ਭਗਵੰਤ ਮਾਨ ਦੇ ਪਾਕਿਸਤਾਨ ਦੌਰੇ ਨੂੰ ਲੈ ਕੇ ਵੱਡੀ ਖ਼ਬਰ, ਵੀਜ਼ਾ ਦੇਣ ਲਈ ਤਿਆਰ ਪਾਕਿਸਤਾਨ!

ਪਾਕਿਸਤਾਨ ਨੇ ਸੰਕੇਤ ਦਿੱਤਾ ਹੈ ਕਿ ਜੇਕਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇਸੇ ਮਹੀਨੇ ਲਾਹੌਰ ਵਿਖੇ ਹੋਣ ਵਾਲੀ 'ਵਿਸ਼ਵ ਪੰਜਾਬੀ ਕਾਨਫਰੰਸ' ਵਿੱਚ ਸ਼ਿਰਕਤ ਕਰਨ ਦੇ ਚਾਹਵਾਨ ਹਨ, ਤਾਂ ਉਨ੍ਹਾਂ ਨੂੰ ਵੀਜ਼ਾ ਜਾਰੀ ਕਰਨ 'ਤੇ ਵਿਚਾਰ ਕੀਤਾ ਜਾਵੇਗਾ।

ਪ੍ਰੈੱਸ ਕਾਨਫਰੰਸ ਦੌਰਾਨ ਪਾਕਿਸਤਾਨੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਸੱਜਾਦ ਹੈਦਰ ਖ਼ਾਨ ਨੇ ਸਪੱਸ਼ਟ ਕੀਤਾ ਕਿ ਜੇਕਰ ਆਮ ਆਦਮੀ ਪਾਰਟੀ (ਆਪ) ਦੇ ਆਗੂ ਵੱਲੋਂ ਅਰਜ਼ੀ ਦਿੱਤੀ ਜਾਂਦੀ ਹੈ ਤਾਂ ਸਰਕਾਰ ਵੀਜ਼ੇ 'ਤੇ ਸਕਾਰਾਤਮਕ ਰੁਖ਼ ਅਪਣਾਏਗੀ। ਹਾਲਾਂਕਿ, ਉਨ੍ਹਾਂ ਇਹ ਵੀ ਸਾਫ਼ ਕਰ ਦਿੱਤਾ ਕਿ ਭਾਰਤ ਸਰਕਾਰ ਵੱਲੋਂ ਉਨ੍ਹਾਂ ਦੇ ਪਾਕਿਸਤਾਨ ਦੌਰੇ ਨੂੰ ਮਨਜ਼ੂਰੀ ਦਿੱਤੀ ਜਾਣਾ ਇੱਕ ਵੱਖਰਾ ਮਾਮਲਾ ਹੈ।

cm maan

CM ਮਾਨ ਨੂੰ ਮਿਲਿਆ ਪਾਕਿਸਤਾਨ ਤੋਂ ਸੱਦਾ

ਮੁੱਖ ਮੰਤਰੀ ਭਗਵੰਤ ਮਾਨ ਨੇ 23 ਅਕਤੂਬਰ ਨੂੰ ਦੱਸਿਆ ਸੀ ਕਿ ਉਨ੍ਹਾਂ ਨੂੰ 27 ਨਵੰਬਰ ਨੂੰ ਲਾਹੌਰ ਵਿਖੇ ਹੋਣ ਵਾਲੀ ਵਿਸ਼ਵ ਪੰਜਾਬੀ ਕਾਨਫਰੰਸ ਵਿੱਚ ਸ਼ਾਮਲ ਹੋਣ ਦਾ ਸੱਦਾ ਪੱਤਰ ਮਿਲਿਆ ਹੈ। ਉਨ੍ਹਾਂ ਆਪਣੇ ਦੌਰੇ ਬਾਰੇ ਗੱਲ ਕਰਦਿਆਂ ਕਿਹਾ ਸੀ, "ਸਾਡਾ ਸੱਭਿਆਚਾਰ ਸਾਂਝਾ ਹੈ। ਇੱਧਰੋਂ ਬਹੁਤ ਸਾਰੇ ਨਾਮਵਰ ਸ਼ਾਇਰ ਅਤੇ ਸਾਹਿਤਕਾਰ ਵੀ ਇਸ ਕਾਨਫਰੰਸ ਵਿੱਚ ਹਿੱਸਾ ਲੈਣਗੇ।"

ਹਾਲਾਂਕਿ CM ਮਾਨ ਨੇ ਸ਼ੰਕਾ ਵੀ ਜ਼ਾਹਰ ਕੀਤੀ ਸੀ ਕਿ -ਕੀ ਕੇਂਦਰ ਸਰਕਾਰ ਉਨ੍ਹਾਂ ਨੂੰ ਸਰਹੱਦ ਪਾਰ ਜਾਣ ਦੀ ਆਗਿਆ ਦੇਵੇਗੀ ਜਾਂ ਨਹੀਂ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਇੱਛਾ ਪ੍ਰਗਟਾਈ ਸੀ ਕਿ ਜੇਕਰ ਕਰਤਾਰਪੁਰ ਲਾਂਘਾ ਮੁੜ ਖੁੱਲ੍ਹਦਾ ਹੈ ਤਾਂ ਉਹ ਪੰਜਾਬ ਵਿਧਾਨ ਸਭਾ ਦੇ ਸਮੂਹ ਮੈਂਬਰਾਂ ਨਾਲ ਇਤਿਹਾਸਕ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਉਹ ਜਾਣਾ ਚਾਹੁੰਦੇ ਹਨ।

ਜ਼ਿਕਰਯੋਗ ਹੈ ਕਿ ਇਹ ਲਾਂਘਾ ਡੇਰਾ ਬਾਬਾ ਨਾਨਕ ਨੂੰ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਅਸਥਾਨ ਨਾਲ ਜੋੜਦਾ ਹੈ, ਜਿੱਥੇ ਬਿਨਾਂ ਵੀਜ਼ੇ ਤੋਂ ਜਾਣ ਦੀ ਵਿਸ਼ੇਸ਼ ਵਿਵਸਥਾ ਹੈ। ਹਾਲਾਂਕਿ, ਪਹਿਲਗਾਮ ਦਹਿਸ਼ਤੀ ਹਮਲੇ ਮਗਰੋਂ 7 ਮਈ 2025 ਨੂੰ ਭਾਰਤ ਵੱਲੋਂ ਕੀਤੀ ਗਈ ਕਾਰਵਾਈ ਤੋਂ ਬਾਅਦ ਇਹ ਲਾਂਘਾ ਭਾਰਤ ਵਾਲੇ ਪਾਸਿਓਂ ਬੰਦ ਪਿਆ ਹੈ।ਪਾਕਿਸਤਾਨੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ ਕਿਹਾ ਕਿ ਜਿਵੇਂ ਹੀ ਪਾਬੰਦੀਆਂ ਹਟਣਗੀਆਂ, ਉਹ ਸ਼ਰਧਾਲੂਆਂ ਦੀ ਆਮਦ ਲਈ ਤਿਆਰ ਹਨ।

ਪਾਕਿਸਤਾਨ ਵਿਦੇਸ਼ ਮੰਤਰਾਲੇ ਨੇ ਦਾਅਵਾ ਕੀਤਾ ਕਿ ਪਾਕਿਸਤਾਨ ਸਾਰੇ ਧਰਮਾਂ ਦੇ ਸ਼ਰਧਾਲੂਆਂ ਦਾ ਸਵਾਗਤ ਕਰਦਾ ਹੈ ਅਤੇ ਸਾਲ 2025 ਦੌਰਾਨ 9,000 ਤੋਂ ਵੱਧ ਭਾਰਤੀ ਸ਼ਰਧਾਲੂਆਂ ਨੂੰ ਵੀਜ਼ੇ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਬਾਬਾ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਨਨਕਾਣਾ ਸਾਹਿਬ ਵਿਖੇ ਵੱਡੀ ਗਿਣਤੀ ਸਿੱਖ ਸੰਗਤ ਦੀ ਆਮਦ ਦੀ ਉਡੀਕ ਕੀਤੀ ਜਾ ਰਹੀ ਹੈ। ਉਨ੍ਹਾਂ ਦੋਵਾਂ ਦੇਸ਼ਾਂ ਦਰਮਿਆਨ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਸਬੰਧੀ ਬਣੇ 1974 ਦੇ ਸਮਝੌਤੇ ਦੀ ਵਚਨਬੱਧਤਾ ਨੂੰ ਵੀ ਦੁਹਰਾਇਆ।

Notifications
Settings
Clear Notifications
Notifications
Use the toggle to switch notifications
  • Block for 8 hours
  • Block for 12 hours
  • Block for 24 hours
  • Don't block
Gender
Select your Gender
  • Male
  • Female
  • Others
Age
Select your Age Range
  • Under 18
  • 18 to 25
  • 26 to 35
  • 36 to 45
  • 45 to 55
  • 55+