ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਪੰਜਾਬ ਤਿਆਰ, CM ਮਾਨ ਨੇ ਜਲੰਧਰ ਤੇ ਮੋਹਾਲੀ ’ਚ ਵਿਸ਼ਵ ਪੱਧਰੀ ਪ੍ਰਬੰਧਾਂ ਦੇ ਦਿੱਤੇ ਹੁਕਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 27 ਅਕਤੂਬਰ ਤੋਂ 5 ਨਵੰਬਰ ਤੱਕ ਹੋਣ ਵਾਲੀ ਏਸ਼ੀਅਨ ਹਾਕੀ ਚੈਂਪੀਅਨਜ਼ ਟ੍ਰਾਫ਼ੀ ਲਈ ਸਾਰੇ ਵਿਭਾਗਾਂ ਨੂੰ ਵਿਸ਼ਵ ਪੱਧਰੀ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਨੇ ਆਪਸੀ ਤਾਲਮੇਲ, ਅੰਤਰਰਾਸ਼ਟਰੀ ਪੱਧਰ ਦੀਆਂ ਸਹੂਲਤਾਂ, ਸ਼ਹਿਰਾਂ ਦੇ ਸੁੰਦਰੀਕਰਨ ਅਤੇ ਮਹਿਮਾਨਾਂ ਦੀ ਆਓ-ਭਗਤ 'ਤੇ ਵਿਸ਼ੇਸ਼ ਧਿਆਨ ਦੇਣ ਲਈ ਕਿਹਾ ਹੈ।

ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਸਬੰਧੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਵੱਕਾਰੀ ਅੰਤਰਰਾਸ਼ਟਰੀ ਖੇਡ ਮੁਕਾਬਲਾ ਪੰਜਾਬ ਦੇ ਖੇਡ ਇਤਿਹਾਸ ਵਿੱਚ ਇੱਕ ਨਵਾਂ ਮੀਲ ਪੱਥਰ ਸਾਬਤ ਹੋਵੇਗਾ। ਮੁੱਖ ਮੰਤਰੀ ਨੇ ਲੋਕਾਂ ਵਿੱਚ ਟੂਰਨਾਮੈਂਟ ਪ੍ਰਤੀ ਉਤਸ਼ਾਹ ਵਧਾਉਣ ਲਈ ਸੂਬਾ ਪੱਧਰੀ ਟਰਾਫੀ ਟੂਰ ਕਰਵਾਉਣ ਅਤੇ ਵਿਦਿਆਰਥੀਆਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ।

CM maan meeting

ਜਲੰਧਰ ਵਿੱਚ ਹੋਵੇਗਾ ਉਦਘਾਟਨੀ ਸਮਾਰੋਹ

ਟੂਰਨਾਮੈਂਟ ਦਾ ਉਦਘਾਟਨੀ ਸਮਾਰੋਹ 27 ਅਕਤੂਬਰ ਨੂੰ ਜਲੰਧਰ ਵਿੱਚ ਹੋਵੇਗਾ, ਜਦਕਿ ਮੁਕਾਬਲੇ 27 ਅਕਤੂਬਰ ਤੋਂ 5 ਨਵੰਬਰ ਤੱਕ ਕਰਵਾਏ ਜਾਣਗੇ। ਉਨ੍ਹਾਂ ਸਾਰੇ ਸਬੰਧਤ ਵਿਭਾਗਾਂ ਨੂੰ ਸਮੇਂ ਸਿਰ ਤਿਆਰੀਆਂ ਪੂਰੀਆਂ ਕਰਨ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਪ੍ਰਬੰਧ ਕਰਨ ਲਈ ਕਿਹਾ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਆਪਣੀ ਅਮੀਰ ਹਾਕੀ ਵਿਰਾਸਤ ਅਤੇ ਭਾਰਤੀ ਖੇਡਾਂ ਵਿੱਚ ਸ਼ਾਨਦਾਰ ਯੋਗਦਾਨ ਲਈ ਦੁਨੀਆ ਭਰ ਵਿੱਚ ਜਾਣਿਆ ਜਾਂਦਾ ਹੈ। ਇਸ ਟੂਰਨਾਮੈਂਟ ਰਾਹੀਂ ਸੂਬੇ ਨੂੰ ਆਪਣੀਆਂ ਖੇਡ ਪ੍ਰਾਪਤੀਆਂ, ਬੁਨਿਆਦੀ ਢਾਂਚੇ ਅਤੇ ਸੱਭਿਆਚਾਰਕ ਪਰੰਪਰਾਵਾਂ ਨੂੰ ਦੁਨੀਆ ਸਾਹਮਣੇ ਪੇਸ਼ ਕਰਨ ਦਾ ਮੌਕਾ ਮਿਲੇਗਾ।

ਭਾਰਤ ਸਮੇਤ 6 ਦੇਸ਼ਾਂ ਦੀਆਂ ਟੀਮਾਂ ਲੈਣਗੀਆਂ ਹਿੱਸਾ
ਮੁੱਖ ਮੰਤਰੀ ਅਨੁਸਾਰ, ਇਸ ਚੈਂਪੀਅਨਸ਼ਿਪ ਵਿੱਚ ਭਾਰਤ, ਚੀਨ, ਮਲੇਸ਼ੀਆ, ਜਾਪਾਨ, ਬੰਗਲਾਦੇਸ਼ ਅਤੇ ਦੱਖਣੀ ਕੋਰੀਆ ਸਮੇਤ ਪ੍ਰਮੁੱਖ ਹਾਕੀ ਦੇਸ਼ਾਂ ਦੀਆਂ ਟੀਮਾਂ ਹਿੱਸਾ ਲੈਣਗੀਆਂ। ਉਨ੍ਹਾਂ ਕਿਹਾ ਕਿ ਇਨ੍ਹਾਂ ਦੇਸ਼ਾਂ ਦੀਆਂ ਟੀਮਾਂ, ਅਧਿਕਾਰੀਆਂ, ਦਰਸ਼ਕਾਂ ਅਤੇ ਹੋਰ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ ਜਾਣਾ ਚਾਹੀਦਾ ਹੈ। ਇਸ ਲਈ ਰਹਿਣ-ਸਹਿਣ, ਆਵਾਜਾਈ, ਸੁਰੱਖਿਆ, ਖਾਣ-ਪੀਣ ਅਤੇ ਹੋਰ ਜ਼ਰੂਰੀ ਸਹੂਲਤਾਂ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣ।

ਜਲੰਧਰ ਅਤੇ ਮੋਹਾਲੀ ਵਿੱਚ ਚੱਲੇਗੀ ਸਫ਼ਾਈ ਮੁਹਿੰਮ
ਮੁੱਖ ਮੰਤਰੀ ਨੇ ਜਲੰਧਰ ਅਤੇ ਮੋਹਾਲੀ ਦੇ ਨਗਰ ਨਿਗਮਾਂ ਨੂੰ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਉਣ, ਜਨਤਕ ਥਾਵਾਂ ਦੀ ਸਾਂਭ-ਸੰਭਾਲ ਕਰਨ ਅਤੇ ਸ਼ਹਿਰਾਂ ਦੇ ਸੁੰਦਰੀਕਰਨ ਲਈ ਲੋੜੀਂਦੇ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਤਿਆਰੀਆਂ ਸਿਰਫ਼ ਸਟੇਡੀਅਮਾਂ ਤੱਕ ਸੀਮਤ ਨਹੀਂ ਰਹਿਣੀਆਂ ਚਾਹੀਦੀਆਂ, ਸਗੋਂ ਪੂਰੇ ਸ਼ਹਿਰ ਵਿੱਚ ਸਫ਼ਾਈ ਅਤੇ ਜਨਤਕ ਸਹੂਲਤਾਂ ਵੱਲ ਧਿਆਨ ਦਿੱਤਾ ਜਾਣਾ ਚਾਹੀਦਾ ਹੈ।

ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਾਰੀਆਂ ਟੀਮਾਂ ਅਤੇ ਉਨ੍ਹਾਂ ਦੇ ਸਹਾਇਕ ਸਟਾਫ਼ ਲਈ ਆਰਾਮਦਾਇਕ ਅਤੇ ਮਿਆਰੀ ਰਿਹਾਇਸ਼ ਦਾ ਪ੍ਰਬੰਧ ਕੀਤਾ ਜਾਵੇ। ਇਸ ਦੇ ਨਾਲ ਹੀ ਹੋਟਲਾਂ, ਮੈਚ ਸਥਾਨਾਂ ਅਤੇ ਹੋਰ ਨਿਰਧਾਰਤ ਥਾਵਾਂ ਵਿਚਕਾਰ ਆਵਾਜਾਈ ਨੂੰ ਸੁਚਾਰੂ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਕਿਸੇ ਵੀ ਅੰਤਰਰਾਸ਼ਟਰੀ ਟੂਰਨਾਮੈਂਟ ਦੀ ਸਫ਼ਲਤਾ ਸਿਰਫ਼ ਖੇਡ ਸਥਾਨ ਦੀਆਂ ਤਿਆਰੀਆਂ 'ਤੇ ਨਿਰਭਰ ਨਹੀਂ ਕਰਦੀ, ਸਗੋਂ ਬੁਨਿਆਦੀ ਢਾਂਚੇ, ਆਵਾਜਾਈ, ਸਫ਼ਾਈ, ਟ੍ਰੈਫ਼ਿਕ ਪ੍ਰਬੰਧਨ ਅਤੇ ਜਨਤਕ ਸਹੂਲਤਾਂ ਵੀ ਅਹਿਮ ਭੂਮਿਕਾ ਨਿਭਾਉਂਦੀਆਂ ਹਨ।

ਉਨ੍ਹਾਂ ਸਾਰੇ ਵਿਭਾਗਾਂ ਨੂੰ ਜ਼ਮੀਨੀ ਪੱਧਰ 'ਤੇ ਤਿਆਰੀਆਂ ਦਾ ਜਾਇਜ਼ਾ ਲੈਣ ਅਤੇ ਕਿਸੇ ਵੀ ਕਮੀ ਨੂੰ ਤੁਰੰਤ ਦੂਰ ਕਰਨ ਲਈ ਕਿਹਾ। ਮੀਟਿੰਗ ਵਿੱਚ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਵਧੀਕ ਮੁੱਖ ਸਕੱਤਰ ਅਨੁਰਾਗ ਵਰਮਾ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਡਾ. ਰਵੀ ਭਗਤ, ਖੇਡ ਸਕੱਤਰ ਵਰੁਣ ਰੂਜਮ, ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਪੁਨੀਤ ਗੋਇਲ ਸਮੇਤ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।

Notifications
Settings
Clear Notifications
Notifications
Use the toggle to switch notifications
  • Block for 8 hours
  • Block for 12 hours
  • Block for 24 hours
  • Don't block
Gender
Select your Gender
  • Male
  • Female
  • Others
Age
Select your Age Range
  • Under 18
  • 18 to 25
  • 26 to 35
  • 36 to 45
  • 45 to 55
  • 55+