ਬੀਬੀ ਜਗੀਰ ਕੌਰ ਦੀ ਅਕਾਲੀ ਦਲ 'ਚ ਘਰ ਵਾਪਸੀ, ਸੁਖਬੀਰ ਬਾਦਲ ਨੇ ਸੌਂਪੀ ਵੱਡੀ ਜ਼ਿੰਮੇਵਾਰੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਮੁੜ ਸ਼ਮੂਲੀਅਤ ਕਰ ਲਈ ਹੈ। ਹਲਕਾ ਭੁਲੱਥ ਦੇ ਕਸਬੇ ਬੇਗੋਵਾਲ ਸਥਿਤ ਡੇਰਾ ਸੰਤ ਪ੍ਰੇਮ ਸਿੰਘ ਵਿਖੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬੀਬੀ ਜਗੀਰ ਕੌਰ ਨੂੰ ਪਾਰਟੀ ਵਿੱਚ ਮੁੜ ਸ਼ਾਮਲ ਕੀਤਾ।

ਘਰ ਵਾਪਸੀ ਉਪਰੰਤ ਉਨ੍ਹਾਂ ਨੂੰ ਹਲਕਾ ਭੁਲੱਥ ਦਾ ਇੰਚਾਰਜ ਬਣਾਇਆ ਗਿਆ। ਬੀਬੀ ਜਗੀਰ ਕੌਰ ਪਿਛਲੇ ਕੁਝ ਸਮੇਂ ਤੋਂ ਪਾਰਟੀ ਦੀ ਅਗਵਾਈ ਨੂੰ ਲੈ ਕੇ ਸੁਖਬੀਰ ਬਾਦਲ ਨਾਲ ਚੱਲ ਰਹੇ ਮੱਤਭੇਦਾਂ ਕਾਰਨ ਬਾਗ਼ੀ ਧੜੇ ਸ਼੍ਰੋਮਣੀ ਅਕਾਲੀ ਦਲ 'ਪੁਨੀਰ ਸੁਰਜੀਤ' ਨਾਲ ਚੱਲ ਰਹੇ ਸਨ। ਹਾਲਾਂਕਿ, ਹੁਣ ਸੁਖਬੀਰ ਬਾਦਲ ਵੱਲੋਂ ਬੀਬੀ ਜਗੀਰ ਕੌਰ ਦੀ ਕਰਵਾਈ ਗਈ ਇਸ ਵਾਪਸੀ ਨੂੰ ਦੁਆਬਾ ਖੇਤਰ ਦੀ ਸਿਆਸਤ ਵਿੱਚ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ।

bibi jagir kaur

ਇਸ ਨੂੰ ਪਾਰਟੀ ਪ੍ਰਧਾਨ ਦੀ ਆਪਣੇ ਪੁਰਾਣੇ ਪੰਥਕ ਸਾਥੀਆਂ ਨੂੰ ਮੁੜ ਇਕੱਠਾ ਕਰਨ ਦੀ ਮੁਹਿੰਮ ਵਿੱਚ ਇੱਕ ਵੱਡੀ ਸਫ਼ਲਤਾ ਵਜੋਂ ਵੀ ਦੇਖਿਆ ਜਾ ਰਿਹਾ ਹੈ। ਸਮਾਗਮ ਦੌਰਾਨ ਮੌਜੂਦ ਲੋਕਾਂ ਨੂੰ ਸੰਬੋਧਨ ਕਰਦਿਆਂ ਬੀਬੀ ਜਗੀਰ ਕੌਰ ਨੇ ਸੁਖਬੀਰ ਸਿੰਘ ਬਾਦਲ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਇੱਕ ਦੂਰਅੰਦੇਸ਼ ਨੇਤਾ ਦੱਸਿਆ। ਉਨ੍ਹਾਂ ਨੇ ਹਰਸਿਮਰਤ ਕੌਰ ਬਾਦਲ ਨੂੰ ਆਪਣੀ ਭੈਣ ਦੱਸਦਿਆਂ ਉਨ੍ਹਾਂ ਵੱਲੋਂ ਚਲਾਈ ਗਈ 'ਨੰਨ੍ਹੀ ਛਾਂ' ਮੁਹਿੰਮ ਦੀ ਵੀ ਪ੍ਰਸ਼ੰਸਾ ਕੀਤੀ।

ਇਸ ਮੌਕੇ ਸੁਖਬੀਰ ਬਾਦਲ ਨੇ ਆਪਣੇ ਸੰਬੋਧਨ ਵਿੱਚ ਪੰਜਾਬ ਨੂੰ ਉੱਜੜਨ ਤੋਂ ਬਚਾਉਣ ਲਈ ਅਕਾਲੀ ਦਲ ਨੂੰ ਮੁੜ ਸੱਤਾ ਵਿੱਚ ਲਿਆਉਣ ਦੀ ਅਪੀਲ ਕੀਤੀ। ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਦਾ ਹਰ ਖੇਤਰ ਵਿੱਚ ਵਿਕਾਸ ਸਿਰਫ਼ ਅਕਾਲੀ ਦਲ ਦੀਆਂ ਸਰਕਾਰਾਂ ਦੌਰਾਨ ਹੀ ਹੋਇਆ ਹੈ। ਉਨ੍ਹਾਂ ਮੌਜੂਦਾ ਸਰਕਾਰ 'ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਇਸ ਸਰਕਾਰ ਨੇ 6 ਹਜ਼ਾਰ ਕਰੋੜ ਰੁਪਏ ਸਿਰਫ਼ ਇਸ਼ਤਿਹਾਰਬਾਜ਼ੀ 'ਤੇ ਹੀ ਖ਼ਰਚ ਕਰ ਦਿੱਤੇ ਹਨ, ਜਦਕਿ ਅਕਾਲੀ ਸਰਕਾਰ ਵੇਲੇ ਸ਼ੁਰੂ ਕੀਤੀਆਂ ਗਈਆਂ ਕਈ ਸਮਾਜ ਭਲਾਈ ਸਕੀਮਾਂ ਬੰਦ ਕਰ ਦਿੱਤੀਆਂ ਗਈਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਭੁਲੱਥ ਹਲਕੇ ਦੇ ਲੋਕਾਂ ਨੂੰ ਬੀਬੀ ਜਗੀਰ ਕੌਰ ਦਾ ਸਾਥ ਦੇਣ ਅਤੇ ਉਨ੍ਹਾਂ ਨੂੰ ਵਿਧਾਇਕ ਬਣਾਉਣ ਦੀ ਅਪੀਲ ਵੀ ਕੀਤੀ।

Notifications
Settings
Clear Notifications
Notifications
Use the toggle to switch notifications
  • Block for 8 hours
  • Block for 12 hours
  • Block for 24 hours
  • Don't block
Gender
Select your Gender
  • Male
  • Female
  • Others
Age
Select your Age Range
  • Under 18
  • 18 to 25
  • 26 to 35
  • 36 to 45
  • 45 to 55
  • 55+