AAP ਦੀ ਚੋਣ ਮੁਹਿੰਮ ਦਾ ਆਗਾਜ਼, ਪੈਂਫਲੇਟ ਜਾਰੀ, ਘਰ-ਘਰ ਪਹੁੰਚਣਗੇ ਆਪ ਵਰਕਰ

ਪੰਜਾਬ ਵਿਧਾਨ ਸਭਾ ਚੋਣਾਂ 2027 ਨੂੰ ਲੈ ਕੇ ਸੂਬੇ ਦੀ ਸਿਆਸਤ ਵਿੱਚ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਆਪਣੀ ਚੋਣੀ ਮੁਹਿੰਮ ਦਾ ਰਸਮੀ ਆਗਾਜ਼ ਅੱਜ ਕਰ ਦਿੱਤਾ ਹੈ। ਲੁਧਿਆਣਾ ਦੇ ਪੱਖੋਵਾਲ ਰੋਡ ਸਥਿਤ ਇੰਡੋਰ ਸਟੇਡੀਅਮ ਵਿੱਚ ਕਰਵਾਏ ਗਏ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਾਰਟੀ ਦਾ ਚੋਣ ਪੈਂਫਲੇਟ ਜਾਰੀ ਕੀਤਾ।

ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ, ਕੈਬਨਿਟ ਮੰਤਰੀ, ਵਿਧਾਇਕ ਅਤੇ ਵੱਡੀ ਗਿਣਤੀ ਵਿੱਚ ਵਰਕਰ ਤੇ ਸਮਰਥਕ ਮੌਜੂਦ ਰਹੇ। ਇਸ ਸਮਾਗਮ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਇਲਾਵਾ 'ਆਪ' ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ, ਪੰਜਾਬ 'ਆਪ' ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਪਾਰਟੀ ਦੇ ਹੋਰ ਆਗੂ ਹਾਜ਼ਰ ਰਹੇ। ਇਸ ਦੇ ਨਾਲ ਹੀ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਹੋਰ ਪਾਰਟੀ ਆਗੂ ਵੀ ਸਮਾਗਮ ਦਾ ਹਿੱਸਾ ਬਣੇ।

CM maan launched pamphlet

ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਦੇ ਨਾਲ ਹੁਣ ਹੋਰ ਸਿਆਸੀ ਪਾਰਟੀਆਂ ਵੱਲੋਂ ਵੀ ਆਪਣੀਆਂ ਚੋਣੀ ਰਣਨੀਤੀਆਂ ਅਤੇ ਜਨ ਸੰਪਰਕ ਮੁਹਿੰਮਾਂ ਨੂੰ ਤੇਜ਼ ਕੀਤੇ ਜਾਣ ਦੀ ਉਮੀਦ ਹੈ। ਇਸ ਤਰ੍ਹਾਂ ਲੁਧਿਆਣਾ ਤੋਂ 'ਆਪ' ਵੱਲੋਂ ਚੋਣੀ ਪੈਂਫਲੇਟ ਜਾਰੀ ਕਰਨਾ ਪੰਜਾਬ ਦੀ ਚੋਣੀ ਸਿਆਸਤ ਵਿੱਚ ਇੱਕ ਅਹਿਮ ਘਟਨਾਕ੍ਰਮ ਬਣ ਗਿਆ ਹੈ।

ਲੁਧਿਆਣਾ ਵਿੱਚ ਪੈਂਫਲੇਟ ਜਾਰੀ ਹੋਣ ਨਾਲ ਆਮ ਆਦਮੀ ਪਾਰਟੀ ਦੀ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਰਸਮੀ ਚੋਣੀ ਮੁਹਿੰਮ ਦਾ ਪਹਿਲਾ ਵੱਡਾ ਪੜਾਅ ਸ਼ੁਰੂ ਹੋ ਗਿਆ ਹੈ। ਹੁਣ 20 ਸਤੰਬਰ ਤੋਂ ਪਾਰਟੀ ਦਾ ਸੰਗਠਨ ਘਰ-ਘਰ ਪਹੁੰਚਣ ਦੀ ਤਿਆਰੀ ਵਿੱਚ ਹੈ। ਆਉਣ ਵਾਲੇ ਦਿਨਾਂ ਵਿੱਚ ਇਹ ਮੁਹਿੰਮ ਪੰਜਾਬ ਦੇ ਵੱਖ-ਵੱਖ ਹਲਕਿਆਂ ਵਿੱਚ ਪਾਰਟੀ ਦੇ ਵਰਕਰਾਂ ਅਤੇ ਬੂਥ ਕਮੇਟੀਆਂ ਰਾਹੀਂ ਚਲਾਈ ਜਾਵੇਗੀ। ਇਸ ਦੌਰਾਨ 'ਆਪ' ਵੱਲੋਂ ਆਪਣੀ ਸਰਕਾਰ ਦੇ ਕੰਮਾਂ ਨੂੰ ਲੋਕਾਂ ਤੱਕ ਪਹੁੰਚਾਉਣ ਦੇ ਨਾਲ-ਨਾਲ ਸਿਆਸੀ ਮੁੱਦਿਆਂ 'ਤੇ ਵੀ ਆਪਣਾ ਪੱਖ ਰੱਖਿਆ ਜਾਵੇਗਾ।

ਮਨੀਸ਼ ਸਿਸੋਦੀਆ ਨੇ ਵਰਕਰਾਂ ਨੂੰ ਦਿੱਤਾ ਘਰ-ਘਰ ਜਾਣ ਦਾ ਸੱਦਾ

ਸਮਾਗਮ ਦੌਰਾਨ ਮਨੀਸ਼ ਸਿਸੋਦੀਆ ਨੇ ਪਾਰਟੀ ਆਗੂਆਂ ਅਤੇ ਵਰਕਰਾਂ ਨੂੰ ਚੋਣੀ ਮੁਹਿੰਮ ਵਿੱਚ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਵਰਕਰਾਂ ਨੂੰ ਘਰ-ਘਰ ਜਾ ਕੇ ਭਗਵੰਤ ਮਾਨ ਸਰਕਾਰ ਵੱਲੋਂ ਕੀਤੇ ਕੰਮਾਂ ਅਤੇ ਲੋਕਾਂ ਨੂੰ ਮਿਲੇ ਲਾਭਾਂ ਬਾਰੇ ਜਾਣਕਾਰੀ ਦੇਣੀ ਚਾਹੀਦੀ ਹੈ। ਸਿਸੋਦੀਆ ਵੱਲੋਂ ਸਰਕਾਰ ਦੀਆਂ ਵੱਖ-ਵੱਖ ਨੀਤੀਆਂ ਅਤੇ ਕੰਮਾਂ ਨੂੰ ਲੋਕਾਂ ਤੱਕ ਪਹੁੰਚਾਉਣ 'ਤੇ ਜ਼ੋਰ ਦਿੱਤਾ ਗਿਆ।

'ਗਰੰਟੀਆਂ ਤੋਂ ਇਲਾਵਾ ਕੀਤੇ ਕੰਮ ਵੀ ਲੋਕਾਂ ਤੱਕ ਲੈ ਕੇ ਜਾਓ'

ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੂੰ ਕਿਹਾ ਕਿ ਉਹ ਲੋਕਾਂ ਵਿਚਕਾਰ ਜਾ ਕੇ ਸਰਕਾਰ ਵੱਲੋਂ ਪੂਰੀਆਂ ਕੀਤੀਆਂ ਗਰੰਟੀਆਂ ਬਾਰੇ ਜਾਣਕਾਰੀ ਦੇਣ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਗਰੰਟੀਆਂ ਤੋਂ ਇਲਾਵਾ ਕੀਤੇ ਗਏ ਕੰਮਾਂ ਬਾਰੇ ਵੀ ਲੋਕਾਂ ਨੂੰ ਦੱਸਿਆ ਜਾਵੇ। ਡੋਰ-ਟੂ-ਡੋਰ ਮੁਹਿੰਮ ਦੇ ਨਾਲ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿੱਚ ਮੈਂਬਰਸ਼ਿਪ ਮੁਹਿੰਮ ਵੀ ਚਲਾਈ ਜਾਵੇਗੀ। ਪਾਰਟੀ ਆਗੂਆਂ ਮੁਤਾਬਕ ਵਰਕਰ ਲੋਕਾਂ ਨਾਲ ਸਿੱਧਾ ਸੰਪਰਕ ਕਰਨਗੇ ਅਤੇ ਉਨ੍ਹਾਂ ਨੂੰ ਪਾਰਟੀ ਨਾਲ ਜੋੜਨ ਦੀ ਕੋਸ਼ਿਸ਼ ਕਰਨਗੇ। ਇਸ ਤਰ੍ਹਾਂ ਪਾਰਟੀ ਵੱਲੋਂ ਚੋਣ ਮੁਹਿੰਮ ਦੇ ਨਾਲ-ਨਾਲ ਆਪਣਾ ਜਥੇਬੰਦਕ ਢਾਂਚਾ ਵੀ ਸਰਗਰਮ ਕਰਨ ਦੀ ਤਿਆਰੀ ਕੀਤੀ ਗਈ ਹੈ।

Notifications
Settings
Clear Notifications
Notifications
Use the toggle to switch notifications
  • Block for 8 hours
  • Block for 12 hours
  • Block for 24 hours
  • Don't block
Gender
Select your Gender
  • Male
  • Female
  • Others
Age
Select your Age Range
  • Under 18
  • 18 to 25
  • 26 to 35
  • 36 to 45
  • 45 to 55
  • 55+