ਪਰਵਿੰਦਰ ਝੋਟਾ ਕਤਲ ਮਾਮਲੇ 'ਤੇ ਅਮਿਤ ਸ਼ਾਹ ਅਤੇ ਭਗਵੰਤ ਮਾਨ ਆਹਮੋ ਸਾਹਮਣੇ, CM ਮਾਨ ਨੇ ਅਮਿਤ ਸ਼ਾਹ ਨੂੰ ਦਿੱਤਾ ਠੋਕਵਾਂ ਜਵਾਬ

ਪੰਜਾਬ ਦੇ ਵਿੱਚ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਸਿਆਸੀ ਮਾਹੌਲ ਗਰਮ ਗਿਆ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਸਰਕਾਰ ਸਰਕਾਰ 'ਤੇ ਲਾਏ ਗਏ ਇਲਜਾਮਾਂ ਤੋਂ ਬਾਅਦ ਮੁਖ ਮੰਤਰੀ ਭਗਵੰਤ ਮਾਨ ਨੇ ਗ੍ਰਹਿ ਮੰਤਰੀ ਨੂੰ ਠੋਕਵਾਂ ਜਵਾਬ ਦਿੱਤਾ ਹੈ। CM ਮਾਨ ਨੇ ਗੁਜਰਾਤ ਦੇ ਕੰਡਲਾ ਪੋਰਟ 'ਤੇ ਨਸ਼ੇ ਦੀ ਵੱਡੀ ਖੇਪ ਫੜ੍ਹੇ ਜਾਣ ਵਾਰੇ ਅਮਿਤ ਸ਼ਾਹ ਨੂੰ ਸਵਾਲ ਪੁੱਛੇ ਹਨ।

ਮੈਨੂੰ ਦੋਸ਼ ਦੇਣ ਤੋਂ ਪਹਿਲਾਂ ਆਪਣੀ ਜਿੰਮੇਵਾਰੀ ਸੰਭਾਲੋ-ਭਗਵੰਤ ਮਾਨ

CM ਮਾਨ ਨੇ ਟਵੀਟ ਕਰਦਿਆਂ ਲਿਖੀ ਹੈ - ਅਮਿਤ ਸ਼ਾਹ ਜੀ ਮੇਰੇ ਬਾਰੇ ਬੋਲਣ ਤੋਂ ਪਹਿਲਾਂ ਆਪਣੇ ਸਲਾਹਕਾਰਾਂ ਨਾਲ ਸਲਾਹ ਮਸ਼ਵਰਾ ਕਰ ਲੈਣਾ ਸੀ..50 ਕਿਲੋਮੀਟਰ ਰੇਂਜ BSF ਕੋਲ ਹੈ..3000 ਕਿੱਲੋ ਚਿੱਟਾ ਗੁਜਰਾਤ ਦੇ ਕਾਂਡਲਾ port ਤੋਂ ਫੜਿਆ ਜਾ ਰਿਹੈ..ਭਗਵੰਤ ਮਾਨ ਨੂੰ ਦੋਸ਼ ਦੇਣ ਤੋਂ ਪਹਿਲਾਂ ਆਪਣੀ ਜਿੰਮੇਵਾਰੀ ਸੰਭਾਲੋ..ਆਪਣੇ ਚਮਚਿਆਂ ਦੁਆਰਾ ਲਿਖੇ ਲਿਖਾਏ ਟਵੀਟ copy paste ਨਾ ਕਰੋ.."

cm tweet

ਅਮਿਤ ਸ਼ਾਹ ਨੇ ਖੜ੍ਹੇ ਕੀਤੇ ਸੀ ਪੰਜਾਬ ਸਰਕਾਰ 'ਤੇ ਸਵਾਲ

ਪਰਵਿੰਦਰ ਝੋਟਾ ਦੇ ਕਤਲ ਮਾਮਲੇ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸ ਕਤਲ ਨੂੰ ਲੈ ਕੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਪਰਵਿੰਦਰ ਝੋਟਾ ਦੀ ਦਿਨ-ਦਿਹਾੜੇ ਹੱਤਿਆ ਕੀਤੀ ਗਈ। ਉਨ੍ਹਾਂ ਦੇ ਪਿਤਾ ਨੇ ਆਮ ਆਦਮੀ ਪਾਰਟੀ (AAP) ਦੀ ਸਰਕਾਰ ਅਤੇ ਇੱਕ ਵਿਧਾਇਕ 'ਤੇ ਗੰਭੀਰ ਦੋਸ਼ ਲਗਾਏ ਹਨ। ਅਮਿਤ ਸ਼ਾਹ ਨੇ ਇਸ ਤੋਂ ਪਹਿਲਾਂ ਦਿੜ੍ਹਬਾ ਵਿੱਚ ਵਾਪਰੀ ਘਟਨਾ ਦਾ ਵੀ ਜ਼ਿਕਰ ਕੀਤਾ, ਜਿੱਥੇ ਗੁਲਜ਼ਾਰ ਸਿੰਘ ਨੇ ਕਥਿਤ ਤੌਰ 'ਤੇ ਦਬਾਅ ਹੇਠ ਜ਼ਹਿਰ ਖਾ ਕੇ ਖ਼ੁਦਕੁਸ਼ੀ ਕਰ ਲਈ ਸੀ।

ਸ਼ਾਹ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰਾਲਾ ਦੋਵਾਂ ਘਟਨਾਵਾਂ ਨੂੰ ਲੈ ਕੇ ਪੰਜਾਬ ਸਰਕਾਰ ਤੋਂ ਜਵਾਬ ਮੰਗੇਗਾ। ਉਨ੍ਹਾਂ ਸਵਾਲ ਕੀਤਾ ਕਿ ਪੰਜਾਬ ਦੇ ਲੋਕਾਂ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਕੌਣ ਨਿਭਾਏਗਾ? ਅਮਿਤ ਸ਼ਾਹ ਨੇ ਪੰਜਾਬੀ ਵਿੱਚ ਟਵੀਟ ਕਰਕੇ ਮਾਨ ਸਰਕਾਰ 'ਤੇ ਸਵਾਲ ਚੁੱਕੇ ਸਨ ਇਸੀ ਗੱਲ ਦਾ ਜਵਾਬ ਦਿੰਦਿਆਂ CM ਮਾਨ ਨੇ ਵੀ ਗ੍ਰਹਿ ਮੰਤਰੀ ਨੂੰ ਸਵਾਲ ਕੀਤੇ ਹਨ।

ਦੱਸ ਦਈਏ ਕਿ ਪਰਵਿੰਦਰ ਝੋਟਾ ਦੇ ਕਤਲ ਤੋਂ ਬਾਅਦ ਵਿਰੋਧੀ ਧਿਰਾਂ ਹਾਵੀ ਹੋ ਗਈਆਂ ਹਨ ਅਤੇ ਸਰਕਾਰ ਨੂੰ ਸਵਾਲ ਕੀਤੇ ਜਾ ਰਹੇ ਹਨ। ਮੁਖ ਮੰਤਰੀ ਭਗਵੰਤ ਮਾਨ ਨੇ ਇਸ ਮਾਮਲੇ 'ਤੇ ਪਹਿਲਾਂ ਵੀ ਕਿਹਾ ਸੀ ਕਿ DGP ਗੌਰਵ ਯਾਦਵ ਨੂੰ ਸਖ਼ਤ ਜਾਂਚ ਦੇ ਹੁਕਮ ਦੇ ਦਿਤੇ ਗਏ ਹਨ ਅਤੇ ਕੋਈ ਵੀ ਮੁਲਜ਼ਮ ਬਖਸ਼ਿਆ ਨਹੀਂ ਜਾਵੇਗਾ।

ਦਰਅਸਲ ਪੰਜਾਬ ਵਿੱਚ ਆਉਣ ਵਾਲੇ ਮਹੀਨਿਆਂ 'ਚ ਵਿਧਾਨਸਭਾ ਚੋਣਾਂ ਹੋਣੀਆਂ ਹਨ ਇਸੀ ਕਰਕੇ ਵਿਰੋਧੀ ਪਰਵਿੰਦਰ ਸਿੰਘ ਝੋਟਾ ਦੇ ਕਤਲ ਦਾ ਇਹ ਮਾਮਲਾ ਕੈਸ਼ ਕਰਵਾਉਣ ਵਿੱਚ ਕੋਈ ਕਸਰ ਨਹੀਂ ਛੱਡਣਾ ਚਾਹੁੰਦੇ, ਪਰ ਸਰਕਾਰ ਲਗਾਤਾਰ ਕਹਿ ਰਹੀ ਹੈ ਕਿ ਉਹ ਪੰਜਾਬ ਵਿੱਚੋਂ ਨਸ਼ੇ ਅਤੇ ਨਸ਼ਾ ਵੇਚਣ ਵਾਲਿਆਂ ਦੇ ਖ਼ਾਤਮੇ ਲਈ ਵਚਨਬੱਧ ਹੈ।

Notifications
Settings
Clear Notifications
Notifications
Use the toggle to switch notifications
  • Block for 8 hours
  • Block for 12 hours
  • Block for 24 hours
  • Don't block
Gender
Select your Gender
  • Male
  • Female
  • Others
Age
Select your Age Range
  • Under 18
  • 18 to 25
  • 26 to 35
  • 36 to 45
  • 45 to 55
  • 55+