ਪੰਜਾਬ ਵਿੱਚ ਅਕਾਲੀ ਦਲ-BJP ਗਠਜੋੜ ਤੈਅ! ਦੀਵਾਲੀ ਤੋਂ ਬਾਅਦ ਬਠਿੰਡਾ ਆ ਕੇ PM ਮੋਦੀ ਕਰਨਗੇ ਐਲਾਨ, ਪੜ੍ਹੋ ਪੂਰੀ ਖ਼ਬਰ

ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿਚਾਲੇ ਗਠਜੋੜ ਲਗਭਗ ਤੈਅ ਹੋ ਗਿਆ ਹੈ। ਫਿਲਹਾਲ ਦੋਵਾਂ ਪਾਰਟੀਆਂ ਵਿਚਾਲੇ ਸੀਟਾਂ ਦੀ ਵੰਡ ਨੂੰ ਲੈ ਕੇ ਗੱਲਬਾਤ ਚੱਲ ਰਹੀ ਹੈ। ਸੂਤਰਾਂ ਦੇ ਮੁਤਾਬਕ ਭਾਜਪਾ ਇਸ ਵਾਰ ਪੰਜਾਬ ਵਿੱਚ ਕਰੀਬ 35 ਤੋਂ 40 ਸੀਟਾਂ 'ਤੇ ਚੋਣ ਲੜ ਸਕਦੀ ਹੈ।

ਇਹ ਵੀ ਤੈਅ ਹੋਇਆ ਹੈ ਕਿ ਅਕਾਲੀ ਦਲ ਨੂੰ ਭਾਜਪਾ ਨਾਲੋਂ ਵੱਧ ਸੀਟਾਂ ਦਿੱਤੀਆਂ ਜਾਣਗੀਆਂ। ਉੱਥੇ ਹੀ ਜੇਕਰ ਪੰਜਾਬ ਵਿੱਚ ਗਠਜੋੜ ਦੀ ਸਰਕਾਰ ਬਣਦੀ ਹੈ ਤਾਂ ਮੁੱਖ ਮੰਤਰੀ ਅਕਾਲੀ ਦਲ ਦਾ ਹੀ ਹੋਵੇਗਾ। ਭਾਜਪਾ ਨਾਲ ਜੁੜੇ ਸੂਤਰਾਂ ਮੁਤਾਬਕ ਦੀਵਾਲੀ ਤੋਂ ਬਾਅਦ ਗਠਜੋੜ ਦਾ ਰਸਮੀ ਐਲਾਨ ਕੀਤਾ ਜਾ ਸਕਦਾ ਹੈ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਠਿੰਡਾ ਵਿੱਚ ਰੈਲੀ ਕਰਨਗੇ, ਜਿੱਥੇ ਦੋਵਾਂ ਪਾਰਟੀਆਂ ਦੇ ਆਗੂ ਇੱਕ ਮੰਚ 'ਤੇ ਨਜ਼ਰ ਆਉਣਗੇ।

sukhbir badal

ਇਸ ਵਾਰ ਵੱਧ ਸੀਟਾਂ ਲੈਣਾ ਚਾਹੁੰਦੀ ਹੈ ਭਾਜਪਾ

ਭਾਜਪਾ ਨਾਲ ਜੁੜੇ ਸੂਤਰਾਂ ਮੁਤਾਬਕ ਇਸ ਵਾਰ ਪਾਰਟੀ ਸੀਟਾਂ ਦੀ ਵੰਡ ਵਿੱਚ ਬਰਾਬਰ ਦੀ ਹਿੱਸੇਦਾਰੀ ਚਾਹੁੰਦੀ ਹੈ। ਭਾਜਪਾ ਵੱਲੋਂ ਕਰੀਬ 35 ਤੋਂ 40 ਸੀਟਾਂ ਦੀ ਮੰਗ ਕੀਤੀ ਜਾ ਰਹੀ ਹੈ, ਜਦਕਿ ਬਾਕੀ ਕਰੀਬ 67 ਸੀਟਾਂ 'ਤੇ ਅਕਾਲੀ ਦਲ ਚੋਣ ਲੜ ਸਕਦਾ ਹੈ। ਜ਼ਿਕਰਯੋਗ ਹੈ ਕਿ ਸਾਲ 1997 ਤੋਂ 2017 ਤੱਕ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਚੱਲੇ ਗਠਜੋੜ ਦੌਰਾਨ ਭਾਜਪਾ ਨੂੰ 117 ਵਿੱਚੋਂ ਸਿਰਫ਼ 23 ਸੀਟਾਂ ਮਿਲਦੀਆਂ ਸਨ, ਜਦਕਿ ਅਕਾਲੀ ਦਲ 94 ਸੀਟਾਂ 'ਤੇ ਆਪਣੇ ਉਮੀਦਵਾਰ ਉਤਾਰਦਾ ਸੀ।

ਹਰਸਿਮਰਤ ਕੌਰ ਬਾਦਲ ਮੁੜ ਬਣ ਸਕਦੇ ਹਨ ਕੇਂਦਰੀ ਮੰਤਰੀ

ਭਾਜਪਾ ਨਾਲ ਜੁੜੇ ਸੂਤਰਾਂ ਮੁਤਾਬਕ ਜੇਕਰ ਦੋਵਾਂ ਪਾਰਟੀਆਂ ਵਿਚਾਲੇ ਗਠਜੋੜ ਹੁੰਦਾ ਹੈ ਤਾਂ ਅਕਾਲੀ ਦਲ ਨੂੰ ਕੇਂਦਰ ਸਰਕਾਰ ਵਿੱਚ ਵੀ ਜਗ੍ਹਾ ਮਿਲ ਸਕਦੀ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪਤਨੀ ਅਤੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਮੁੜ ਕੇਂਦਰੀ ਮੰਤਰੀ ਬਣ ਸਕਦੇ ਹਨ। ਇਸ ਨਾਲ ਚੋਣਾਂ ਤੋਂ ਪਹਿਲਾਂ ਪੰਜਾਬ ਨੂੰ ਕੇਂਦਰ ਸਰਕਾਰ ਵਿੱਚ ਨੁਮਾਇੰਦਗੀ ਮਿਲ ਸਕਦੀ ਹੈ। ਜ਼ਿਕਰਯੋਗ ਹੈ ਕਿ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦੇ ਕੇਂਦਰ ਵਿੱਚ ਮੰਤਰੀ ਰਹਿਣ ਤੋਂ ਬਾਅਦ ਪੰਜਾਬ ਤੋਂ ਇਸ ਸਮੇਂ ਕੋਈ ਹੋਰ ਮੰਤਰੀ ਨਹੀਂ ਹੈ।

ਸੁਖਬੀਰ ਬਾਦਲ ਨੇ ਵੀ ਗਠਜੋੜ ਦੀ ਸੰਭਾਵਨਾ ਤੋਂ ਨਹੀਂ ਕੀਤਾ ਇਨਕਾਰ

ਭਾਜਪਾ ਨਾਲ ਗਠਜੋੜ ਦੇ ਮੁੱਦੇ 'ਤੇ ਸੁਖਬੀਰ ਸਿੰਘ ਬਾਦਲ ਵੀ ਖੁੱਲ੍ਹ ਕੇ ਇਨਕਾਰ ਨਹੀਂ ਕਰ ਰਹੇ ਹਨ। ਉਨ੍ਹਾਂ ਨੇ ਚੰਡੀਗੜ੍ਹ ਵਿੱਚ ਦੋ ਵਾਰ ਕਿਹਾ ਹੈ ਕਿ ਆਮ ਆਦਮੀ ਪਾਰਟੀ ਅਤੇ ਕਾਂਗਰਸ ਉਨ੍ਹਾਂ ਦੀਆਂ ਕੱਟੜ ਵਿਰੋਧੀ ਪਾਰਟੀਆਂ ਹਨ। ਇਸ ਤੋਂ ਇਲਾਵਾ ਜਿਨ੍ਹਾਂ ਨਾਲ ਉਨ੍ਹਾਂ ਦੀ ਸੋਚ ਮਿਲਦੀ ਹੈ, ਉਨ੍ਹਾਂ ਲਈ ਗਠਜੋੜ ਦੇ ਦਰਵਾਜ਼ੇ ਖੁੱਲ੍ਹੇ ਹਨ। ਉਨ੍ਹਾਂ ਨੇ ਸਾਫ਼ ਤੌਰ 'ਤੇ BJP ਖਿਲਾਫ਼ ਕੁੱਝ ਨਹੀਂ ਬੋਲਿਆ ਬਲਕਿ ਇਹ ਕਿਹਾ ਕਿ ਥੋੜੇ ਦਿਨਾਂ ਤੱਕ ਪੰਜਾਬ ਦੇ ਲੋਕਾਂ ਨੂੰ ਸਬ ਕੁੱਝ ਪਤਾ ਲੱਗ ਜਾਏਗਾ।

ਹੁਣ ਇਨ੍ਹਾਂ ਚਰਚਾਵਾਂ ਤੋਂ ਬਾਅਦ ਵਿਰੋਧੀ ਪਾਰਟੀਆਂ ਵੀ BJP ਨਾਲ ਅਕਾਲੀਆਂ ਦੇ ਗਠਜੋੜ ਦੇ ਰਸਮੀ ਐਲਾਨ ਦਾ ਇੰਤਜ਼ਾਰ ਕਰ ਰਹੀਆਂ ਹਨ, ਤਾਂ ਜੋ ਚੋਣਾਂ ਤੋਂ ਪਹਿਲਾਂ ਲੋਕਾਂ ਸਾਹਮਣੇ ਇਸਨੂੰ ਮੁੱਦਾ ਬਣਾ ਕੇ ਚੁੱਕਿਆ ਜਾ ਸਕੇ।

Notifications
Settings
Clear Notifications
Notifications
Use the toggle to switch notifications
  • Block for 8 hours
  • Block for 12 hours
  • Block for 24 hours
  • Don't block
Gender
Select your Gender
  • Male
  • Female
  • Others
Age
Select your Age Range
  • Under 18
  • 18 to 25
  • 26 to 35
  • 36 to 45
  • 45 to 55
  • 55+