CBI ਕਰੇਗੀ ਪਰਵਿੰਦਰ ਝੋਟਾ ਕਤਲ ਮਾਮਲੇ ਦੀ ਜਾਂਚ! CM ਮਾਨ ਦਾ ਵੱਡਾ ਐਲਾਨ

ਪਰਵਿੰਦਰ ਝੋਟਾ ਕਤਲ ਮਾਮਲੇ 'ਚ ਪਿਛਲੇ 8 ਦਿਨਾਂ ਤੋਂ ਇੰਨਸਾਫ ਦੀ ਮੰਗ ਕਰ ਰਹੇ ਪਰਿਵਾਰ ਦੀ ਮੰਗ ਪੰਜਾਬ ਸਰਕਾਰ ਨੇ ਆਖ਼ਿਰਕਾਰ ਮੰਨ ਲਈ ਹੈ। ਪੰਜਾਬ ਸਰਕਾਰ ਇਸ ਕੇਸ ਦੀ ਜਾਂਚ CBI ਨੂੰ ਸੌੰਪਨ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ 'X' 'ਤੇ ਟਵੀਟ ਕਰਕੇ ਇਸਦੀ ਜਾਣਕਾਰੀ ਦਿੱਤੀ ਹੈ।

ਪਰਵਿੰਦਰ ਝੋਟਾ ਦੇ ਕਤਲ ਤੋਂ ਬਾਅਦ ਪਰਿਵਾਰ ਲਗਾਤਾਰ ਇੰਨਸਾਫ ਦੀ ਮੰਗ ਕਰਦਾ ਹੋਇਆ CBI ਜਾਂਚ ਦੀ ਮੰਗ 'ਤੇ ਅੜਿਆ ਹੈ। ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਨਸ਼ਿਆਂ ਖਿਲਾਫ਼ ਲੜ ਰਹੇ ਪਰਮਿੰਦਰ ਸਿੰਘ ਝੋਟਾ ਦੇ ਪਿਤਾ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਅਸੀਂ ਹਰ ਸਮੇਂ ਡੱਟ ਕੇ ਖੜ੍ਹੇ ਹਾਂ...ਪਰਿਵਾਰ ਦੀ ਮੰਗ ਨੂੰ ਪ੍ਰਵਾਨ ਕਰਦੇ ਹੋਏ, ਅਸੀਂ ਇਹ ਕੇਸ CBI ਨੂੰ ਸੌਂਪ ਰਹੇ ਹਾਂ।

parwinder jhota

CM ਮਾਨ ਨੇ ਟਵੀਟ ਕਰਦਿਆਂ ਲਿਖਿਆ ਹੈ ਕਿ -ਨਸ਼ੇ ਦੇ ਸੌਦਾਗਰਾਂ ਖਿਲਾਫ਼ ਸਾਡੀ ਲੜਾਈ ਆਰ-ਪਾਰ ਦੀ ਹੈ... ਪੰਜਾਬ ਨੂੰ ਨਸ਼ਾ-ਮੁਕਤ ਕਰਨ ਲਈ ਸਾਨੂੰ ਜੋ ਵੀ ਸਖ਼ਤ ਕਦਮ ਚੁੱਕਣਾ ਪਿਆ, ਅਸੀਂ ਪਿੱਛੇ ਨਹੀਂ ਹਟਾਂਗੇ....

ਦੱਸ ਦਈਏ ਕਿ ਇਸਤੋਂ ਪਹਿਲਾਂ ਪਰਵਿੰਦਰ ਝੋਟਾ ਲਈ ਇੰਨਸਾਫ਼ ਦੀ ਮੰਗ ਕਰ ਰਹੀ ਐਕਸ਼ਨ ਕਮੇਟੀ ਮਾਮਲੇ ਦੀ CBI ਤੋਂ ਜਾਂਚ ਕਰਵਾਉਣ ਸਣੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀਜੀਪੀ ਦੇ ਅਸਤੀਫ਼ੇ ਦੀ ਮੰਗ ਕਰ ਰਹੀ ਸੀ। ਪਰ ਅੱਜ ਸਵੇਰੇ ਪਰਵਿੰਦਰ ਝੋਟਾ ਦੇ ਪਿਤਾ ਦਾ ਬਿਆਨ ਸਾਹਮਣੇ ਆਇਆ ਸੀ ਕਿ ਸਾਨੂੰ ਕਿਸੀ ਦਾ ਅਸਤੀਫ਼ਾ ਨਹੀਂ ਚਾਹੀਦਾ , ਸਾਨੂੰ ਸਿਰਫ ਸਾਡੇ ਪੁੱਤ ਲਈ ਇੰਨਸਾਫ ਚਾਹੀਦਾ ਹੈ।

ਪਰਵਿੰਦਰ ਝੋਟਾ ਦੇ ਕਤਲ ਨੂੰ ਅੱਜ 8 ਦਿਨ ਹੋ ਚੁੱਕੇ ਹਨ, ਹੁਣ ਤੱਕ ਪਰਿਵਾਰ ਨੇ ਉਸਦੀ ਮ੍ਰਿਤਕ ਦੇਹ ਵੀ ਨਹੀਂ ਲਈ ਹੈ। ਉਸਦੀ ਲਾਸ਼ ਮਾਨਸਾ ਦੇ ਸਰਕਾਰੀ ਹਸਪਤਾਲ ਵਿੱਚ ਹੀ ਪਈ ਹੈ।

Notifications
Settings
Clear Notifications
Notifications
Use the toggle to switch notifications
  • Block for 8 hours
  • Block for 12 hours
  • Block for 24 hours
  • Don't block
Gender
Select your Gender
  • Male
  • Female
  • Others
Age
Select your Age Range
  • Under 18
  • 18 to 25
  • 26 to 35
  • 36 to 45
  • 45 to 55
  • 55+