ਪੰਜਾਬ 'ਚ ਦਿਲ ਦਹਿਲਾਉਣ ਵਾਲੀ ਵਾਰਦਾਤ, ਘਰ 'ਚ ਦਾਖਲ ਹੋ ਕੇ ਮੁੰਡੇ ਨੇ ਮਾਂ-ਧੀ ਨੂੰ ਮਾਰਿਆ ਸੀ ਚਾਕੂ, ਖੁਦ ਵੀ ਖਾਇਆ ਜ਼ਹਿਰ

ਜਲੰਧਰ ਦੇ ਮਕਸੂਦਾਂ ਅਧੀਨ ਪੈਂਦੇ ਆਨੰਦ ਨਗਰ ਵਿੱਚ ਇੱਕ ਦਿਲ ਦਹਿਲਾ ਦੇਣ ਵਾਲੀ ਵਾਰਦਾਤ ਵਾਪਰੀ ਹੈ। ਇੱਥੇ ਗਲੀ ਨੰਬਰ 3 ਦੇ ਇੱਕ ਘਰ ਵਿੱਚ ਨੌਜਵਾਨ ਨੇ ਦਾਖਲ ਹੋ ਕੇ ਲੜਕੀ ਅਤੇ ਉਸ ਦੀ ਮਾਂ 'ਤੇ ਤੇਜ਼ਧਾਰ ਹਥਿਆਰ (ਚਾਕੂ) ਨਾਲ ਹਮਲਾ ਕਰ ਦਿੱਤਾ । ਘਟਨਾ ਤੋਂ ਬਾਅਦ ਨੌਜਵਾਨ ਨੇ ਖੁਦ ਵੀ ਜ਼ਹਿਰੀਲੀ ਵਸਤੂ ਨਿਗਲ ਲਈ, ਜਿਸ ਕਾਰਨ ਉਸ ਦੀ ਵੀ ਮੌਤ ਹੋ ਗਈ।

ਮ੍ਰਿਤਕ ਨੌਜਵਾਨ ਦੀ ਪਛਾਣ ਓਮ ਪ੍ਰੀਤ ਸਿੰਘ (ਵਾਸੀ ਨੰਦਨਪੁਰ, ਮਕਸੂਦਾਂ) ਵਜੋਂ ਹੋਈ ਹੈ, ਜੋ ਕਿ ਕੁਝ ਸਮਾਂ ਪਹਿਲਾਂ ਹੀ ਦੁਬਈ ਤੋਂ ਵਾਪਸ ਪਰਤਿਆ ਸੀ। ਇੱਕ ਬੁਜ਼ੁਰਗ ਮਹਿਲਾ ਅਨੁਸਾਰ ਘਰ ਦਾ ਦਰਵਾਜ਼ਾ ਖੁੱਲ੍ਹਾ ਸੀ, ਜਿਸ ਦਾ ਫਾਇਦਾ ਚੁੱਕ ਕੇ ਨੌਜਵਾਨ ਸਿੱਧਾ ਘਰ ਅੰਦਰ ਦਾਖਲ ਹੋ ਗਿਆ। ਘਰ 'ਚ ਵੜਦਿਆਂ ਹੀ ਉਸ ਨੇ ਲੜਕੀ ਮਨਪ੍ਰੀਤ ਕੌਰ 'ਤੇ ਚਾਕੂ ਨਾਲ ਹਮਲਾ ਕਰ ਦਿੱਤਾ।

ਲੜਕੀ ਨੂੰ ਬਚਾਉਣ ਲਈ ਜਦੋਂ ਉਸ ਦੀ ਮਾਂ ਅੱਗੇ ਆਈ ਤਾਂ ਨੌਜਵਾਨ ਨੇ ਉਸ 'ਤੇ ਵੀ ਚਾਕੂ ਨਾਲ ਵਾਰ ਕਰ ਦਿੱਤਾ। ਇਸ ਤੋਂ ਬਾਅਦ ਨੌਜਵਾਨ ਨੇ ਕੋਈ ਜ਼ਹਿਰੀਲੀ ਵਸਤੂ ਖਾ ਲਈ, ਜਿਸ ਨਾਲ ਉਸ ਦੀ ਵੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਹ ਵਾਰਦਾਤ ਪ੍ਰੇਮ ਪ੍ਰਸੰਗ ਦੇ ਚਲਦਿਆਂ ਅੰਜਾਮ ਦਿੱਤੀ ਗਈ ਹੈ।

jalandhar murder

ਇਸ ਹਮਲੇ ਵਿੱਚ ਮਾਂ-ਧੀ ਦੋਵੇਂ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈਆਂ, ਜਿਨ੍ਹਾਂ ਨੂੰ ਤੁਰੰਤ ਇਲਾਜ ਲਈ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

ਵਾਰਦਾਤ ਤੋਂ ਬਾਅਦ ਇਲਾਕਾ ਨਿਵਾਸੀਆਂ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪਾਰਸ਼ਦ ਅਤੇ ਐਸ.ਸੀ.ਪੀ. ਕਰਨੈਲ ਸਿੰਘ ਪੁਲਸ ਟੀਮ ਸਮੇਤ ਮੌਕੇ 'ਤੇ ਪਹੁੰਚੇ। ਪੁਲਸ ਨੇ ਨੌਜਵਾਨ ਦੀ ਦੇਹ ਨੂੰ ਕਬਜ਼ੇ ਵਿੱਚ ਲੈ ਕੇ ਅੱਗੇ ਦੀ ਜਾਂਚ ਅਤੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਵਾਰਦਾਤ ਵਾਲੀ ਥਾਂ 'ਤੇ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰ ਵੀ ਪਹੁੰਚ ਗਏ ਸਨ।

Notifications
Settings
Clear Notifications
Notifications
Use the toggle to switch notifications
  • Block for 8 hours
  • Block for 12 hours
  • Block for 24 hours
  • Don't block
Gender
Select your Gender
  • Male
  • Female
  • Others
Age
Select your Age Range
  • Under 18
  • 18 to 25
  • 26 to 35
  • 36 to 45
  • 45 to 55
  • 55+