ਪਰਵਿੰਦਰ ਝੋਟਾ ਕਤਲ ਕੇਸ ਵਿੱਚ CBI ਐਕਸ਼ਨ, ਦੇਰ ਰਾਤ ਮਾਨਸਾ ਪਹੁੰਚੀ ਟੀਮ, FIR ਕੀਤੀ ਦਰਜ਼

ਐਂਟੀ ਡਰੱਗ ਟਾਸਕ ਫੋਰਸ ਦੇ ਆਗੂ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਸੀਬੀਆਈ (CBI) ਨੇ ਜਾਂਚ ਤੇਜ਼ ਕਰ ਦਿੱਤੀ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦਾ ਭਰੋਸਾ ਦਿੱਤੇ ਜਾਣ ਤੋਂ ਬਾਅਦ ਮੰਗਲਵਾਰ ਦੇਰ ਰਾਤ ਕਰੀਬ 12 ਵਜੇ ਸੀਬੀਆਈ ਦੀ ਟੀਮ ਮਾਨਸਾ ਪਹੁੰਚੀ।

ਸੀਬੀਆਈ ਨੇ ਇਸ ਮਾਮਲੇ ਵਿੱਚ ਚੰਡੀਗੜ੍ਹ ਵਿਖੇ ਐੱਫਆਈਆਰ ਦਰਜ ਕੀਤੀ ਹੈ। ਇਸ ਤੋਂ ਬਾਅਦ ਪੰਜ ਮੈਂਬਰੀ ਵਿਸ਼ੇਸ਼ ਟੀਮ ਮਾਨਸਾ ਪਹੁੰਚੀ ਅਤੇ ਪਰਵਿੰਦਰ ਸਿੰਘ ਝੋਟਾ ਕਤਲ ਕੇਸ ਨਾਲ ਸਬੰਧਤ ਅਹਿਮ ਦਸਤਾਵੇਜ਼ ਆਪਣੇ ਕਬਜ਼ੇ ਵਿੱਚ ਲਏ। ਟੀਮ ਨੇ ਮਾਮਲੇ ਦੇ ਜਾਂਚ ਅਧਿਕਾਰੀ ਤੋਂ ਲੰਬੀ ਪੁੱਛਗਿੱਛ ਵੀ ਕੀਤੀ। ਇਸ ਤੋਂ ਇਲਾਵਾ, ਸੀਬੀਆਈ ਅਧਿਕਾਰੀਆਂ ਨੇ ਅਸ਼ਵਨੀ ਕੁਮਾਰ ਦੇ ਹਥਿਆਰ ਲਾਇਸੈਂਸ, ਮੈਡੀਕਲ ਲਾਇਸੈਂਸ ਅਤੇ ਹੋਰ ਜ਼ਰੂਰੀ ਦਸਤਾਵੇਜ਼ਾਂ ਦੀ ਕਰੀਬ ਡੇਢ ਘੰਟੇ ਤੱਕ ਬਾਰੀਕੀ ਨਾਲ ਜਾਂਚ ਕੀਤੀ।

jhota murder case

ਘਟਨਾ ਸਥਾਨ ਦਾ ਦੌਰਾ ਕਰੇਗੀ CBI ਦੀ ਟੀਮ

ਸੀਬੀਆਈ ਦੀ ਟੀਮ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਦੇ ਬਿਆਨ ਦਰਜ ਕਰੇਗੀ। ਇਸ ਦੇ ਨਾਲ ਹੀ ਟੀਮ ਘਟਨਾ ਸਥਾਨ ਦਾ ਦੌਰਾ ਕਰਕੇ ਮੁਲਜ਼ਮ ਅਸ਼ਵਨੀ ਕੁਮਾਰ ਬਾਰੇ ਹੋਰ ਜਾਣਕਾਰੀ ਇਕੱਠੀ ਕਰੇਗੀ। ਜਾਂਚ ਦੌਰਾਨ ਇਹ ਵੀ ਪਤਾ ਲਗਾਇਆ ਜਾਵੇਗਾ ਕਿ ਘਟਨਾ ਤੋਂ ਠੀਕ ਪਹਿਲਾਂ ਅਸ਼ਵਨੀ ਕੁਮਾਰ ਨੇ ਕਿਹੜੇ-ਕਿਹੜੇ ਵਿਅਕਤੀਆਂ ਨੂੰ ਫੋਨ ਕੀਤੇ ਸਨ। ਇਸ ਲਈ ਉਸ ਦੀ ਕਾਲ ਡਿਟੇਲ ਦੀ ਜਾਂਚ ਕੀਤੀ ਜਾਵੇਗੀ।

ਇਸ ਦੇ ਨਾਲ ਹੀ ਪਰਵਿੰਦਰ ਸਿੰਘ ਝੋਟਾ ਵੱਲੋਂ ਨਸ਼ਾ ਵੇਚਣ ਵਾਲੇ ਕੈਮਿਸਟਾਂ ਖ਼ਿਲਾਫ਼ ਇਕੱਠੇ ਕੀਤੇ ਗਏ ਸਬੂਤ ਵੀ ਸੀਬੀਆਈ ਆਪਣੇ ਕਬਜ਼ੇ ਵਿੱਚ ਲਵੇਗੀ। ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਲਈ ਹਮਲੇ ਦੌਰਾਨ ਜ਼ਖ਼ਮੀ ਹੋਏ ਹੋਰ ਲੋਕਾਂ ਤੋਂ ਵੀ ਪੁੱਛਗਿੱਛ ਕੀਤੀ ਜਾ ਸਕਦੀ ਹੈ। ਦੱਸ ਦਈਏ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪਰਿਵਾਰ ਨੂੰ ਭਰੋਸਾ ਦਿੱਤਾ ਸੀ ਕਿ ਸੀਬੀਆਈ 120 ਦਿਨਾਂ ਦੇ ਅੰਦਰ ਇਸ ਮਾਮਲੇ ਨੂੰ ਸੁਲਝਾ ਦੇਵੇਗੀ।

ਸਥਾਨਕ ਪੁਲਿਸ ਵੱਲੋਂ ਜਾਂਚ ਵਿੱਚ ਸਹਿਯੋਗ

ਫਿਲਹਾਲ ਸਥਾਨਕ ਪੁਲਿਸ ਅਤੇ ਪ੍ਰਸ਼ਾਸਨ ਵੱਲੋਂ ਜਾਂਚ ਵਿੱਚ ਸੀਬੀਆਈ ਨੂੰ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ। ਇਸ ਸਬੰਧੀ ਡੀਐੱਸਪੀ ਪੁਸ਼ਪਿੰਦਰ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਮੁਕੱਦਮਾ ਨੰਬਰ 269 ਦਰਜ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਪਰਿਵਾਰ ਵੱਲੋਂ ਸੀਬੀਆਈ ਜਾਂਚ ਦੀ ਮੰਗ ਕੀਤੀ ਗਈ ਸੀ, ਜਿਸ ਨੂੰ ਸਵੀਕਾਰ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪ ਦਿੱਤੀ। ਇਸੇ ਮਾਮਲੇ ਦੀ ਜਾਂਚ ਲਈ ਸੀਬੀਆਈ ਦੀ ਟੀਮ ਮਾਨਸਾ ਪਹੁੰਚੀ ਹੈ।

Notifications
Settings
Clear Notifications
Notifications
Use the toggle to switch notifications
  • Block for 8 hours
  • Block for 12 hours
  • Block for 24 hours
  • Don't block
Gender
Select your Gender
  • Male
  • Female
  • Others
Age
Select your Age Range
  • Under 18
  • 18 to 25
  • 26 to 35
  • 36 to 45
  • 45 to 55
  • 55+