ਪੰਜਾਬੀ ਸੂਫ਼ੀ ਗਾਇਕ ਬੂਟਾ ਮੁਹੰਮਦ ਦੀ ਕਾਰ ਦਾ ਭਿਆਨਕ ਐਕਸੀਡੈਂਟ, ਗੱਡੀ ਦੇ ਉੱਡੇ ਪਰਖੱਚੇ

ਪੰਜਾਬ ਦੇ ਮਸ਼ਹੂਰ ਸੂਫ਼ੀ ਗਾਇਕ ਬੂਟਾ ਮੁਹੰਮਦ ਦੀ ਗੱਡੀ ਜਲੰਧਰ-ਅੰਮ੍ਰਿਤਸਰ ਹਾਈਵੇ 'ਤੇ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ ਹੈ । ਇਹ ਹਾਦਸਾ ਸੂੱਚੀ ਪਿੰਡ ਸਥਿਤ ਇੰਡੀਅਨ ਆਇਲ ਡਿਪੂ ਨੇੜੇ ਵਾਪਰਿਆ, ਜਿੱਥੇ ਇੱਕ ਤੇਜ਼ ਰਫ਼ਤਾਰ ਟਰਾਲੇ ਨੇ ਉਨ੍ਹਾਂ ਦੀ ਕਾਰ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ।

ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਅਤੇ ਟਰਾਲਾ ਦੋਵੇਂ ਬੁਰੀ ਤਰ੍ਹਾਂ ਨੁਕਸਾਨੇ ਗਏ। ਹਾਦਸੇ ਸਮੇਂ ਬੂਟਾ ਮੁਹੰਮਦ ਆਪਣੇ ਪਰਿਵਾਰ ਸਮੇਤ ਗੱਡੀ ਵਿੱਚ ਸਵਾਰ ਸਨ। ਹਾਦਸਾ ਕਾਫ਼ੀ ਭਿਆਨਕ ਸੀ ਪਰ ਗਨੀਮਤ ਰਹੀ ਕਿ ਗੱਡੀ ਵਿੱਚ ਸਵਾਰ ਬੂਟਾ ਮੁਹੰਮਦ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਪੂਰੀ ਤਰ੍ਹਾਂ ਸੁਰੱਖਿਅਤ ਰਹੇ ਅਤੇ ਕਿਸੇ ਨੂੰ ਵੀ ਗੰਭੀਰ ਸੱਟ ਨਹੀਂ ਲੱਗੀ।

buta muhammad accident

ਹਾਦਸੇ ਤੋਂ ਬਾਅਦ ਹਾਈਵੇ 'ਤੇ ਬਣਿਆ ਤਣਾਅਪੂਰਨ ਮਾਹੌਲ

ਹਾਦਸੇ ਤੋਂ ਤੁਰੰਤ ਬਾਅਦ ਮੌਕੇ 'ਤੇ ਕਾਫ਼ੀ ਹੰਗਾਮਾ ਹੋ ਗਿਆ। ਦੋਵੇਂ ਧਿਰਾਂ ਵਿਚਕਾਰ ਤਿੱਖੀ ਬਹਿਸ ਹੋਣ ਕਾਰਨ ਕੁਝ ਸਮੇਂ ਲਈ ਮਾਹੌਲ ਤਣਾਅਪੂਰਨ ਬਣਿਆ ਰਿਹਾ। ਇਸ ਦੌਰਾਨ ਹਾਈਵੇ 'ਤੇ ਆਵਾਜਾਈ ਵੀ ਪ੍ਰਭਾਵਿਤ ਹੋਈ। ਘਟਨਾ ਦੀ ਸੂਚਨਾ ਸਥਾਨਕ ਲੋਕਾਂ ਵੱਲੋਂ ਥਾਣਾ ਰਾਮਾਮੰਡੀ ਦੀ ਪੁਲਸ ਨੂੰ ਦਿੱਤੀ ਗਈ। ਸੂਚਨਾ ਮਿਲਦੇ ਹੀ ਏਐਸਆਈ ਸੁਰਜੀਤ ਸਿੰਘ ਪੁਲਸ ਟੀਮ ਸਮੇਤ ਮੌਕੇ 'ਤੇ ਪਹੁੰਚੇ ਅਤੇ ਸਥਿਤੀ ਨੂੰ ਕਾਬੂ ਕੀਤਾ।

ਪੁਲਸ ਨੇ ਹਾਦਸਾਗ੍ਰਸਤ ਵਾਹਨਾਂ ਨੂੰ ਸੜਕ ਦੇ ਕਿਨਾਰੇ ਕਰਵਾਇਆ, ਜਿਸ ਤੋਂ ਬਾਅਦ ਹਾਈਵੇ 'ਤੇ ਪ੍ਰਭਾਵਿਤ ਹੋਈ ਆਵਾਜਾਈ ਮੁੜ ਸੁਚਾਰੂ ਹੋ ਗਈ। ਪੁਲਸ ਨੇ ਦੋਵੇਂ ਧਿਰਾਂ ਵਿਚਕਾਰ ਮਾਮਲਾ ਸ਼ਾਂਤ ਕਰਵਾਉਂਦਿਆਂ ਸਹਿਮਤੀ ਵੀ ਕਰਵਾਈ। ਹਾਦਸੇ ਵਿੱਚ ਵਾਹਨਾਂ ਦਾ ਕਾਫ਼ੀ ਨੁਕਸਾਨ ਹੋਇਆ, ਪਰ ਬੂਟਾ ਮੁਹੰਮਦ ਅਤੇ ਉਨ੍ਹਾਂ ਦੇ ਪਰਿਵਾਰ ਦੇ ਸੁਰੱਖਿਅਤ ਬਚ ਜਾਣ ਨਾਲ ਵੱਡਾ ਹਾਦਸਾ ਟਲ ਗਿਆ।

Notifications
Settings
Clear Notifications
Notifications
Use the toggle to switch notifications
  • Block for 8 hours
  • Block for 12 hours
  • Block for 24 hours
  • Don't block
Gender
Select your Gender
  • Male
  • Female
  • Others
Age
Select your Age Range
  • Under 18
  • 18 to 25
  • 26 to 35
  • 36 to 45
  • 45 to 55
  • 55+