ਦਿੱਲੀ ਦੇ ਤਿਲਕ ਨਗਰ ਗੁਰਦੁਆਰਾ ਸਾਹਿਬ 'ਚ ਬੇਅਦਬੀ: ਮਾਮਲੇ 'ਚ ਜਥੇਦਾਰ ਗੜਗੱਜ ਸਖ਼ਤ,ਪ੍ਰਬੰਧਕ ਕਮੇਟੀ ਨੂੰ ਕੀਤਾ ਤਲਬ

ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦਿੱਲੀ ਦੇ ਤਿਲਕ ਨਗਰ ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਹਿਬਪੁਰਾ ਵਿਖੇ ਵਾਪਰੀ ਬੇਅਦਬੀ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।

ਇਸ ਮਾਮਲੇ ਵਿੱਚ ਤੁਰੰਤ ਨੋਟਿਸ ਲੈਂਦਿਆਂ ਜਥੇਦਾਰ ਗੜਗੱਜ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿੱਲੀ ਸਿੱਖ ਮਿਸ਼ਨ ਰਾਹੀਂ ਘਟਨਾ ਸਬੰਧੀ ਰਿਪੋਰਟ ਪ੍ਰਾਪਤ ਕੀਤੀ ਹੈ। ਦਿੱਲੀ ਦੀ ਸਿੱਖ ਸੰਗਤ ਵੱਲੋਂ ਵੀ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਿਕਾਇਤਾਂ ਭੇਜੀਆਂ ਗਈਆਂ ਹਨ।

beadbi issue

ਮਾਮਲੇ ਦੀ ਪੁੱਜੀ ਰਿਪੋਰਟ ਅਤੇ ਸ਼ਿਕਾਇਤ ਅਨੁਸਾਰ ਇਸ ਮਾਮਲੇ ਵਿੱਚ ਬੇਅਦਬੀ ਹੋਣ ਤੋਂ ਬਾਅਦ ਪ੍ਰਬੰਧਕਾਂ ਨੇ ਕਥਿਤ ਤੌਰ ਉੱਤੇ ਮਾਮਲੇ ਨੂੰ ਸੰਜੀਦਗੀ ਨਾਲ ਨਹੀਂ ਲਿਆ ਅਤੇ ਗੁਰੂ ਘਰ ਅੰਦਰ ਸੁਰੱਖਿਆ ਦੇ ਪੁਖ਼ਤਾ ਪ੍ਰਬੰਧਾਂ ਵਿੱਚ ਅਣਗਹਿਲੀ ਵਰਤੀ ਹੈ, ਜਿਸ ਕਰਕੇ ਸਿੱਖ ਸੰਗਤ ਦੇ ਮਨਾਂ ਵਿੱਚ ਭਾਰੀ ਰੋਸ ਹੈ।

ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਤਲਬ

ਇਸ ਮਾਮਲੇ 'ਤੇ ਕਾਰਵਾਈ ਕਰਦਿਆਂ ਜਥੇਦਾਰ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਰਮਿੰਦਰ ਸਿੰਘ ਅਤੇ ਬੀਬੀ ਰਣਜੀਤ ਕੌਰ, ਗੁਰਦੁਆਰਾ ਸਾਹਿਬ ਦੀ ਪੰਜ ਮੈਂਬਰੀ ਕਮੇਟੀ ਦੇ ਮੈਂਬਰ ਪ੍ਰੇਮ ਸਿੰਘ, ਮਨਮੋਹਨ ਸਿੰਘ, ਸਰੂਪ ਸਿੰਘ, ਹਰਬੀਰ ਸਿੰਘ ਅਤੇ ਸੁਖਦੇਵ ਸਿੰਘ ਸਮੇਤ ਸਮੁੱਚੀ ਪ੍ਰਬੰਧਕ ਕਮੇਟੀ ਨੂੰ 21 ਨਵੰਬਰ ਨੂੰ ਸਵੇਰੇ 11 ਵਜੇ ਆਪਣਾ ਲਿਖਤੀ ਸਪੱਸ਼ਟੀਕਰਨ ਲੈ ਕੇ ਨਿੱਜੀ ਰੂਪ ਵਿੱਚ ਪੇਸ਼ ਹੋਣ ਦਾ ਆਦੇਸ਼ ਕੀਤਾ ਹੈ।

ਮਿੱਥ ਕੇ ਕੀਤੀਆਂ ਜਾ ਰਹੀਆਂ ਬੇਅਦਬੀਆਂ- ਜਥੇਦਾਰ ਗੜਗੱਜ

ਜਥੇਦਾਰ ਗੜਗੱਜ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਮਿੱਥ ਕੇ ਬੇਅਦਬੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਦਿੱਲੀ ਦੇ ਤਿਲਕ ਨਗਰ ਵਿੱਚ ਵਾਪਰੀ ਘਟਨਾ ਵੀ ਇਸੇ ਲੜੀ ਦਾ ਹਿੱਸਾ ਜਾਪਦੀ ਹੈ। ਉਨ੍ਹਾਂ ਕਿਹਾ ਕਿ ਬੇਅਦਬੀ ਕਰਨ ਵਾਲੇ ਮੁਲਜ਼ਮ ਦੀ ਮਨਸ਼ਾ ਅਤੇ ਇਸ ਪਿੱਛੇ ਕਿਹੜੀਆਂ ਤਾਕਤਾਂ ਕੰਮ ਕਰ ਰਹੀਆਂ ਹਨ, ਨਸ਼ਰ ਹੋਣੀਆਂ ਚਾਹੀਦੀਆਂ ਹਨ। ਉਨ੍ਹਾਂ ਦੇਸ਼-ਵਿਦੇਸ਼ ਦੇ ਸਮੂਹ ਗੁਰਦੁਆਰਾ ਪ੍ਰਬੰਧਕਾਂ ਨੂੰ ਤਾਕੀਦ ਕੀਤੀ ਕਿ ਉਹ ਆਪੋ-ਆਪਣੇ ਅਸਥਾਨਾਂ ਉੱਤੇ ਸੁਰੱਖਿਆ ਦੇ ਪ੍ਰਬੰਧ ਪੁਖ਼ਤਾ ਰੱਖਣ ਅਤੇ ਹਰ ਸਮੇਂ ਪਹਿਰੇਦਾਰੀ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਸੁਰੱਖਿਆ ਅਤੇ ਪ੍ਰਬੰਧਾਂ ਵਿੱਚ ਅਣਗਹਿਲੀ ਕਰਨ ਵਾਲੇ ਪ੍ਰਬੰਧਕਾਂ ਵਿਰੁੱਧ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।

15 ਨਵੰਬਰ ਨੂੰ ਹੋਈ ਬੇਅਦਬੀ ਅਤੇ 17 ਨਵੰਬਰ ਤੱਕ ਨਹੀਂ ਹੋਇਆ ਕੋਈ ਐਕਸ਼ਨ- ਜਥੇਦਾਰ ਗੜਗੱਜ

ਜਥੇਦਾਰ ਗੜਗੱਜ ਨੇ ਕਿਹਾ ਕਿ ਮੁਲਜ਼ਮ ਨੇ 15 ਨਵੰਬਰ ਨੂੰ ਗੁਰਦੁਆਰਾ ਸਾਹਿਬ ਵਿਖੇ ਬੇਅਦਬੀ ਕੀਤੀ ਅਤੇ ਪ੍ਰਬੰਧਕਾਂ ਨੇ 17 ਨਵੰਬਰ ਤੱਕ ਇਸ ਨੂੰ ਕਥਿਤ ਤੌਰ ਉੱਤੇ ਦਬਾਉਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਕਿਹਾ ਕਿ ਉਹ ਵਿਅਕਤੀ ਜਦੋਂ ਦੁਬਾਰਾ 17 ਨਵੰਬਰ ਨੂੰ ਗੁਰਦੁਆਰਾ ਸਾਹਿਬ ਦੇ ਨਜ਼ਦੀਕ ਘੁੰਮਦਾ ਦਿਖਾਈ ਦਿੱਤਾ ਤਾਂ ਗੁਰੂ ਘਰ ਦੇ ਗ੍ਰੰਥੀ ਸਿੰਘ ਅਤੇ ਸੇਵਾਦਾਰ ਨੇ ਉਸ ਨੂੰ ਫੜ ਕੇ ਰੌਲਾ ਪਾਉਣਾ ਸ਼ੁਰੂ ਕੀਤਾ ਤਾਂ ਸੰਗਤ ਇਕੱਠੀ ਹੋਈ। ਉਨ੍ਹਾਂ ਕਿਹਾ ਕਿ ਭਾਵੇਂ ਕਿ ਮੁਲਜ਼ਮ ਹੁਣ ਪੁਲੀਸ ਹਿਰਾਸਤ ਵਿੱਚ ਹੈ ਪਰੰਤੂ ਇਸ ਘਟਨਾ ਵਿੱਚ ਪ੍ਰਬੰਧਕਾਂ ਦੀ ਵੀ ਵੱਡੀ ਅਣਗਹਿਲੀ ਹੈ, ਜਿਸ ਕਰਕੇ ਉਨ੍ਹਾਂ ਨੂੰ ਤਲਬ ਕੀਤਾ ਗਿਆ ਹੈ।

Notifications
Settings
Clear Notifications
Notifications
Use the toggle to switch notifications
  • Block for 8 hours
  • Block for 12 hours
  • Block for 24 hours
  • Don't block
Gender
Select your Gender
  • Male
  • Female
  • Others
Age
Select your Age Range
  • Under 18
  • 18 to 25
  • 26 to 35
  • 36 to 45
  • 45 to 55
  • 55+