ਬਾਦਲਾਂ ਦੇ ਗੜ੍ਹ 'ਚ ਨਸ਼ਿਆਂ ਖ਼ਿਲਾਫ਼ ਵੱਡਾ ਇਕੱਠ, ਮਾਨ ਸਰਕਾਰ ਦਾ ਵੱਡਾ ਸੁਨੇਹਾ

ਬਠਿੰਡਾ ਵਿੱਚ ਆਮ ਆਦਮੀ ਪਾਰਟੀ ਪੰਜਾਬ ਦੇ ਯੂਥ ਵਿੰਗ ਵੱਲੋਂ ਅੱਜ ਪੰਜਾਬ ਯੂਥ ਰਨ 2026 ਮੈਰਾਥਨ ਦੌੜ ਕਰਵਾਈ ਗਈ ਜਿਸ ਨੂੰ ਲੈ ਕੇ ਨੌਜਵਾਨਾਂ ਸਮੇਤ ਹਰ ਉਮਰ ਵਰਗ ਦੇ ਲੋਕਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਪਾਵਰ ਹਾਊਸ ਰੋਡ 'ਤੇ ਹੋਈ ਇਸ ਮੈਰਾਥਨ ਵਿੱਚ 20 ਤੋਂ 25 ਹਜ਼ਾਰ ਦੇ ਕਰੀਬ ਲੋਕਾਂ ਨੇ ਹਿੱਸਾ ਲਿਆ।

ਬਾਦਲਾਂ ਦੇ ਗੜ੍ਹ ਦੇ ਵਿਚ ਨਸ਼ਿਆਂ ਖਿਲਾਫ਼ ਹੋਈ ਇਸ ਮੈਰਾਥਨ ਵਿੱਚ ਲੋਕਾਂ ਦਾ ਭਾਰੀ ਇਕੱਠ ਪਹੁੰਚਿਆ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓਐਸਡੀ ਰਾਜਵੀਰ ਸਿੰਘ ਘੁੰਮਣ ਵਿਸ਼ੇਸ਼ ਤੌਰ 'ਤੇ ਪਹੁੰਚੇ। ਰਾਜਵੀਰ ਸਿੰਘ ਘੁੰਮਣ ਨੇ ਮੈਰਾਥਨ ਨੂੰ ਹਰੀ ਝੰਡੀ ਦਿਖਾ ਕੇ 5 ਕਿਲੋਮੀਟਰ ਦੌੜ ਲਈ ਰਵਾਨਾ ਕੀਤਾ।

bathinda youth run

'ਉਡਦਾ ਪੰਜਾਬ ਨਹੀਂ, ਰੰਗਲਾ ਪੰਜਾਬ'

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜਵੀਰ ਸਿੰਘ ਘੁੰਮਣ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਵੱਲੋਂ ਪੰਜਾਬ ਨੂੰ 'ਕੰਗਲਾ, ਨਸ਼ੇੜੀ ਅਤੇ ਉਡਦਾ ਪੰਜਾਬ' ਕਿਹਾ ਜਾਂਦਾ ਸੀ, ਪਰ ਅੱਜ ਪੰਜਾਬ ਦੇ ਨੌਜਵਾਨਾਂ ਨੇ ਆਪਣੀ ਤਾਕਤ ਦਿਖਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਅੱਜ ਦਾ ਪੰਜਾਬ 'ਰੰਗਲਾ ਪੰਜਾਬ' ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਕੇ ਖੇਡਾਂ ਨਾਲ ਜੋੜਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਪਿੰਡਾਂ ਵਿੱਚ 3,000 ਤੋਂ ਵੱਧ ਖੇਡ ਸਟੇਡੀਅਮ ਬਣਾਉਣ ਅਤੇ 'ਖੇਡਾਂ ਵਤਨ ਪੰਜਾਬ ਦੀਆਂ' ਵਰਗੇ ਪ੍ਰੋਗਰਾਮਾਂ ਰਾਹੀਂ ਹਰ ਵਰਗ ਨੂੰ ਖੇਡਾਂ ਨਾਲ ਜੋੜਿਆ ਜਾ ਰਿਹਾ ਹੈ।

ਰਾਜਵੀਰ ਸਿੰਘ ਘੁੰਮਣ ਨੇ ਦੱਸਿਆ ਕਿ ਪੰਜਾਬ ਭਰ ਵਿੱਚ ਮੈਰਾਥਨ ਦੌੜਾਂ ਕਰਵਾਉਣ ਦਾ ਮਕਸਦ ਨੌਜਵਾਨ ਪੀੜ੍ਹੀ ਨੂੰ ਚੰਗੇ ਰਾਹ ਵੱਲ ਲੈ ਕੇ ਜਾਣਾ ਅਤੇ ਪੰਜਾਬ ਨੂੰ ਹੱਸਦਾ-ਵੱਸਦਾ ਪੰਜਾਬ ਬਣਾਉਣਾ ਹੈ। ਉਨ੍ਹਾਂ ਮੁਤਾਬਕ ਪੰਜਾਬ ਵਿੱਚ ਖਿਡਾਰੀਆਂ ਨੂੰ ਜਿੱਤਣ ਤੋਂ ਪਹਿਲਾਂ ਤਿਆਰੀ ਲਈ ਵੀ ਆਰਥਿਕ ਸਹਾਇਤਾ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਖਿਡਾਰੀਆਂ ਦੀ ਡਾਇਟ ਲਈ 100 ਰੁਪਏ ਦਿੱਤੇ ਜਾਂਦੇ ਸਨ, ਜਦਕਿ ਹੁਣ ਇਹ ਰਕਮ ਵਧਾ ਕੇ 450 ਰੁਪਏ ਕਰ ਦਿੱਤੀ ਗਈ ਹੈ।

ਉੱਥੇ ਹੀ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਅਮਰਜੀਤ ਮਹਿਤਾ ਨੇ ਕਿਹਾ ਕਿ ਬਠਿੰਡਾ ਨੇ ਪੰਜਾਬ ਯੂਥ ਰਨ ਵਿੱਚ ਵੱਡਾ ਰਿਕਾਰਡ ਕਾਇਮ ਕੀਤਾ ਹੈ। ਉਨ੍ਹਾਂ ਕਿਹਾ ਕਿ 20 ਤੋਂ 25 ਹਜ਼ਾਰ ਨੌਜਵਾਨਾਂ ਦਾ ਸੜਕਾਂ 'ਤੇ ਦੌੜਨਾ ਇਸ ਗੱਲ ਦਾ ਸਬੂਤ ਹੈ ਕਿ ਪੰਜਾਬ ਦਾ ਨੌਜਵਾਨ ਨਸ਼ਿਆਂ ਦੀ ਬਜਾਏ ਖੇਡਾਂ ਨੂੰ ਤਰਜੀਹ ਦੇ ਰਿਹਾ ਹੈ। ਉਨ੍ਹਾਂ ਮੁਤਾਬਕ ਪੰਜਾਬ ਸਰਕਾਰ ਦਾ ਟੀਚਾ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਕਰਕੇ ਖੇਡਾਂ ਨਾਲ ਜੋੜਨਾ ਅਤੇ ਖੇਡਦਾ ਤੇ ਹੱਸਦਾ-ਵੱਸਦਾ ਪੰਜਾਬ ਬਣਾਉਣਾ ਹੈ।

ਲੋਕਾਂ ਵਿੱਚ ਵੀ ਦਿਖਿਆ ਭਾਰੀ ਉਤਸ਼ਾਹ

ਮੈਰਾਥਨ ਵਿੱਚ ਹਿੱਸਾ ਲੈਣ ਪਹੁੰਚੇ ਛੋਟੀ ਉਮਰ ਤੋਂ ਲੈ ਕੇ ਵੱਡੀ ਉਮਰ ਤੱਕ ਦੇ ਲੋਕਾਂ ਨੇ ਵੀ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਨੌਜਵਾਨਾਂ ਵਿੱਚ ਖੇਡਾਂ ਪ੍ਰਤੀ ਉਤਸ਼ਾਹ ਵਧਾਉਂਦੇ ਹਨ ਅਤੇ ਹੋਰ ਲੋਕਾਂ ਨੂੰ ਵੀ ਸਿਹਤਮੰਦ ਜੀਵਨਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਦੇ ਹਨ। ਲੋਕਾਂ ਨੇ ਕਿਹਾ ਕਿ ਪੰਜਾਬ ਵਿੱਚ ਇਸ ਤਰ੍ਹਾਂ ਦੇ ਹੋਰ ਵੱਧ ਤੋਂ ਵੱਧ ਖੇਡ ਸਮਾਗਮ ਹੋਣੇ ਚਾਹੀਦੇ ਹਨ, ਤਾਂ ਜੋ ਪੰਜਾਬ ਨੂੰ ਖੇਡਾਂ ਦਾ ਪੰਜਾਬ ਬਣਾਉਣ ਵੱਲ ਹੋਰ ਮਜ਼ਬੂਤ ਕਦਮ ਚੁੱਕੇ ਜਾ ਸਕਣ।

Notifications
Settings
Clear Notifications
Notifications
Use the toggle to switch notifications
  • Block for 8 hours
  • Block for 12 hours
  • Block for 24 hours
  • Don't block
Gender
Select your Gender
  • Male
  • Female
  • Others
Age
Select your Age Range
  • Under 18
  • 18 to 25
  • 26 to 35
  • 36 to 45
  • 45 to 55
  • 55+