂਚ ਵਿੱਚ ਪੁਲਿਸ ਨੇ ਦਾਅਵਾ ਕੀਤਾ ਹੈ ਕਿ ਏਐਸਆਈ ਹਰਜੀਤ ਸਿੰਘ ਨੂੰ ਗੋਲੀ ਮਾਰਨ ਤੋਂ ਬਾਅਦ ਮੁਲਜ਼ਮ ਮੁੜ ਘਟਨਾ ਸਥਾਨ 'ਤੇ ਪਹੁੰਚੇ ਸਨ। ਇੱਥੇ ਉਨ੍ਹਾਂ ਨੇ ਕਰੀਬ 30 ਤੋਂ 40 ਸਕਿੰਟ ਦੀ ਵੀਡੀਓ ਵੀ ਬਣਾਈ। ਪੁਲਿਸ ਮੁਤਾਬਕ ਇਹ ਵੀਡੀਓ ਸਰਹੱਦ ਪਾਰ ਬੈਠੇ ਆਪਣੇ ਹੈਂਡਲਰਾਂ ਨੂੰ ਵਾਰਦਾਤ ਦਾ ਸਬੂਤ ਭੇਜਣ ਲਈ ਬਣਾਈ ਗਈ ਸੀ। ਪੁਲਿਸ ਦਾ ਕਹਿਣਾ ਹੈ ਕਿ ਇਹ ਗਤੀਵਿਧੀ ਸੀਸੀਟੀਵੀ ਕੈਮਰਿਆਂ ਵਿੱਚ ਵੀ ਕੈਦ ਹੋਈ ਹੈ।

ਪੁਲਿਸ ਕਮਿਸ਼ਨਰ ਨੇ ਮਾਪਿਆਂ ਨੂੰ ਕੀਤੀ ਅਪੀਲ

ਪੁਲਿਸ ਕਮਿਸ਼ਨਰ ਹਰਮਨਵੀਰ ਸਿੰਘ ਗਿੱਲ ਨੇ ਨੌਜਵਾਨਾਂ ਅਤੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਸੋਸ਼ਲ ਮੀਡੀਆ ਅਤੇ ਨਸ਼ਿਆਂ ਰਾਹੀਂ ਨੌਜਵਾਨਾਂ ਨੂੰ ਗੁੰਮਰਾਹ ਕਰਨ ਵਾਲੇ ਤੱਤਾਂ ਤੋਂ ਸਾਵਧਾਨ ਰਹਿਣ। ਉਨ੍ਹਾਂ ਕਿਹਾ ਕਿ ਮਾਪਿਆਂ ਨੂੰ ਆਪਣੇ ਬੱਚਿਆਂ ਦੀਆਂ ਗਤੀਵਿਧੀਆਂ 'ਤੇ ਨਜ਼ਰ ਰੱਖਣੀ ਚਾਹੀਦੀ ਹੈ ਅਤੇ ਉਨ੍ਹਾਂ ਨੂੰ ਗਲਤ ਸੰਗਤ ਤੇ ਨਸ਼ਿਆਂ ਤੋਂ ਦੂਰ ਰੱਖਣ ਲਈ ਜਾਗਰੂਕ ਕਰਨਾ ਚਾਹੀਦਾ ਹੈ।

Notifications
Settings
Clear Notifications
Notifications
Use the toggle to switch notifications
  • Block for 8 hours
  • Block for 12 hours
  • Block for 24 hours
  • Don't block
Gender
Select your Gender
  • Male
  • Female
  • Others
Age
Select your Age Range
  • Under 18
  • 18 to 25
  • 26 to 35
  • 36 to 45
  • 45 to 55
  • 55+