ਜਾਪਾਨ ਜਾਕੇ ਹਾਕੀ ਦੇ ਮੈਚ ਦੇਖਣਗੇ CM ਮਾਨ, ਮੁੱਖ ਮੰਤਰੀ ਨੂੰ ਮਿਲਿਆ ਏਸ਼ੀਅਨ ਹਾਕੀ ਫੈਡਰੇਸ਼ਨ ਦਾ ਖ਼ਾਸ ਸੱਦਾ

ਏਸ਼ੀਅਨ ਹਾਕੀ ਫੈਡਰੇਸ਼ਨ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਜਾਪਾਨ ਦੇ ਆਇਚੀ-ਨਾਗੋਯਾ ਵਿੱਚ ਹੋਣ ਵਾਲੀਆਂ ਏਸ਼ੀਅਨ ਗੇਮਜ਼ 2026 ਦੇ ਹਾਕੀ ਮੁਕਾਬਲੇ ਦੇਖਣ ਲਈ ਸੱਦਾ ਦਿੱਤਾ ਗਿਆ ਹੈ। ਏਸ਼ੀਅਨ ਗੇਮਜ਼ 2026 ਲਈ ਭਾਰਤੀ ਹਾਕੀ ਟੀਮ ਦੀਆਂ ਤਿਆਰੀਆਂ ਵੀ ਜਾਰੀ ਹਨ।

ਟੂਰਨਾਮੈਂਟ 19 ਸਤੰਬਰ ਤੋਂ 4 ਅਕਤੂਬਰ ਤੱਕ ਆਇਚੀ-ਨਾਗੋਯਾ ਵਿੱਚ ਹੋ ਰਿਹਾ ਹੈ। ਸੱਦੇ ਤਹਿਤ 30 ਸਤੰਬਰ ਅਤੇ 1 ਅਕਤੂਬਰ ਨੂੰ ਹੋਣ ਵਾਲੇ ਮਹਿਲਾ ਅਤੇ ਪੁਰਸ਼ ਹਾਕੀ ਦੇ ਸੈਮੀਫਾਈਨਲ ਮੁਕਾਬਲੇ ਦੇਖਣ ਦਾ ਮੌਕਾ ਮਿਲੇਗਾ। ਇਸ ਤੋਂ ਬਾਅਦ 2 ਅਤੇ 3 ਅਕਤੂਬਰ ਨੂੰ ਹੋਣ ਵਾਲੇ ਮਹਿਲਾ ਅਤੇ ਪੁਰਸ਼ ਹਾਕੀ ਦੇ ਫਾਈਨਲ ਮੁਕਾਬਲਿਆਂ ਲਈ ਵੀ ਸੱਦਾ ਦਿੱਤਾ ਗਿਆ ਹੈ।

hockey invite to cm

ਇਸ ਦੌਰੇ ਦੌਰਾਨ ਪੰਜਾਬ ਸਰਕਾਰ ਦੇ ਨੁਮਾਇੰਦਿਆਂ ਨੂੰ ਇੱਕ ਵੱਡੇ ਕੌਮਾਂਤਰੀ ਖੇਡ ਸਮਾਗਮ ਦੀਆਂ ਪ੍ਰਬੰਧਕੀ ਵਿਵਸਥਾਵਾਂ, ਸਟੇਡੀਅਮ ਪ੍ਰਬੰਧਨ, ਖਿਡਾਰੀਆਂ ਦੀਆਂ ਸਹੂਲਤਾਂ, ਸੁਰੱਖਿਆ ਅਤੇ ਹੋਰ ਇੰਤਜ਼ਾਮਾਂ ਨੂੰ ਨੇੜਿਓਂ ਦੇਖਣ ਦਾ ਤਜਰਬਾ ਮਿਲੇਗਾ।

ਇਸ ਤਜਰਬੇ ਨੂੰ ਪੰਜਾਬ ਵਿੱਚ ਹੋਣ ਵਾਲੇ ਵੱਡੇ ਕੌਮਾਂਤਰੀ ਹਾਕੀ ਮੁਕਾਬਲਿਆਂ ਦੀਆਂ ਤਿਆਰੀਆਂ ਨਾਲ ਵੀ ਜੋੜ ਕੇ ਦੇਖਿਆ ਜਾ ਰਿਹਾ ਹੈ। ਪੰਜਾਬ ਨੂੰ 2026 ਵਿੱਚ ਪਹਿਲੀ ਵਾਰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਮਿਲੀ ਹੈ, ਜਿਸ ਦੇ ਮੁਕਾਬਲੇ ਮੋਹਾਲੀ ਅਤੇ ਜਲੰਧਰ ਵਿੱਚ ਹੋਣੇ ਹਨ।

ਪੰਜਾਬ ਵਿੱਚ ਇਸ ਕੌਮਾਂਤਰੀ ਟੂਰਨਾਮੈਂਟ ਲਈ ਖਿਡਾਰੀਆਂ ਅਤੇ ਅਧਿਕਾਰੀਆਂ ਲਈ ਸਹੂਲਤਾਂ, ਸੁਰੱਖਿਆ ਅਤੇ ਹੋਰ ਪ੍ਰਬੰਧਾਂ 'ਤੇ ਵੀ ਧਿਆਨ ਦਿੱਤਾ ਜਾ ਰਿਹਾ ਹੈ। ਜਲੰਧਰ ਅਤੇ ਮੋਹਾਲੀ ਵਿੱਚ ਹੋਣ ਵਾਲੇ ਇਨ੍ਹਾਂ ਮੁਕਾਬਲਿਆਂ ਨੂੰ ਪੰਜਾਬ ਦੀ ਹਾਕੀ ਨਾਲ ਜੁੜੀ ਪਛਾਣ ਅਤੇ ਕੌਮਾਂਤਰੀ ਖੇਡ ਮੇਜ਼ਬਾਨੀ ਦੇ ਤਜ਼ਰਬੇ ਦੇ ਪੱਖੋਂ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।

Notifications
Settings
Clear Notifications
Notifications
Use the toggle to switch notifications
  • Block for 8 hours
  • Block for 12 hours
  • Block for 24 hours
  • Don't block
Gender
Select your Gender
  • Male
  • Female
  • Others
Age
Select your Age Range
  • Under 18
  • 18 to 25
  • 26 to 35
  • 36 to 45
  • 45 to 55
  • 55+