‘ਨਸ਼ਾ ਮੁਕਤ ਪੰਜਾਬ ਯਾਤਰਾ’ ’ਤੇ ਬਲਤੇਜ ਪੰਨੂ ਦਾ BJP ਨੂੰ ਸਿੱਧਾ ਸਵਾਲ—2007-17 ’ਚ ਕਿੱਥੇ ਸੀ ਮੁਹਿੰਮ?

ਆਮ ਆਦਮੀ ਪਾਰਟੀ (AAP) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਨਸ਼ਾ ਮੁਕਤੀ ਮੋਰਚਾ ਦੇ ਮੁੱਖ ਬੁਲਾਰੇ ਬਲਤੇਜ ਪੰਨੂ ਨੇ ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' 'ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਇਸ ਨੂੰ 'ਸਿਆਸੀ ਨੌਟੰਕੀ' ਕਰਾਰ ਦਿੱਤਾ। ਪੰਨੂ ਕੇ ਕਿਹਾ ਕਿ ਭਾਜਪਾ ਪੰਜਾਬ ਨੂੰ ਨਸ਼ਿਆਂ ਦੇ ਮੁੱਦੇ 'ਤੇ ਨਿਸ਼ਾਨਾ ਬਣਾ ਰਹੀ ਹੈ, ਜਦਕਿ ਆਪਣੇ ਸ਼ਾਸਨ ਵਾਲੇ ਸੂਬਿਆਂ ਵਿੱਚ ਨਸ਼ਿਆਂ ਦੀ ਸਮੱਸਿਆ 'ਤੇ ਚੁੱਪ ਹੈ।

ਪੰਨੂ ਨੇ ਕਿਹਾ ਕਿ ਕਿਹਾ ਕਿ ਭਾਜਪਾ ਨੂੰ ਪਹਿਲਾਂ 2007 ਤੋਂ 2017 ਤੱਕ ਪੰਜਾਬ ਸਰਕਾਰ ਵਿੱਚ ਭਾਈਵਾਲ ਰਹਿਣ ਦੌਰਾਨ ਆਪਣੇ ਰਿਕਾਰਡ ਦਾ ਜਵਾਬ ਦੇਣਾ ਚਾਹੀਦਾ ਹੈ ਕਿਉਂ ਇਸੇ ਦੌਰਾਨ ਪੰਜਾਬ ਵਿੱਚ 'ਚਿੱਟੇ' ਦਾ ਨਸ਼ਾ ਫੈਲਿਆ ਸੀ। ਉਨ੍ਹਾਂ ਪੁੱਛਿਆ ਕਿ ਬੀਜੇਪੀ ਨੇ ਉਸ ਸਮੇਂ ਭਾਜਪਾ ਨੇ ਕੋਈ ਨਸ਼ਾ ਵਿਰੋਧੀ ਯਾਤਰਾ ਕਿਉਂ ਨਹੀਂ ਕੱਢੀ ।

baltej pannu

ਬਲਤੇਜ ਪੰਨੂ ਨੇ ਕਿਹਾ ਕਿ 2022 ਤੋਂ ਬਾਅਦ ਪੰਜਾਬ ਸਰਕਾਰ ਨੇ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਤੇਜ਼ ਕੀਤੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ 3,100 ਖੇਡ ਮੈਦਾਨ ਬਣਾਏ ਗਏ ਹਨ, ਜਿਨ੍ਹਾਂ ਵਿੱਚੋਂ ਕਰੀਬ 750 ਲੋਕਾਂ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ। ਬਠਿੰਡਾ ਵਿੱਚ ਹੋਈ ਯੂਥ ਰਨ ਵਿੱਚ 25 ਹਜ਼ਾਰ ਤੋਂ ਵੱਧ ਨੌਜਵਾਨਾਂ ਦੀ ਸ਼ਮੂਲੀਅਤ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦਾ ਨੌਜਵਾਨ ਖੇਡਾਂ ਵੱਲ ਵੱਧ ਰਿਹਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਿਆਂ ਨਾਲ ਜੋੜ ਕੇ ਬਦਨਾਮ ਕਰਨ ਦੀ ਬਜਾਏ ਸੂਬੇ ਦੀ ਖੇਡ ਪ੍ਰਤਿਭਾ ਅਤੇ ਨੌਜਵਾਨਾਂ ਦੀਆਂ ਉਪਲਬਧੀਆਂ ਨੂੰ ਵੀ ਦੇਖਣਾ ਚਾਹੀਦਾ ਹੈ।ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਭਾਰਤੀ ਹਾਕੀ ਟੀਮ ਵਿੱਚ ਪੰਜਾਬ ਦੇ 9 ਖਿਡਾਰੀ ਸ਼ਾਮਲ ਹਨ। ਇਨ੍ਹਾਂ ਵਿੱਚ ਉਹ ਖਿਡਾਰੀ ਵੀ ਹਨ ਜੋ ਉਨ੍ਹਾਂ ਸਰਹੱਦੀ ਜ਼ਿਲ੍ਹਿਆਂ ਨਾਲ ਸਬੰਧਤ ਹਨ, ਜਿਨ੍ਹਾਂ ਨੂੰ ਅਕਸਰ ਨਸ਼ਿਆਂ ਨਾਲ ਜੋੜ ਕੇ ਨਕਾਰਾਤਮਕ ਤਸਵੀਰ ਪੇਸ਼ ਕੀਤੀ ਜਾਂਦੀ ਹੈ। ਇਸ ਤੋਂ ਇਲਾਵਾ ਪੰਜਾਬ ਦੇ ਖਿਡਾਰੀ ਭਾਰਤ ਦੀਆਂ ਕੌਮੀ ਕ੍ਰਿਕਟ ਟੀਮਾਂ ਵਿੱਚ ਵੀ ਨੁਮਾਇੰਦਗੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਪੰਜਾਬ ਦੇ ਨੌਜਵਾਨਾਂ ਦੀ ਖੇਡ ਪ੍ਰਤਿਭਾ ਅਤੇ ਸਮਰੱਥਾ ਨੂੰ ਦਰਸਾਉਂਦਾ ਹੈ।

ਪੰਨੂ ਨੇ ਅੱਗੇ ਕਿਹਾ ਕਿ ਪੰਜਾਬ ਦੇ ਲੋਕ ਸੂਬੇ ਨਾਲ ਜੁੜੇ ਨਸ਼ਿਆਂ ਦੇ ਦਾਗ ਨੂੰ ਪਿੱਛੇ ਛੱਡ ਕੇ ਖੇਡਾਂ ਅਤੇ ਸਿਹਤਮੰਦ ਜੀਵਨ ਵੱਲ ਵਧ ਰਹੇ ਹਨ। ਬਲਤੇਜ ਪੰਨੂ ਨੇ ਕਿਹਾ ਕਿ ਪੰਜਾਬ ਨਸ਼ਿਆਂ ਖ਼ਿਲਾਫ਼ ਹਰ ਸੱਚੀ ਕੋਸ਼ਿਸ਼ ਦਾ ਸਵਾਗਤ ਕਰਦਾ ਹੈ, ਪਰ ਭਾਜਪਾ ਨੂੰ ਨਸ਼ਿਆਂ ਦੇ ਮੁੱਦੇ ਨੂੰ ਪੰਜਾਬ ਨੂੰ ਸਿਆਸੀ ਤੌਰ 'ਤੇ ਨਿਸ਼ਾਨਾ ਬਣਾਉਣ ਜਾਂ ਬਦਨਾਮ ਕਰਨ ਲਈ ਨਹੀਂ ਵਰਤਣਾ ਚਾਹੀਦਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨਸ਼ਿਆਂ ਦੇ ਖ਼ਾਤਮੇ ਤੱਕ ਜਾਰੀ ਰਹੇਗੀ ਅਤੇ ਪੰਜਾਬ ਨੂੰ ਇੱਕ ਤਰੱਕੀਸ਼ੀਲ ਤੇ ਖੇਡਾਂ ਵਾਲੇ ਸੂਬੇ ਵਜੋਂ ਹੋਰ ਮਜ਼ਬੂਤ ਕੀਤਾ ਜਾਵੇਗਾ।

Notifications
Settings
Clear Notifications
Notifications
Use the toggle to switch notifications
  • Block for 8 hours
  • Block for 12 hours
  • Block for 24 hours
  • Don't block
Gender
Select your Gender
  • Male
  • Female
  • Others
Age
Select your Age Range
  • Under 18
  • 18 to 25
  • 26 to 35
  • 36 to 45
  • 45 to 55
  • 55+