ਚੰਡੀਗੜ੍ਹ ਦੇ ਨਵੇਂ ਹੈਲਥ ਰੂਲਜ਼ ’ਤੇ ‘ਆਪ’ ਦਾ ਵਿਰੋਧ, ਪੰਜਾਬ ਦੇ ਹਿੱਸੇ ਨੂੰ ਲੈ ਕੇ ਬਲਤੇਜ ਪੰਨੂ ਨੇ ਘੇਰੀ ਕੇਂਦਰ ਸਰਕਾਰ

ਆਮ ਆਦਮੀ ਪਾਰਟੀ (AAP) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਚੰਡੀਗੜ੍ਹ ਹੈਲਥ ਸਰਵਿਸ ਰੂਲਜ਼ 2026 ਦੇ ਡਰਾਫਟ 'ਤੇ ਸਖ਼ਤ ਇਤਰਾਜ਼ ਜਤਾਇਆ ਹੈ। ਉਨ੍ਹਾਂ ਕਿਹਾ ਕਿ ਪ੍ਰਸਤਾਵਿਤ ਬਦਲਾਅ ਨਾਲ ਚੰਡੀਗੜ੍ਹ ਦੀਆਂ ਮੈਡੀਕਲ ਸੇਵਾਵਾਂ ਵਿੱਚ ਪੰਜਾਬ ਦਾ ਮੌਜੂਦਾ ਹਿੱਸਾ ਪ੍ਰਭਾਵਿਤ ਹੋਵੇਗਾ ।

ਬਲਤੇਜ ਪੰਨੂ ਨੇ ਕਿਹਾ ਕਿ ਪਹਿਲਾਂ ਚੰਡੀਗੜ੍ਹ ਦੀਆਂ ਮੈਡੀਕਲ ਸੇਵਾਵਾਂ ਵਿੱਚ 60:40 ਦਾ ਪ੍ਰਬੰਧ ਸੀ, ਜਿਸ ਤਹਿਤ 60 ਫ਼ੀਸਦੀ ਹਿੱਸਾ ਪੰਜਾਬ ਅਤੇ 40 ਫ਼ੀਸਦੀ ਹਰਿਆਣਾ ਲਈ ਸੀ। ਉਨ੍ਹਾਂ ਦੇ ਬਿਆਨ ਮੁਤਾਬਕ, ਹੁਣ ਪ੍ਰਸਤਾਵਿਤ ਨਿਯਮਾਂ ਤਹਿਤ 40 ਫ਼ੀਸਦੀ ਮੈਡੀਕਲ ਅਫ਼ਸਰਾਂ ਦੀ ਸਿੱਧੀ ਭਰਤੀ ਯੂਟੀ ਕੈਡਰ ਵਿੱਚ ਹੋਵੇਗੀ, ਜਦਕਿ ਬਾਕੀ 60 ਫ਼ੀਸਦੀ ਅਸਾਮੀਆਂ ਪੰਜਾਬ ਅਤੇ ਹਰਿਆਣਾ ਵਿਚਕਾਰ ਵੰਡੀਆਂ ਜਾਣਗੀਆਂ।

baltej pannu

ਪੰਨੂ ਦਾ ਦਾਅਵਾ ਹੈ ਕਿ ਇਸ ਨਾਲ ਪੰਜਾਬ ਦਾ ਹਿੱਸਾ ਲਗਭਗ 36 ਫ਼ੀਸਦੀ ਰਹਿ ਜਾਵੇਗਾ। ਬਲਤੇਜ ਪੰਨੂ ਨੇ ਕਿਹਾ ਕਿ ਇਹ ਮਾਮਲਾ ਸਿਰਫ਼ ਭਰਤੀ ਨਿਯਮਾਂ ਵਿੱਚ ਬਦਲਾਅ ਤੱਕ ਸੀਮਿਤ ਨਹੀਂ ਹੈ, ਸਗੋਂ ਚੰਡੀਗੜ੍ਹ ਵਿੱਚ ਪੰਜਾਬ ਦੇ ਹੱਕਾਂ ਨਾਲ ਸਿੱਧਾ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾ, "ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੈ। ਪੰਜਾਬ ਦੇ ਪੁਨਰਗਠਨ ਸਮੇਂ ਜੋ ਪ੍ਰਬੰਧ ਕੀਤੇ ਗਏ ਸਨ, ਉਨ੍ਹਾਂ ਨੂੰ ਇਸ ਤਰੀਕੇ ਨਾਲ ਨਹੀਂ ਬਦਲਿਆ ਜਾਣਾ ਚਾਹੀਦਾ ਕਿ ਪੰਜਾਬ ਦਾ ਹਿੱਸਾ ਲਗਾਤਾਰ ਘਟਦਾ ਜਾਵੇ।"

'ਇੱਕ-ਇੱਕ ਕਰਕੇ ਪੰਜਾਬ ਦੇ ਹੱਕ ਕਮਜ਼ੋਰ ਕੀਤੇ ਜਾ ਰਹੇ'

ਪੰਨੂ ਨੇ ਦੋਸ਼ ਲਗਾਇਆ ਕਿ ਪੰਜਾਬ ਦੇ ਹੱਕਾਂ ਨਾਲ ਜੁੜੇ ਮਾਮਲਿਆਂ ਵਿੱਚ ਲਗਾਤਾਰ ਬਦਲਾਅ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਪੰਜਾਬ ਯੂਨੀਵਰਸਿਟੀ ਵਿੱਚ ਸਿੱਖ ਸਿਲੇਬਸ ਨੂੰ ਹਟਾਉਣ ਦਾ ਮਾਮਲਾ ਸਾਹਮਣੇ ਆਇਆ ਅਤੇ ਹੁਣ ਚੰਡੀਗੜ੍ਹ ਦੇ ਮੈਡੀਕਲ ਕੈਡਰ ਨਾਲ ਸਬੰਧਤ ਨਵੇਂ ਨਿਯਮ ਪ੍ਰਸਤਾਵਿਤ ਕੀਤੇ ਗਏ ਹਨ।

BJP 'ਤੇ ਵੀ ਚੁੱਕੇ ਸਵਾਲ

'ਆਪ' ਪੰਜਾਬ ਦੇ ਮੀਡੀਆ ਇੰਚਾਰਜ ਨੇ ਭਾਜਪਾ ਦੀ ਪੰਜਾਬ ਪ੍ਰਤੀ ਸਿਆਸੀ ਪਹੁੰਚ 'ਤੇ ਵੀ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਵਿੱਚ ਸਰਕਾਰ ਬਣਾਉਣ ਅਤੇ ਚੋਣਾਂ ਲੜਨ ਦੀ ਗੱਲ ਕਰਦੀ ਹੈ, ਪਰ ਦੂਜੇ ਪਾਸੇ ਪੰਜਾਬ ਦੇ ਹੱਕਾਂ ਨਾਲ ਜੁੜੇ ਮੁੱਦਿਆਂ 'ਤੇ ਬਦਲਾਅ ਕੀਤੇ ਜਾ ਰਹੇ ਹਨ। ਪੰਨੂ ਨੇ ਸਵਾਲ ਕੀਤਾ, "ਜੇ ਭਾਜਪਾ ਸੱਚਮੁੱਚ ਪੰਜਾਬ ਦੀ ਸੇਵਾ ਕਰਨਾ ਚਾਹੁੰਦੀ ਹੈ ਤਾਂ ਚੰਡੀਗੜ੍ਹ ਵਿੱਚ ਪੰਜਾਬ ਦਾ ਸਥਾਪਿਤ ਹਿੱਸਾ ਘਟਾਉਣ ਦੀ ਕੋਸ਼ਿਸ਼ ਕਿਉਂ ਕੀਤੀ ਜਾ ਰਹੀ ਹੈ?"

ਬਲਤੇਜ ਪੰਨੂ ਨੇ ਕੇਂਦਰ ਸਰਕਾਰ ਤੋਂ ਚੰਡੀਗੜ੍ਹ ਹੈਲਥ ਸਰਵਿਸ ਰੂਲਜ਼ 2026 ਦੇ ਡਰਾਫਟ ਦੀ ਤੁਰੰਤ ਸਮੀਖਿਆ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ 60:40 ਦੀ ਮੌਜੂਦਾ ਵਿਵਸਥਾ ਨੂੰ ਕਾਇਮ ਰੱਖਿਆ ਜਾਣਾ ਚਾਹੀਦਾ ਹੈ ਅਤੇ ਵੱਖਰਾ ਯੂਟੀ ਕੈਡਰ ਬਣਾਉਣ ਦੇ ਨਾਂ 'ਤੇ ਪੰਜਾਬ ਦੇ ਹਿੱਸੇ ਨੂੰ ਘਟਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਣੀ ਚਾਹੀਦੀ।

Notifications
Settings
Clear Notifications
Notifications
Use the toggle to switch notifications
  • Block for 8 hours
  • Block for 12 hours
  • Block for 24 hours
  • Don't block
Gender
Select your Gender
  • Male
  • Female
  • Others
Age
Select your Age Range
  • Under 18
  • 18 to 25
  • 26 to 35
  • 36 to 45
  • 45 to 55
  • 55+