ਅਕਾਲੀ ਦਲ ਨੂੰ ਮਿਲੀ ਵੱਡੀ ਮਜ਼ਬੂਤੀ, ਪ੍ਰੇਮ ਸਿੰਘ ਚੰਦੂਮਾਜਰਾ ਮੁੜ ਪਾਰਟੀ 'ਚ ਸ਼ਾਮਲ, ਸੁਖਬੀਰ ਬਾਦਲ ਨੇ ਕੀਤਾ ਸੁਆਗਤ

ਪੰਜਾਬ ਦੀ ਸਿਆਸਤ ਵਿੱਚ ਵੱਡੀ ਹਲਚਲ ਦੇਖਣ ਨੂੰ ਮਿਲੀ ਹੈ। ਸੀਨੀਅਰ ਅਕਾਲੀ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਆਪਣੇ ਪੁੱਤਰ ਅਤੇ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਸਮੇਤ ਵੱਡੀ ਗਿਣਤੀ ਵਿੱਚ ਸਾਥੀਆਂ ਅਤੇ ਸਮਰਥਕਾਂ ਨਾਲ ਮੁੜ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ।

ਚੰਦੂਮਾਜਰਾ ਪਰਿਵਾਰ ਦੀ ਪਾਰਟੀ ਵਿੱਚ ਵਾਪਸੀ ਕਰਵਾਉਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਸ਼ੇਸ਼ ਤੌਰ 'ਤੇ ਪਟਿਆਲਾ ਪਹੁੰਚੇ ਅਤੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪ੍ਰੋ. ਚੰਦੂਮਾਜਰਾ ਅਤੇ ਉਨ੍ਹਾਂ ਦੇ ਸਾਥੀਆਂ ਦੀ ਘਰ ਵਾਪਸੀ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਵੱਡੀ ਮਜ਼ਬੂਤੀ ਮਿਲੀ ਹੈ।

sukhbir badal

ਚੰਦੂਮਾਜਰਾ ਆਪਣੇ ਪੁਰਾਣੇ ਘਰ ਵਾਪਸ ਆਏ- ਸੁਖਬੀਰ ਬਾਦਲ

ਇਸ ਮੌਕੇ ਸੁਖਬੀਰ ਬਾਦਲ ਨੇ ਕਿਹਾ ਕਿ ਚੰਦੂਮਾਜਰਾ ਪਰਿਵਾਰ ਆਪਣੇ ਪੁਰਾਣੇ ਘਰ ਵਾਪਸ ਆ ਗਿਆ ਹੈ, ਜਿਸ ਨਾਲ ਪਾਰਟੀ ਜ਼ਮੀਨੀ ਪੱਧਰ 'ਤੇ ਹੋਰ ਮਜ਼ਬੂਤ ਹੋਵੇਗੀ। ਸੁਖਬੀਰ ਬਾਦਲ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਨੂੰ ਪਹਿਲਾਂ ਤੋਂ ਹੀ ਪਤਾ ਸੀ ਕਿ ਚੰਦੂਮਾਜਰਾ ਪਰਿਵਾਰ ਅਕਾਲੀ ਦਲ ਦੀ ਟਿਕਟ 'ਤੇ ਹੀ ਚੋਣ ਲੜੇਗਾ। ਇਸੇ ਕਾਰਨ ਪਾਰਟੀ ਵੱਲੋਂ ਹੁਣ ਤੱਕ ਵਿਧਾਨ ਸਭਾ ਹਲਕਾ ਸਨੌਰ ਦਾ ਕੋਈ ਨਵਾਂ ਇੰਚਾਰਜ ਨਿਯੁਕਤ ਨਹੀਂ ਕੀਤਾ ਗਿਆ ਸੀ। ਅਕਾਲੀ ਦਲ ਦੀ ਮੁੜ ਮਜ਼ਬੂਤੀ 'ਤੇ ਜ਼ੋਰ ਦਿੰਦਿਆਂ ਸੁਖਬੀਰ ਬਾਦਲ ਨੇ ਵਿਰੋਧੀਆਂ 'ਤੇ ਵੀ ਨਿਸ਼ਾਨਾ ਸਾਧਿਆ।

ਚੰਦੂਮਾਜਰਾ ਦੀ ਘਰ ਵਾਪਸੀ ਨਾਲ 'ਚੁੱਲ੍ਹਾ ਦਲ' ਦਾ ਹੋਇਆ ਖਾਤਮਾ - ਸੁਖਬੀਰ ਬਾਦਲ

ਸੁਖਬੀਰ ਬਾਦਲ ਨੇ ਚੰਦੂਮਾਜਰਾ ਪਰਿਵਾਰ ਦੀ ਪਾਰਟੀ ਵਿੱਚ ਮੁੜ ਵਾਪਸੀ ਨਾਲ 'ਚੁੱਲ੍ਹਾ ਦਲ' ਦਾ ਪੂਰੀ ਤਰ੍ਹਾਂ ਖਾਤਮਾ ਹੋ ਗਿਆ ਹੈ। ਉਨ੍ਹਾਂ ਨੇ ਹਰਿੰਦਰਪਾਲ ਸਿੰਘ ਚੰਦੂਮਾਜਰਾ ਦੇ ਕੰਮਕਾਜ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਲਗਾਤਾਰ ਆਪਣੇ ਹਲਕੇ ਦੇ ਲੋਕਾਂ ਦੇ ਦੁੱਖ-ਸੁੱਖ ਵਿੱਚ ਸ਼ਾਮਲ ਹੁੰਦੇ ਹਨ ਅਤੇ ਇਲਾਕੇ ਦੇ ਵਿਕਾਸ ਲਈ ਵਚਨਬੱਧ ਰਹੇ ਹਨ।

ਸੁਖਬੀਰ ਸਿੰਘ ਬਾਦਲ ਨੇ ਭਰੋਸਾ ਜਤਾਇਆ ਕਿ ਪਾਰਟੀ ਦਾ ਕੇਡਰ ਪੂਰੀ ਤਰ੍ਹਾਂ ਇਕਜੁੱਟ ਹੋ ਚੁੱਕਾ ਹੈ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਡੀ ਜਿੱਤ ਦਰਜ ਕਰਕੇ ਸਾਰੀਆਂ ਸੀਟਾਂ 'ਤੇ ਆਪਣਾ ਪਰਚਮ ਲਹਿਰਾਏਗਾ।

Notifications
Settings
Clear Notifications
Notifications
Use the toggle to switch notifications
  • Block for 8 hours
  • Block for 12 hours
  • Block for 24 hours
  • Don't block
Gender
Select your Gender
  • Male
  • Female
  • Others
Age
Select your Age Range
  • Under 18
  • 18 to 25
  • 26 to 35
  • 36 to 45
  • 45 to 55
  • 55+