ਚੰਡੀਗੜ੍ਹ ’ਚ ਜ਼ੋਰਦਾਰ Blast ! ਐਕਟਿਵਾ ਸਵਾਰ 2 ਨੌਜਵਾਨ ਫਰਾਰ।
ਚੰਡੀਗੜ੍ਹ ਦੇ ਪਿੰਡ ਕੈਂਬਵਾਲਾ ਵਿੱਚ ਸ਼ਰਾਬ ਦੇ ਠੇਕੇ 'ਤੇ ਬੰਬਨੁਮਾ ਚੀਜ਼ ਸੁੱਟੇ ਜਾਣ ਤੋਂ ਬਾਅਦ ਜ਼ੋਰਦਾਰ ਧਮਾਕਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਘਟਨਾ ਤੋਂ ਬਾਅਦ ਇਲਾਕੇ ਵਿੱਚ ਹਫੜਾ-ਦਫੜੀ ਮਚ ਗਈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਐਕਟਿਵਾ ਸਵਾਰ ਦੋਵੇਂ ਨੌਜਵਾਨ ਮੌਕੇ ਤੋਂ ਫ਼ਰਾਰ ਹੋ ਗਏ।
ਜਾਣਕਾਰੀ ਮੁਤਾਬਕ ਦੋ ਨੌਜਵਾਨ ਐਕਟਿਵਾ 'ਤੇ ਸਵਾਰ ਹੋ ਕੇ ਠੇਕੇ ਦੇ ਬਾਹਰ ਪਹੁੰਚੇ ਸਨ। ਇਸ ਦੌਰਾਨ ਪਿੱਛੇ ਬੈਠੇ ਨੌਜਵਾਨ ਨੇ ਠੇਕੇ ਵੱਲ ਬੰਬਨੁਮਾ ਚੀਜ਼ ਸੁੱਟ ਦਿੱਤੀ। ਇਹ ਚੀਜ਼ ਠੇਕੇ ਦੇ ਅੰਦਰ ਜਾਣ ਦੀ ਬਜਾਏ ਗਾਹਕਾਂ ਦੇ ਨੇੜੇ ਜਾ ਡਿੱਗੀ, ਜਿਸ ਤੋਂ ਕੁਝ ਹੀ ਪਲਾਂ ਬਾਅਦ ਜ਼ੋਰਦਾਰ ਧਮਾਕਾ ਹੋ ਗਿਆ।

ਧਮਾਕੇ ਦੀ ਆਵਾਜ਼ ਸੁਣਦੇ ਹੀ ਠੇਕੇ ਅਤੇ ਆਸ-ਪਾਸ ਮੌਜੂਦ ਲੋਕਾਂ ਵਿੱਚ ਦਹਿਸ਼ਤ ਫੈਲ ਗਈ। ਲੋਕ ਆਪਣੀ ਜਾਨ ਬਚਾਉਣ ਲਈ ਇੱਧਰ-ਉੱਧਰ ਭੱਜਣ ਲੱਗੇ। ਇਸੇ ਦੌਰਾਨ ਦੋਵੇਂ ਹਮਲਾਵਰ ਐਕਟਿਵਾ 'ਤੇ ਸਵਾਰ ਹੋ ਕੇ ਉੱਥੋਂ ਫ਼ਰਾਰ ਹੋ ਗਏ। ਘਟਨਾ ਤੋਂ ਤੁਰੰਤ ਬਾਅਦ ਠੇਕੇ ਦੇ ਮੈਨੇਜਰ ਵਰਿੰਦਰ ਸਿੰਘ ਨੇ ਪੁਲਿਸ ਕੰਟਰੋਲ ਰੂਮ ਦੇ ਨੰਬਰ 112 'ਤੇ ਸੂਚਨਾ ਦਿੱਤੀ। ਸੂਚਨਾ ਮਿਲਣ ਤੋਂ ਬਾਅਦ ਪੁਲਸ ਮੌਕੇ 'ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।
ਇਸ ਧਮਾਕੇ ਤੋਂ ਬਾਅਦ ਇਸਦੀ cctv ਫੁਟੇਜ਼ ਵੀ ਸਾਹਮਣੇ ਆਈ ਹੈ , ਜਿਸਦੇ ਵਿੱਚ ਧਮਾਕਾ ਹੁੰਦਾ ਸਾਫ਼ ਦਿਖਾਈ ਦੇ ਰਿਹਾ ਹੈ। ਇਹ ਫੁਟੇਜ਼ ਪੁਲਿਸ ਨੇ ਆਪਣੇ ਕਬਜ਼ੇ ਵਿੱਚ ਲੈ ਲਈ ਹੈ। ਇਸ ਮਾਮਲੇ ਵਿੱਚ ਇੱਕ ਹੋਰ ਅਹਿਮ ਜਾਣਕਾਰੀ ਵੀ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਘਟਨਾ ਤੋਂ ਕੁਝ ਦਿਨ ਪਹਿਲਾਂ ਇੱਕ ਔਰਤ ਠੇਕੇ ਦੇ ਬਾਹਰ ਵੀਡੀਓ ਬਣਾਉਂਦੀ ਹੋਈ ਨਜ਼ਰ ਆਈ ਸੀ। ਠੇਕੇ ਦੇ ਮਾਲਕ ਵੱਲੋਂ ਇਸ ਸਬੰਧੀ CCTV ਫੁਟੇਜ ਪੁਲਿਸ ਨੂੰ ਸੌਂਪ ਦਿੱਤੀ ਗਈ ਹੈ।
ਫਿਲਹਾਲ ਪੁਲਸ ਵੱਲੋਂ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਧਮਾਕੇ ਦੇ ਕਾਰਨਾਂ ਦੇ ਨਾਲ-ਨਾਲ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋਵੇਂ ਨੌਜਵਾਨਾਂ ਦੀ ਭਾਲ ਕੀਤੀ ਜਾ ਰਹੀ ਹੈ।


Click it and Unblock the Notifications
