ਬੀਬੀ ਜਗੀਰ ਕੌਰ ਦੀ ਅਕਾਲੀ ਦਲ 'ਚ ਵਾਪਸੀ ਦੀਆਂ ਚਰਚਾਵਾਂ ਤੇਜ਼, 13 ਨਵੰਬਰ ਨੂੰ ਹੋ ਸਕਦਾ ਹੈ ਵੱਡਾ ਐਲਾਨ
ਬੀਬੀ ਜਾਗੀਰ ਕੌਰ ਆਉਣ ਵਾਲੀ 13 ਨਵੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋ ਸਕਦੀ ਹੈ। ਇਸ ਚਰਚਾ ਨੇ ਪੰਜਾਬ ਤੇ ਪੰਥਕ ਸਿਆਸਤ ਵਿੱਚ ਹਲਚਲ ਪੈਦਾ ਕਰ ਦਿੱਤੀ ਹੈ। ਦਰਅਸਲ 13 ਨਵੰਬਰ ਨੂੰ ਸੁਖਬੀਰ ਸਿੰਘ ਬਾਦਲ ਬੇਗੋਵਾਲ ਆ ਰਹੇ ਹਨ ਜੋ ਕਿ ਬੀਬੀ ਜਾਗੀਰ ਕੌਰ ਦਾ ਇਲਾਕਾ ਹੈ।
ਇਸੀ ਕਰਕੇ ਕਿਆਸ ਲਗਾਏ ਜਾ ਰਹੇ ਹਨ ਕਿ ਸੁਖਬੀਰ ਸੁਖਬੀਰ ਬਾਦਲ ਪਹੁੰਚ ਕੇ ਬੀਬੀ ਜਾਗੀਰ ਕੌਰ ਨੂੰ ਪਾਰਟੀ ਵਿੱਚ ਮੁੜ ਸ਼ਾਮਿਲ ਕਰਵਾ ਸਕਦੇ ਹਨ ਕਿਉਂਕਿ ਪ੍ਰੇਮ ਸਿੰਘ ਚੰਦੂਮਾਜਰਾ ਦੀ ਵੀ ਸੁਖਬੀਰ ਬਾਦਲ ਨੇ ਖੁਦ ਪਟਿਆਲਾ ਪਹੁੰਚ ਕੇ ਪਾਰਟੀ 'ਚ ਵਾਪਸੀ ਕਰਵਾਈ ਸੀ।

ਪੰਜਾਬ ਦੇ ਲੋਕ ਅਕਾਲੀ ਦਲ ਦੇ ਦੋ-ਫਾੜ ਹੋਣ ਨਾਲ ਦੁਖੀ -ਬੀਬੀ ਜਾਗੀਰ ਕੌਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਕਹਿ ਚੁੱਕੀ ਹੈ ਕਿ ਉਹ ਦਿਲ ਤੋਂ ਅਕਾਲੀ ਹਨ। ਉਨ੍ਹਾਂ ਕਿਹਾ ਸੀ - ਪੰਜਾਬ ਦੇ ਲੋਕਾਂ ਦਾ ਦਰਦ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ 1920 ਵਿੱਚ ਬਣਿਆ ਅਕਾਲੀ ਦਲ ਕਮਜ਼ੋਰ ਹੋ ਰਿਹਾ ਹੈ ਅਤੇ ਇਸ ਨੂੰ ਮਜ਼ਬੂਤ ਰੱਖਣਾ ਸਮੇਂ ਦੀ ਮੁੱਖ ਲੋੜ ਬਣ ਗਈ ਹੈ।
ਇਨ੍ਹਾਂ ਚਰਚਾਵਾਂ ਵਿਚਾਲੇ ਬੀਬੀ ਜਗੀਰ ਕੌਰ ਦੇ ਗ੍ਰਹਿ ਬੇਗੋਵਾਲ ਵਿਖੇ ਅਕਾਲੀ ਵਰਕਰਾਂ ਦੇ ਆਉਣ-ਜਾਣ ਦਾ ਤਾਂਤਾ ਲੱਗਾ ਹੋਇਆ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਇਹ ਤਾਂ ਲੋਕਾਂ ਦੀਆਂ ਦਿਲੀ ਭਾਵਨਾਵਾਂ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਕਦੇ ਵੀ ਕਿਸੇ ਅਹੁਦੇ ਦੀ ਮੰਗ ਨਹੀਂ ਕੀਤੀ ਅਤੇ ਹਮੇਸ਼ਾ ਪਾਰਟੀ ਲਈ ਹੀ ਕੰਮ ਕੀਤਾ ਹੈ।
ਹਾਲਾਂਕਿ ਅਕਾਲੀ ਦਲ ਵੱਲੋਂ ਯਾਂ ਬੀਬੀ ਜਾਗੀਰ ਕੌਰ ਵੱਲੋਂ ਇਸ ਗੱਲ ਦਾ ਅਧਿਕਾਰਿਤ ਐਲਾਨ ਹੁਣ ਤੱਕ ਨਹੀਂ ਕੀਤਾ ਗਿਆ ਹੈ , ਪਰ ਕਿਆਸ ਲਗਾਏ ਜਾ ਰਹੇ ਹਨ ਕਿ ਜਲਦੀ ਹੀ ਬੀਬੀ ਜਾਗੀਰ ਕੌਰ ਵੀ ਪ੍ਰੇਮ ਸਿੰਘ ਚੰਦੂਮਾਜਰਾ ਵਾਂਗ ਅਕਾਲੀ ਦਲ ਪੁਨਰ ਸੁਰਜੀਤ ਨੂੰ ਝਟਕਾ ਦੇ ਕੇ ਪਾਰਟੀ ਛੱਡਣ ਦਾ ਐਲਾਨ ਕਰ ਦੇਣਗੇ ਜਿਸ ਤੋਂ ਬਾਅਦ ਉਨ੍ਹਾਂ ਦੀ ਅਕਾਲੀ ਦਲ 'ਚ ਵਾਪਸੀ ਦਾ ਐਲਾਨ ਕੀਤਾ ਜਾਵੇਗਾ।


Click it and Unblock the Notifications
