ਮਜੀਠੀਆ ਦੀ ਪਟੀਸ਼ਨ 'ਤੇ ਮੁੜ ਟਲੀ ਸੁਣਵਾਈ, 21 ਨਵੰਬਰ ਨੂੰ ਪੰਜਾਬ ਸਰਕਾਰ ਤੇ ਵਿਜੀਲੈਂਸ ਨੇ ਦਾਖ਼ਲ ਕਰਨਾ ਹੈ ਜਵਾਬ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਦੀ ਇਜਾਜ਼ਤ ਮੰਗਣ ਸਬੰਧੀ ਪਟੀਸ਼ਨ 'ਤੇ ਸੁਣਵਾਈ ਹੁਣ 21 ਨਵੰਬਰ ਨੂੰ ਹੋਵੇਗੀ। ਪੰਜਾਬ ਸਰਕਾਰ ਅਤੇ ਵਿਜੀਲੈਂਸ ਬਿਊਰੋ ਵੱਲੋਂ ਅਦਾਲਤ ਵਿੱਚ ਜਵਾਬ ਦਾਖ਼ਲ ਨਾ ਕੀਤੇ ਜਾਣ ਕਾਰਨ ਸੁਣਵਾਈ ਅੱਗੇ ਪਾ ਦਿੱਤੀ ਗਈ ਹੈ ।

ਮਜੀਠੀਆ ਨੇ 18 ਦਸੰਬਰ ਤੋਂ 6 ਜਨਵਰੀ ਤੱਕ ਵਿਦੇਸ਼ ਜਾਣ ਲਈ ਅਦਾਲਤ ਤੋਂ ਮਨਜ਼ੂਰੀ ਮੰਗੀ ਹੈ। ਜਾਣਕਾਰੀ ਅਨੁਸਾਰ ਮਜੀਠੀਆ ਵੱਲੋਂ ਵਿਦੇਸ਼ ਜਾਣ ਦੀ ਇਜਾਜ਼ਤ ਲੈਣ ਲਈ ਮੁਹਾਲੀ ਦੀ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ। ਅਦਾਲਤ ਨੇ ਇਸ ਮਾਮਲੇ ਵਿੱਚ ਸੂਬਾ ਸਰਕਾਰ ਅਤੇ ਵਿਜੀਲੈਂਸ ਬਿਊਰੋ ਨੂੰ ਆਪਣਾ ਪੱਖ ਰੱਖਣ ਲਈ ਨੋਟਿਸ ਜਾਰੀ ਕਰਦਿਆਂ ਜਵਾਬ ਮੰਗਿਆ ਸੀ ਪਰ ਸੁਣਵਾਈ ਦੌਰਾਨ ਜਵਾਬ ਦਾਖ਼ਲ ਨਾ ਹੋਣ ਕਾਰਨ ਅਦਾਲਤ ਨੇ ਅਗਲੀ ਸੁਣਵਾਈ ਲਈ 21 ਨਵੰਬਰ ਦੀ ਤਰੀਕ ਤੈਅ ਕਰ ਦਿੱਤੀ।

majithia

ਆਮਦਨ ਤੋਂ ਵੱਧ ਜਾਇਦਾਦ ਦਾ ਚਲ ਰਿਹਾ ਹੈ ਮਾਮਲਾ

21 ਨਵੰਬਰ ਨੂੰ ਹੋਣ ਵਾਲੀ ਸੁਣਵਾਈ ਦੌਰਾਨ ਸਰਕਾਰ ਅਤੇ ਵਿਜੀਲੈਂਸ ਵੱਲੋਂ ਆਪਣਾ ਜਵਾਬ ਦਾਖ਼ਲ ਕੀਤੇ ਜਾਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਅਦਾਲਤ ਵੱਲੋਂ ਮਜੀਠੀਆ ਦੀ ਵਿਦੇਸ਼ ਜਾਣ ਦੀ ਇਜਾਜ਼ਤ ਸਬੰਧੀ ਪਟੀਸ਼ਨ 'ਤੇ ਅਗਲਾ ਫ਼ੈਸਲਾ ਲਿਆ ਜਾ ਸਕਦਾ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਵਿਜੀਲੈਂਸ ਵੱਲੋਂ ਉਨ੍ਹਾਂ ਦੀ ਆਮਦਨ, ਜਾਇਦਾਦ ਅਤੇ ਵਿੱਤੀ ਲੈਣ-ਦੇਣ ਦੀ ਜਾਂਚ ਕੀਤੀ ਗਈ ਹੈ। ਬੀਤੇ ਮਹੀਨੇ ਮਜੀਠੀਆ ਖਿਲਾਫ਼ ਚਾਰਜਸ਼ੀਟ ਵੀ ਵਿਜੀਲੈਂਸ ਵੱਲੋਂ ਅਦਾਲਤ ਵਿੱਚ ਦਾਖਲ ਕੀਤੀ ਗਈ ਹੈ ਜਿਸਦੇ ਵਿੱਚ ਗਵਾਹਾਂ ਅਤੇ ਸਬੂਤਾਂ ਦਾ ਜ਼ਿਕਰ ਕੀਤਾ ਗਿਆ ਹੈ ਕਿ ਕਿਵੇਂ ਨਸ਼ੇ ਦੇ ਕਾਰੋਬਾਰ ਦਾ ਪੈਸਾ ਮਜੀਠੀਆ ਵੱਲੋਂ ਆਪਣੀਆਂ ਕੰਪਨੀਆਂ 'ਚ ਘੁਮਾਇਆ ਗਿਆ।

ਹਾਲਾਂਕਿ ਬਿਕਰਮ ਮਜੀਠੀਆ ਵਾਰ ਵਾਰ ਇਹੀ ਬਿਆਨ ਦਿੰਦੇ ਹਨ ਕਿ ਵਿਜ਼ੀਲੈਂਸ ਨੂੰ ਉਨ੍ਹਾਂ ਖਿਲਾਫ਼ ਕੁੱਝ ਨਹੀਂ ਮਿਲਿਆ ਹੈ , ਇਹ ਸਬ ਸਿਰਫ਼ ਸਿਆਸੀ ਬਦਲਾਖ਼ੋਰੀ ਲਈ ਕੀਤਾ ਜਾ ਰਿਹਾ ਹੈ। ਫਿਲਹਾਲ ਇਸ ਕੇਸ ਦੀ ਸੁਣਵਾਈ ਮੁਹਾਲੀ ਦੀ ਅਦਾਲਤ ਵਿੱਚ ਚੱਲ ਰਹੀ ਹੈ।

Notifications
Settings
Clear Notifications
Notifications
Use the toggle to switch notifications
  • Block for 8 hours
  • Block for 12 hours
  • Block for 24 hours
  • Don't block
Gender
Select your Gender
  • Male
  • Female
  • Others
Age
Select your Age Range
  • Under 18
  • 18 to 25
  • 26 to 35
  • 36 to 45
  • 45 to 55
  • 55+