ਏਸ਼ੀਅਨ ਗੇਮਜ਼ ’ਚ ਮਹਿਲਾ ਕਬੱਡੀ ਟੀਮ ਦੀ Golden ਜਿੱਤ ’ਤੇ CM ਭਗਵੰਤ ਮਾਨ ਨੇ ਦਿੱਤੀ ਵਧਾਈ
ਏਸ਼ੀਅਨ ਖੇਡਾਂ 'ਚ ਦੇਸ਼ ਦੀਆਂ ਧੀਆਂ ਨੇ ਦੇਸ਼ ਦਾ ਨਾਂਅ ਰੋਸ਼ਨ ਕੀਤਾ ਹੈ। ਮਹਿਲਾ ਕਬੱਡੀ ਟੀਮ ਦੇ ਗੋਲ੍ਡ ਮੈਡਲ ਜਿੱਤਣ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤੀ ਮਹਿਲਾ ਕੱਬਡੀ ਟੀਮ ਨੂੰ ਵਧਾਈ ਦਿੱਤੀ ਹੈ।
ਭਾਰਤੀ ਮਹਿਲਾ ਕਬੱਡੀ ਟੀਮ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਭਾਰਤੀ ਖਿਡਾਰਨਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੇਸ਼ ਦਾ ਮਾਣ ਵਧਾਇਆ ਹੈ ਅਤੇ ਉਨ੍ਹਾਂ ਦੀ ਇਸ ਪ੍ਰਾਪਤੀ 'ਤੇ ਪੂਰੇ ਦੇਸ਼ ਨੂੰ ਮਾਣ ਹੈ।

CM ਮਾਨ ਨੇ ਸੋਸ਼ਲ ਮੀਡੀਆ 'ਤੇ ਦਿੱਤੀ ਵਧਾਈ।
ਮੁੱਖ ਮੰਤਰੀ ਨੇ ਸੋਸ਼ਲ ਮੀਡੀਆ 'ਤੇ ਪੋਸਟ ਸਾਂਝੀ ਕਰਦਿਆਂ ਲਿਖਿਆ - "ਏਸ਼ੀਅਨ ਖੇਡਾਂ 2026 'ਚ ਈਰਾਨ ਨੂੰ ਹਰਾ ਕੇ ਸੋਨ ਤਗਮਾ ਜਿੱਤਣ ਵਾਲੀ ਭਾਰਤੀ ਮਹਿਲਾ ਕਬੱਡੀ ਟੀਮ ਨੂੰ ਬਹੁਤ-ਬਹੁਤ ਮੁਬਾਰਕਾਂ ... ਸਾਡੀਆਂ ਧੀਆਂ ਨੇ ਏਸ਼ੀਆਈ ਖੇਡਾਂ 'ਚ ਚੌਥੀ ਵਾਰ ਗੋਲਡ ਜਿੱਤ ਕੇ ਇਤਿਹਾਸ ਰਚਿਆ ਹੈ...ਮੁੱਖ ਮੰਤਰੀ ਨੇ ਸੋਸ਼ਲ ਮੀਡੀਆ 'ਤੇ ਪੋਸਟ
ਮਾਂ ਖੇਡ ਕਬੱਡੀ 'ਚ ਧੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ਨੇ ਪੂਰੇ ਦੇਸ਼ ਦਾ ਸਿਰ ਫ਼ਖ਼ਰ ਨਾਲ ਉੱਚਾ ਕਰ ਦਿੱਤਾ ਹੈ... ਸਾਨੂੰ ਸਾਡੀਆਂ ਧੀਆਂ 'ਤੇ ਬਹੁਤ ਮਾਣ ਹੈ...
ਸਾਡੀ ਸਰਕਾਰ ਖਿਡਾਰੀਆਂ ਨੂੰ ਹਰ ਵਿਸ਼ਵ ਪੱਧਰੀ ਸਹੂਲਤ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ... ਆਓ ਰਲ ਕੇ ਆਪਣੀ ਮਾਂ-ਖੇਡ ਨੂੰ ਹੋਰ ਅੱਗੇ ਵਧਾਈਏ ਅਤੇ ਆਪਣਾ 'ਰੰਗਲਾ ਪੰਜਾਬ' ਮੁੜ ਸਿਰਜੀਏ...
ਇਨਕਲਾਬ ਜ਼ਿੰਦਾਬਾਦ!
ਦੱਸ ਦਈਏ ਕਿ ਇਸ ਤੋਂ ਪਹਿਲਾਂ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਵੀ ਜਿੱਤ ਕੇ ਗੋਲ੍ਡ ਮੈਡਲ ਦੇਸ਼ ਦੀ ਝੋਲੀ ਚ ਪਾਇਆ। ਮਹਿਲਾ ਕ੍ਰਿਕਟ ਟੀਮ ਨੂੰ ਵੀ ਮੁੱਖ ਮੰਤਰੀ ਭਗਵੰਤ ਮਾਨ ਨੇ ਵਧਾਈ ਦਿੰਦਿਆਂ ਟੀਮ ਦੀ ਕੈਪਟਨ ਹਰਮਨਪ੍ਰੀਤ ਕੌਰ ਨੂੰ 1 ਕਰੋੜ ਦੀ ਇਨਾਮੀ ਰਾਸ਼ੀ ਦੇਣ ਦਾ ਐਲਾਨ ਕੀਤਾ।


Click it and Unblock the Notifications
