CM ਮਾਨ ਨੇ 31 ਅਕਤੂਬਰ ਨੂੰ ਸੱਦੀ ਕੈਬਨਿਟ ਮੀਟਿੰਗ, ਮੁਲਾਜ਼ਮਾਂ ਨੂੰ DA ਵਧਣ ਦੀ ਉਮੀਦ, ਦੀਵਾਲੀ ਤੋਂ ਪਹਿਲਾਂ ਹੋ ਸਕਦੈ ਵੱਡਾ ਐਲਾਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 31 ਅਕਤੂਬਰ ਨੂੰ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਸੱਦ ਲਈ ਹੈ। ਇਹ ਮੀਟਿੰਗ 31 ਅਕਤੂਬਰ ਦਿਨ ਸ਼ਨਿੱਚਰਵਾਰ ਨੂੰ ਦੁਪਹਿਰ 12 ਵਜੇ ਚੰਡੀਗੜ੍ਹ ਵਿਖੇ ਸਥਿਤ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਉੱਤੇ ਹੋਵੇਗੀ।
ਪੰਜਾਬ ਸਰਕਾਰ ਨੇ ਹਲੇ ਤੱਕ ਮੀਟਿੰਗ ਬਾਰੇ ਕੋਈ ਏਜੰਡਾ ਜਾਰੀ ਨਹੀਂ ਕੀਤਾ ਹੈ। ਪਰ ਸੂਬਾ ਸਰਕਾਰ ਵੱਲੋਂ ਇਹ ਮੀਟਿੰਗ ਦਿਵਾਲੀ ਤੋਂ ਇੱਕ ਹਫਤਾ ਪਹਿਲਾਂ ਸੱਦਣ ਕਰਕੇ ਜਾ ਰਹੇ ਹਨ ਕਿ ਪੰਜਾਬ ਦੇ ਲੋਕਾਂ ਨੂੰ ਖੁਸ਼ ਕਰਨ ਲਈ ਸੂਬਾ ਸਰਕਾਰ ਵੱਲੋਂ ਕੋਈ ਵੱਡਾ ਐਲਾਨ ਕੀਤਾ ਜਾ ਸਕਦਾ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਦਾ ਇਜਲਾਸ ਹਾਲੇ 27 ਅਕਤੂਬਰ ਨੂੰ ਹੀ ਖਤਮ ਹੋਇਆ ਹੈ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 31 ਅਕਤੂਬਰ ਨੂੰ ਮੰਤਰੀ ਮੰਡਲ ਦੀ ਮੀਟਿੰਗ ਵੀ ਸੱਦ ਲਈ ਹੈ। ਇਸ ਮੀਟਿੰਗ ਦੌਰਾਨ ਸਰਕਾਰ ਵੱਲੋਂ ਕਈ ਅਹਿਮ ਫ਼ੈਸਲੇ ਲਏ ਜਾਣ ਦੀ ਸੰਭਾਵਨਾ ਹੈ।
ਮੁਲਾਜ਼ਮਾਂ ਨੂੰ ਮਹਿੰਗਾਈ ਭੱਤਾ (DA) ਵਧਣ ਦੀ ਉਮੀਦ
ਤਿਉਹਾਰਾਂ ਦੇ ਸੀਜ਼ਨ ਦੌਰਾਨ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਮਹਿੰਗਾਈ ਭੱਤੇ (DA) ਵਿੱਚ ਵਾਧੇ ਸਬੰਧੀ ਫ਼ੈਸਲੇ ਦੀ ਉਮੀਦ ਹੈ। ਇਸ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਵਿੱਚ ਕੰਮ ਕਰ ਰਹੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਨਾਲ ਸਬੰਧਤ ਪ੍ਰਸਤਾਵਾਂ 'ਤੇ ਵੀ ਚਰਚਾ ਹੋ ਸਕਦੀ ਹੈ। ਹਾਲਾਂਕਿ, ਇਨ੍ਹਾਂ ਮੁੱਦਿਆਂ ਨੂੰ ਕੈਬਨਿਟ ਦੀ ਮਨਜ਼ੂਰੀ ਮਿਲਣ ਬਾਰੇ ਅਜੇ ਤੱਕ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ।
ਝੋਨੇ ਦੀ ਖ਼ਰੀਦ ਅਤੇ ਪਰਾਲੀ ਪ੍ਰਬੰਧਨ 'ਤੇ ਵੀ ਰਹੇਗੀ ਨਜ਼ਰ
ਪੰਜਾਬ ਵਿੱਚ ਝੋਨੇ ਦੀ ਖ਼ਰੀਦ ਦਾ ਸੀਜ਼ਨ ਚੱਲ ਰਿਹਾ ਹੈ। ਅਜਿਹੇ ਵਿੱਚ ਮੰਡੀਆਂ ਵਿੱਚ ਫ਼ਸਲ ਦੀ ਖ਼ਰੀਦ, ਚੁਕਾਈ ਅਤੇ ਕਿਸਾਨਾਂ ਨੂੰ ਸਮੇਂ ਸਿਰ ਅਦਾਇਗੀ ਵਰਗੇ ਮੁੱਦੇ ਅਹਿਮ ਰਹਿਣਗੇ। ਇਸ ਦੇ ਨਾਲ ਹੀ ਪਰਾਲੀ ਪ੍ਰਬੰਧਨ ਲਈ ਮਸ਼ੀਨਾਂ 'ਤੇ ਸਬਸਿਡੀ ਦੇਣ ਜਾਂ ਕਿਸਾਨਾਂ ਨੂੰ ਰਾਹਤ ਪ੍ਰਦਾਨ ਕਰਨ ਨਾਲ ਸਬੰਧਤ ਪ੍ਰਸਤਾਵਾਂ 'ਤੇ ਵੀ ਨਜ਼ਰ ਰਹੇਗੀ। ਹਾਲਾਂਕਿ, ਇਨ੍ਹਾਂ ਮੁੱਦਿਆਂ ਨੂੰ ਮੀਟਿੰਗ ਦੇ ਅਧਿਕਾਰਤ ਏਜੰਡੇ ਵਿੱਚ ਸ਼ਾਮਲ ਕੀਤੇ ਜਾਣ ਦੀ ਅਜੇ ਪੁਸ਼ਟੀ ਨਹੀਂ ਹੋਈ ਹੈ।


Click it and Unblock the Notifications
