ਬੁਢਲਾਡਾ 'ਚ ਮੁੰਡੇ ਦੀ ਮੌਤ ਦਾ ਮਾਮਲਾ,ਨੌਜਵਾਨ ਨੇ ਖਾਇਆ ਜ਼ਹਿਰ, ਪਰਿਵਾਰ ਦਾ ਦੋਸ਼ - ਉਸਨੂੰ ਮਰਨ ਲਈ ਕੀਤਾ ਗਿਆ ਮਜ਼ਬੂਰ, ਜਾਂਚ ਜਾਰੀ

ਮਾਨਸਾ ਜ਼ਿਲ੍ਹੇ ਦੇ ਬੁਢਲਾਡਾ ਨੇੜਲੇ ਪਿੰਡ ਬੀਰੋਕੇ ਕਲਾਂ ਵਿੱਚ ਇੱਕ ਨੌਜਵਾਨ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਮੁੰਡੇ ਨੇ ਜ਼ਹਿਰ ਖਾ ਕੇ ਖ਼ੁਦਕੁਸ਼ੀ ਕੀਤੀ ਹੈ ਪਰ ਪਰਿਵਾਰ ਦਾ ਦੋਸ਼ ਹੈ ਕਿ ਉਸਨੂੰ ਦੂਜੇ ਮੁੰਡਿਆਂ ਵੱਲੋਂ ਤੰਗ-ਪ੍ਰੇਸ਼ਾਨ ਕੀਤਾ ਗਿਆ ਜਿਸ ਤੋਂ ਬਾਅਦ ਉਸਨੇ ਅਜਿਹਾ ਕਦਮ ਚੁੱਕਿਆ।

ਮ੍ਰਿਤਕ ਨੌਜਵਾਨ ਨਾਂਅ ਕਰਨਵੀਰ ਸਿੰਘ ਸੀ । ਉਹ ਬੁਢਲਾਡਾ ਦੇ ਗੁਰੂ ਨਾਨਕ ਕਾਲਜ ਵਿੱਚ BAਪਹਿਲੇ ਸਾਲ ਦੀ ਪੜ੍ਹਾਈ ਕਰ ਰਿਹਾ ਸੀ। ਪਰਿਵਾਰ ਦਾ ਦੋਸ਼ ਹੈ ਕਿ ਕਾਲਜ ਜਾਂਦੇ ਸਮੇਂ ਕੁਝ ਨੌਜਵਾਨਾਂ ਨੇ ਰਸਤੇ ਵਿੱਚ ਘੇਰ ਕੇ ਉਸ ਨਾਲ ਬੇਰਹਿਮੀ ਨਾਲ ਕੁੱਟਮਾਰ ਕੀਤੀ, ਜਿਸ ਤੋਂ ਬਾਅਦ ਉਸ ਨੇ ਜ਼ਹਿਰੀਲੀ ਵਸਤੂ ਨਿਗਲ ਲਈ ਅਤੇ ਉਸ ਦੀ ਮੌਤ ਹੋ ਗਈ।

boy suicide

ਪਰਿਵਾਰ ਨੇ ਪੁਲਿਸ ਤੋਂ ਮਾਮਲੇ ਵਿੱਚ ਤੁਰੰਤ ਕਾਰਵਾਈ ਕਰਨ ਅਤੇ ਕਥਿਤ ਤੌਰ 'ਤੇ ਕੁੱਟਮਾਰ ਕਰਨ ਵਾਲੇ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ। ਘਟਨਾ ਨੂੰ ਲੈ ਕੇ ਬੁਢਲਾਡਾ ਵਿੱਚ ਮਜ਼ਦੂਰ ਜਥੇਬੰਦੀਆਂ ਅਤੇ ਲੋਕਾਂ ਵੱਲੋਂ ਧਰਨਾ ਪ੍ਰਦਰਸ਼ਨ ਕੀਤਾ ਗਿਆ। ਧਰਨਾਕਾਰੀਆਂ ਨੇ ਮਾਮਲੇ ਦੀ ਨਿਰਪੱਖ ਜਾਂਚ ਅਤੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ ।

ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕੀਤੀ

ਉਧਰ, ਥਾਣਾ ਸਦਰ ਬੁਢਲਾਡਾ ਦੇ ਇੰਚਾਰਜ ਮੇਲਾ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਨੌਜਵਾਨ ਨੂੰ ਖੁਦਕੁਸ਼ੀ ਲਈ ਮਜਬੂਰ ਕਰਨ ਦੇ ਮਾਮਲੇ ਵਿੱਚ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਮਾਮਲਾ ਇੱਕ ਲੜਕੀ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ ਅਤੇ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ 'ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।

Notifications
Settings
Clear Notifications
Notifications
Use the toggle to switch notifications
  • Block for 8 hours
  • Block for 12 hours
  • Block for 24 hours
  • Don't block
Gender
Select your Gender
  • Male
  • Female
  • Others
Age
Select your Age Range
  • Under 18
  • 18 to 25
  • 26 to 35
  • 36 to 45
  • 45 to 55
  • 55+