ਬਲਤੇਜ ਪੰਨੂ ਦਾ ਵੱਡਾ ਦਾਅਵਾ : SGPC ਸੈਕਟਰੀ ਦੇ ਖਾਤੇ ‘ਚੋਂ ਬਹਿਰੀਨ ਵਾਲੀ ਬੀਬੀ ਦੇ ਖ਼ਾਤੇ 'ਚ ਟਰਾਂਸਫਰ ਹੋਏ 1 ਲੱਖ ਰੁਪਏ

ਅਮਰਜੀਤ ਸਿੰਘ ਚਾਵਲਾ ਮਾਮਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਤੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬਾਦਲ ਪਰਿਵਾਰ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ 'ਤੇ ਸਵਾਲ ਚੁੱਕੇ ਹਨ। ਪੰਨੂ ਨੇ ਕਿਹਾ ਕਿ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਹੁਣ ਤੱਕ ਕਿਸੀ ਵੱਲੋਂ ਵੀ ਇਸ ਮਾਮਲੇ ਦੇ ਸਵਾਲਾਂ ਦੇ ਜਵਾਬ ਨਹੀਂ ਦਿੱਤੇ ਗਏ ਹਨ ।

ਪੰਨੂ ਨੇ ਕਿਹਾ ਕਿ ਮਾਮਲੇ ਨੂੰ ਲੈ ਕੇ ਮੀਡੀਆ ਤੇ ਸੰਗਤ ਵੱਲੋਂ ਸਵਾਲ ਕੀਤੇ ਜਾ ਰਹੇ ਹਨ, ਪਰ ਐਸਜੀਪੀਸੀ ਪ੍ਰਧਾਨ ਤੇ ਬਾਦਲ ਪਰਿਵਾਰ ਵੱਲੋਂ ਕੋਈ ਪ੍ਰੈੱਸ ਕਾਨਫਰੰਸ ਨਹੀਂ ਕੀਤੀ ਗਈ। ਉਨ੍ਹਾਂ ਐਸਜੀਪੀਸੀ ਵੱਲੋਂ ਬਣਾਈ ਗਈ ਚਾਰ ਮੈਂਬਰੀ ਜਾਂਚ ਕਮੇਟੀ ਦੀ ਕਾਰਗੁਜ਼ਾਰੀ 'ਤੇ ਵੀ ਸਵਾਲ ਚੁੱਕੇ ਤੇ ਇਲਜ਼ਾਮ ਲਾਇਆ ਕਿ ਕਮੇਟੀ ਰਾਹੀਂ ਮਾਮਲੇ ਦੀ ਜਾਂਚ ਨੂੰ ਸਿਰਫ਼ ਖਾਨਾਪੂਰਤੀ ਤੱਕ ਸੀਮਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

baltej pannu

ਬਲਤੇਜ ਪੰਨੂ ਨੇ ਦਾਅਵਾ ਕੀਤਾ ਕਿ ਚਾਵਲਾ ਮਾਮਲੇ ਨਾਲ ਸਬੰਧਤ ਮਹਿਲਾ ਦੇ ਬੈਂਕ ਖਾਤੇ 'ਚ ਐਸਜੀਪੀਸੀ ਸੈਕਟਰੀ ਦੇ ਖਾਤੇ 'ਚੋਂ 1 ਲੱਖ ਰੁਪਏ ਟਰਾਂਸਫਰ ਕੀਤੇ ਜਾਣ ਦੇ ਸਬੂਤ ਉਨ੍ਹਾਂ ਕੋਲ ਮੌਜੂਦ ਹਨ। ਉਨ੍ਹਾਂ ਇਸ ਲੈਣ-ਦੇਣ ਨੂੰ ਲੈ ਕੇ ਐਸਜੀਪੀਸੀ ਤੋਂ ਸਪੱਸ਼ਟੀਕਰਨ ਮੰਗਿਆ। ਪੰਨੂ ਨੇ ਸਵਾਲ ਕੀਤਾ ਕਿ ਸੰਗਤ ਵੱਲੋਂ ਸ਼ਰਧਾ ਨਾਲ ਦਿੱਤੇ ਜਾਂਦੇ ਦਸਵੰਧ ਦੇ ਪੈਸਿਆਂ ਦੀ ਵਰਤੋਂ ਕਿਸ ਮਕਸਦ ਲਈ ਕੀਤੀ ਗਈ ਤੇ ਮਹਿਲਾ ਨੂੰ ਪੈਸੇ ਟਰਾਂਸਫਰ ਕਰਨ ਦਾ ਕਾਰਨ ਕੀ ਸੀ।

'ਆਪ' ਆਗੂ ਨੇ ਮਾਮਲੇ ਨਾਲ ਸਬੰਧਤ ਮਹਿਲਾ ਨੂੰ ਬਹਿਰੀਨ ਤੋਂ ਪੰਜਾਬ ਲਿਆਉਣ ਨੂੰ ਲੈ ਕੇ ਵੀ ਸਵਾਲ ਚੁੱਕੇ। ਉਨ੍ਹਾਂ ਪੁੱਛਿਆ ਕਿ ਮਹਿਲਾ ਨੂੰ ਪੰਜਾਬ ਲਿਆਉਣ ਦਾ ਫੈਸਲਾ ਕਿਸ ਨੇ ਲਿਆ ਤੇ ਉਸ ਨੂੰ ਐਸਜੀਪੀਸੀ ਦੀ ਸਰਾਂ 'ਚ ਰੱਖਣ ਦਾ ਮਕਸਦ ਕੀ ਸੀ। ਪੰਨੂ ਨੇ ਇਹ ਵੀ ਸਵਾਲ ਕੀਤਾ ਕਿ ਮਹਿਲਾ ਨੂੰ ਸਰਾਂ 'ਚ ਰੱਖਣ ਤੇ ਉਸ ਦੀਆਂ ਸਹੂਲਤਾਂ ਤੇ ਹੋਏ ਖਰਚਿਆਂ ਦਾ ਸਰੋਤ ਕੀ ਸੀ। ਉਨ੍ਹਾਂ ਕਿਹਾ ਕਿ ਜੇਕਰ ਇਨ੍ਹਾਂ ਖਰਚਿਆਂ 'ਚ ਸੰਗਤ ਦਾ ਪੈਸਾ ਵਰਤਿਆ ਗਿਆ ਹੈ ਤਾਂ ਇਸ ਦਾ ਪੂਰਾ ਵੇਰਵਾ ਜਨਤਕ ਕੀਤਾ ਜਾਣਾ ਚਾਹੀਦਾ ਹੈ।

ਜਾਂਚ ਕਮੇਟੀ 'ਤੇ ਚੁੱਕੇ ਸਵਾਲ
ਚਾਵਲਾ ਮਾਮਲੇ ਦੀ ਜਾਂਚ ਲਈ ਐਸਜੀਪੀਸੀ ਵੱਲੋਂ ਚਾਰ ਮੈਂਬਰੀ ਕਮੇਟੀ ਬਣਾਈ ਗਈ ਹੈ। ਪੰਨੂ ਨੇ ਇਸ ਕਮੇਟੀ 'ਤੇ ਸਵਾਲ ਚੁੱਕਦਿਆਂ ਇਲਜ਼ਾਮ ਲਾਇਆ ਕਿ ਮਾਮਲੇ ਦੀ ਗੰਭੀਰਤਾ ਦੇ ਮੁਕਾਬਲੇ ਜਾਂਚ ਕਮੇਟੀ ਨੂੰ ਲੈ ਕੇ ਕਈ ਸਵਾਲ ਖੜ੍ਹੇ ਹੁੰਦੇ ਹਨ। ਉਨ੍ਹਾਂ ਕਿਹਾ ਕਿ ਸਿਰਫ਼ ਕਮੇਟੀ ਬਣਾਉਣਾ ਕਾਫ਼ੀ ਨਹੀਂ ਹੈ, ਸਗੋਂ ਮਾਮਲੇ ਨਾਲ ਜੁੜੇ ਸਾਰੇ ਤੱਥ ਲੋਕਾਂ ਦੇ ਸਾਹਮਣੇ ਆਉਣੇ ਚਾਹੀਦੇ ਹਨ। ਉਨ੍ਹਾਂ ਮੰਗ ਕੀਤੀ ਕਿ ਜਾਂਚ ਨਿਰਪੱਖ ਢੰਗ ਨਾਲ ਹੋਵੇ ਤੇ ਇਸ ਦੀ ਰਿਪੋਰਟ ਵੀ ਜਨਤਕ ਕੀਤੀ ਜਾਵੇ।ਐਸਜੀਪੀਸੀ ਦੇ ਕੰਮਕਾਜ ਤੇ ਸੰਗਤ ਦੇ

ਪੈਸਿਆਂ 'ਤੇ ਪਾਰਦਰਸ਼ਤਾ ਦੀ ਮੰਗ

ਬਲਤੇਜ ਪੰਨੂ ਨੇ ਐਸਜੀਪੀਸੀ ਦੇ ਕੰਮਕਾਜ 'ਚ ਪਾਰਦਰਸ਼ਤਾ ਦਾ ਮੁੱਦਾ ਵੀ ਚੁੱਕਿਆ। ਉਨ੍ਹਾਂ ਕਿਹਾ ਕਿ ਸੰਗਤ ਵੱਲੋਂ ਸ਼ਰਧਾ ਨਾਲ ਦਿੱਤੇ ਜਾਂਦੇ ਦਸਵੰਧ ਤੇ ਹੋਰ ਫੰਡਾਂ ਦੀ ਵਰਤੋਂ ਬਾਰੇ ਜਨਤਕ ਤੌਰ ਤੇ ਜਾਣਕਾਰੀ ਉਪਲਬਧ ਹੋਣੀ ਚਾਹੀਦੀ ਹੈ। ਉਨ੍ਹਾਂ ਐਸਜੀਪੀਸੀ ਨਾਲ ਜੁੜੇ ਹੋਰ ਮਾਮਲਿਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਪਹਿਲਾਂ ਉਠਾਏ ਗਏ ਵਿੱਤੀ ਬੇਨਿਯਮੀਆਂ ਦੇ ਇਲਜ਼ਾਮਾਂ 'ਤੇ ਵੀ ਕਾਰਵਾਈ ਬਾਰੇ ਸਪੱਸ਼ਟ ਜਾਣਕਾਰੀ ਦਿੱਤੀ ਜਾਣੀ ਚਾਹੀਦੀ ਹੈ।

Notifications
Settings
Clear Notifications
Notifications
Use the toggle to switch notifications
  • Block for 8 hours
  • Block for 12 hours
  • Block for 24 hours
  • Don't block
Gender
Select your Gender
  • Male
  • Female
  • Others
Age
Select your Age Range
  • Under 18
  • 18 to 25
  • 26 to 35
  • 36 to 45
  • 45 to 55
  • 55+