CM ਮਾਨ ਨੇ ਦੱਸਿਆ ਪੰਜਾਬ ਦਾ ‘ਵਿਕਾਸ ਮਾਡਲ’, ਪਾਣੀ ਤੋਂ ਲੈ ਕੇ ਨੌਕਰੀਆਂ ਤੱਕ ਗਿਣਾਈਆਂ ਉਪਲਬਧੀਆਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇੱਕ ਵਾਰ ਫਿਰ ਇਹ ਸਾਫ਼ ਕਰ ਦਿੱਤਾ ਹੈ ਕਿ ਆਮ ਆਦਮੀ ਪਾਰਟੀ (AAP) ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਪੰਜਾਬ ਅਤੇ ਇਸ ਦੇ ਲੋਕ ਹਨ। ਉਨ੍ਹਾਂ ਕਿਹਾ ਕਿ ਰਵਾਇਤੀ ਸਿਆਸੀ ਪਾਰਟੀਆਂ ਸੱਤਾ ਦੀ ਲੜਾਈ ਵਿੱਚ ਉਲਝੀਆਂ ਰਹੀਆਂ ਹਨ, ਜਦਕਿ ਉਨ੍ਹਾਂ ਦੀ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਸੂਬੇ ਦੇ ਵਿਕਾਸ 'ਤੇ ਧਿਆਨ ਦੇ ਰਹੀ ਹੈ।

ਸ਼੍ਰੀ ਅਨੰਦਪੁਰ ਸਾਹਿਬ ਦੇ ਜਿੰਦਵੜੀ ਪਿੰਡ ਵਿੱਚ ਹੋਈ 'ਲੋਕ ਮਿਲਣੀ' ਦੌਰਾਨ ਮੁਖ ਮੰਤਰੀ ਭਗਵੰਤ ਮਾਨ ਨੇ ਇਹ ਸਾਰੀਆਂ ਗੱਲਾਂ ਕਹੀਆਂ ਹਨ। CM ਮਾਨ ਨੇ ਦਾਅਵਾ ਕੀਤਾ ਕਿ ਸੂਬੇ ਵਿੱਚ ਨਹਿਰੀ ਪਾਣੀ ਦੀ ਪਹੁੰਚ ਹੁਣ 80 ਫੀਸਦੀ ਖੇਤਾਂ ਤੱਕ ਹੋ ਗਈ ਹੈ ਅਤੇ ਸਰਕਾਰ ਦਾ ਟੀਚਾ ਇਸ ਨੂੰ 100 ਫੀਸਦੀ ਤੱਕ ਲਿਜਾਣਾ ਹੈ। ਉਨ੍ਹਾਂ ਮੁਤਾਬਕ ਨਹਿਰੀ ਪਾਣੀ ਖੇਤਾਂ ਤੱਕ ਪਹੁੰਚਾਉਣ ਲਈ ਕਰੀਬ 14,000 ਕਿਲੋਮੀਟਰ ਦੀ ਪਾਈਪਲਾਈਨ ਦਾ ਨੈੱਟਵਰਕ ਤਿਆਰ ਕੀਤਾ ਗਿਆ ਹੈ।

CM Maan lok milni

ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਘਰੇਲੂ ਖਪਤਕਾਰਾਂ ਨੂੰ ਮੁਫ਼ਤ ਬਿਜਲੀ, ਨੌਜਵਾਨਾਂ ਨੂੰ ਮੈਰਿਟ ਦੇ ਆਧਾਰ 'ਤੇ ਸਰਕਾਰੀ ਨੌਕਰੀਆਂ, ਸਿੱਖਿਆ ਅਤੇ ਸਿਹਤ ਸਹੂਲਤਾਂ ਵਿੱਚ ਸੁਧਾਰ ਸਮੇਤ ਕਈ ਕਦਮ ਚੁੱਕੇ ਗਏ ਹਨ। ਲੋਕ ਮਿਲਣੀ ਦੌਰਾਨ CM ਮਾਨ ਵੱਲੋਂ ਪਿੰਡਾਂ ਦੇ ਵਿਕਾਸ ਲਈ 6 ਪੰਚਾਇਤਾਂ ਨੂੰ 20-20 ਲੱਖ ਰੁਪਏ ਦੇ ਚੈੱਕ ਵੀ ਸੌਂਪੇ ਗਏ।

BJP ਅਤੇ ਅਕਾਲੀ ਦਲ 'ਤੇ ਨਿਸ਼ਾਨਾ

ਮੁੱਖ ਮੰਤਰੀ ਨੇ BJP ਅਤੇ ਅਕਾਲੀ ਦਲ 'ਤੇ ਵੀ ਤਿੱਖੇ ਸਿਆਸੀ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਆਪਣੇ ਪਾਣੀਆਂ, ਚੰਡੀਗੜ੍ਹ ਅਤੇ ਪੰਜਾਬ ਯੂਨੀਵਰਸਿਟੀ ਸਮੇਤ ਸੂਬੇ ਨਾਲ ਜੁੜੇ ਮੁੱਦਿਆਂ ਦੀ ਰੱਖਿਆ ਲਈ ਇਨ੍ਹਾਂ ਪਾਰਟੀਆਂ ਤੋਂ ਦੂਰ ਰਹਿਣਾ ਚਾਹੀਦਾ ਹੈ। ਉਨ੍ਹਾਂ BJP 'ਤੇ ਪੰਜਾਬ ਨਾਲ ਕਥਿਤ ਤੌਰ 'ਤੇ ਅਨਿਆਇ ਕਰਨ ਦੇ ਦੋਸ਼ ਲਗਾਉਂਦਿਆਂ BBMB, SYL, RDF ਅਤੇ ਸਰਹੱਦੀ ਇਲਾਕਿਆਂ ਦੇ ਫੰਡਾਂ ਸਮੇਤ ਕਈ ਮੁੱਦਿਆਂ ਦਾ ਜ਼ਿਕਰ ਕੀਤਾ।

ਅਕਾਲੀ ਦਲ 'ਤੇ ਨਿਸ਼ਾਨਾ ਸਾਧਦਿਆਂ CM ਮਾਨ ਨੇ ਬੇਅਦਬੀ, ਨਸ਼ਿਆਂ ਅਤੇ ਪਿਛਲੀਆਂ ਸਰਕਾਰਾਂ ਦੌਰਾਨ ਕਥਿਤ ਭ੍ਰਿਸ਼ਟਾਚਾਰ ਦੇ ਮੁੱਦੇ ਉਠਾਏ। ਉਨ੍ਹਾਂ ਅਕਾਲੀ ਆਗੂ ਸੁਖਬੀਰ ਬਾਦਲ 'ਤੇ ਵੀ ਨਿਸ਼ਾਨਾ ਸਾਧਿਆ।

ਸਿੱਖਿਆ ਅਤੇ ਸਿਹਤ 'ਤੇ ਜ਼ੋਰ

CM ਮਾਨ ਨੇ ਕਿਹਾ ਕਿ ਸੂਬੇ ਵਿੱਚ 3,100 ਖੇਡ ਸਟੇਡੀਅਮ ਬਣਾਏ ਜਾ ਰਹੇ ਹਨ ਅਤੇ 45,000 ਕਿਲੋਮੀਟਰ ਸੜਕਾਂ ਦੀ ਮੁਰੰਮਤ ਤੇ ਅਪਗ੍ਰੇਡੇਸ਼ਨ ਦਾ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਮੁਤਾਬਕ ਸੂਬੇ ਦੇ 90 ਫੀਸਦੀ ਤੋਂ ਵੱਧ ਘਰਾਂ ਨੂੰ ਮੁਫ਼ਤ ਬਿਜਲੀ ਦਾ ਲਾਭ ਮਿਲ ਰਿਹਾ ਹੈ। ਉਨ੍ਹਾਂ ਸਿੱਖਿਆ ਨੂੰ ਗਰੀਬੀ ਅਤੇ ਸਮਾਜਿਕ ਸਮੱਸਿਆਵਾਂ ਨਾਲ ਨਜਿੱਠਣ ਦਾ ਅਹਿਮ ਸਾਧਨ ਦੱਸਿਆ। ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਲੋਕ ਸਭਾ ਮੈਂਬਰ ਮਲਵਿੰਦਰ ਸਿੰਘ ਕੰਗ ਸਮੇਤ ਕਈ ਆਗੂ ਮੌਜੂਦ ਰਹੇ।

Notifications
Settings
Clear Notifications
Notifications
Use the toggle to switch notifications
  • Block for 8 hours
  • Block for 12 hours
  • Block for 24 hours
  • Don't block
Gender
Select your Gender
  • Male
  • Female
  • Others
Age
Select your Age Range
  • Under 18
  • 18 to 25
  • 26 to 35
  • 36 to 45
  • 45 to 55
  • 55+