ਮਾਨਸਾ ਕੋਰਟ ਕੰਪਲੈਕਸ ਸਣੇ 4 ਸਰਕਾਰੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਮਾਪਿਆਂ ਨੂੰ ਪਈਆਂ ਭਾਜੜਾਂ, ਪੁਲਿਸ ਅਲਰਟ
ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਬੰਬ ਧਮਾਕੇ ਦੀਆਂ ਧਮਕੀਆਂ ਮਿਲਣ ਤੋਂ ਬਾਅਦ ਹੜਕੰਪ ਮਚ ਗਿਆ ਹੈ। ਮਾਨਸਾ ਦੇ ਕੋਰਟ ਕੰਪਲੈਕਸ ਤੋਂ ਇਲਾਵਾ ਜ਼ਿਲ੍ਹੇ ਦੇ ਚਾਰ ਸਰਕਾਰੀ ਸਕੂਲਾਂ ਨੂੰ ਵੀ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਦੀ ਜਾਣਕਾਰੀ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਧਮਕੀ ਮੁੰਬਈ ਤੋਂ ਭੇਜੀ ਗਈ ਹੈ।
ਦੱਸ ਦਈਏ ਕਿ ਪੁਲਿਸ ਨੂੰ ਧਮਕੀ ਵਾਲੀ ਇੱਕ ਚਿੱਠੀ ਵੀ ਮਿਲੀ ਹੈ ਜਿਸਦੇ ਵਿੱਚ ਪੰਜਾਬੀ 'ਚ ਮਾਨਸਾ ਦੇ ਕੋਰਟ ਕੰਮਪਲੈਕਸ ਤੋਂ ਇਲਾਵਾ ,ਖੀਵਾ, ਅਟਲਾ ਅਤੇ ਹੀਰੋ ਕਲਾਂ ਦੇ ਸਕੂਲਾਂ ਦੇ ਨਾਲ ਨਾਲ ਗਰਲਜ਼ ਸਕੂਲ ਨੂੰ ਵੀ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ , ਚਿੱਠੀ ਵਿੱਚ 21 ਅਤੇ 22 ਸਤੰਬਰ ਨੂੰ ਧਮਾਕਿਆਂ ਦੀ ਗੱਲ ਲਿਖੀ ਹੋਈ ਹੈ।

ਧਮਕੀ ਦੀ ਸੂਚਨਾ ਮਿਲਦੇ ਹੀ ਪੁਲਿਸ ਪ੍ਰਸ਼ਾਸਨ ਅਤੇ ਸੁਰੱਖਿਆ ਏਜੰਸੀਆਂ ਤੁਰੰਤ ਹਰਕਤ ਵਿੱਚ ਆ ਗਈਆਂ। ਸੁਰੱਖਿਆ ਦੇ ਮੱਦੇਨਜ਼ਰ ਪ੍ਰਭਾਵਿਤ ਥਾਵਾਂ 'ਤੇ ਜਾਂਚ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਵਧਾ ਦਿੱਤਾ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਧਮਕੀ ਭੇਜਣ ਵਾਲੇ ਸਰੋਤ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਸਕੂਲਾਂ ਨੂੰ ਮਿਲੀ ਧਮਕੀ ਕਾਰਨ ਵਿਦਿਆਰਥੀਆਂ, ਮਾਪਿਆਂ, ਅਧਿਆਪਕਾਂ ਅਤੇ ਸਕੂਲ ਪ੍ਰਬੰਧਕਾਂ ਵਿੱਚ ਵੀ ਚਿੰਤਾ ਦਾ ਮਾਹੌਲ ਬਣ ਗਿਆ ਹੈ। ਫਿਲਹਾਲ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਪੂਰੀ ਤਰ੍ਹਾਂ ਚੌਕਸ ਹਨ ਅਤੇ ਮਾਨਸਾ ਵਿੱਚ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕੀਤੀ ਜਾ ਰਹੀ ਹੈ।


Click it and Unblock the Notifications
