ਬਿਜਲੀ ਖ਼ਪਤਕਾਰਾਂ ਨੂੰ ਵੱਡੀ ਰਾਹਤ,ਬਕਾਇਆ ਬਿੱਲਾਂ 'ਤੇ ਜੁਰਮਾਨਾ ਤੇ ਵਿਆਜ ਹੋਵੇਗਾ ਮੁਆਫ਼, ਯਕਮੁਸ਼ਤ ਨਿਪਟਾਰਾ ਸਕੀਮ ਦਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਘਰੇਲੂ ਬਿਜਲੀ ਖਪਤਕਾਰਾਂ ਨੂੰ ਵੱਡੀ ਵਿੱਤੀ ਰਾਹਤ ਦਿੰਦਿਆਂ ਬਕਾਇਆ ਬਿਜਲੀ ਬਿੱਲਾਂ ਦੇ ਨਿਬੇੜੇ ਲਈ 'ਯਕਮੁਸ਼ਤ ਨਿਪਟਾਰਾ ਸਕੀਮ' (OTS) ਦਾ ਐਲਾਨ ਕੀਤਾ ਹੈ।

ਸ਼ੁੱਕਰਵਾਰ ਨੂੰ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਵੇਰਵੇ ਸਾਂਝੇ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਡਿਫਾਲਟਰ ਘਰੇਲੂ ਖਪਤਕਾਰਾਂ ਨੂੰ ਉਨ੍ਹਾਂ ਦੇ ਬਕਾਇਆ ਬਿੱਲਾਂ 'ਤੇ ਲੱਗੇ ਜੁਰਮਾਨੇ ਅਤੇ ਵਿਆਜ ਤੋਂ ਪੂਰੀ ਤਰ੍ਹਾਂ ਛੋਟ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਇਸ ਸਕੀਮ ਦਾ ਲਾਭ ਲੈਣ ਲਈ ਖਪਤਕਾਰਾਂ ਨੂੰ ਨੋਟੀਫਿਕੇਸ਼ਨ ਜਾਰੀ ਹੋਣ ਦੀ ਮਿਤੀ ਤੋਂ 45 ਦਿਨਾਂ ਦਾ ਸਮਾਂ ਦਿੱਤਾ ਜਾਵੇਗਾ।

cm on bill

ਸਾਰਾ ਜ਼ੁਰਮਾਨਾ ਤੇ ਬਿਆਜ ਹੋਵੇਗਾ ਮਾਫ਼

ਯੋਜਨਾ ਦੀਆਂ ਸ਼ਰਤਾਂ ਅਨੁਸਾਰ, ਖਪਤਕਾਰਾਂ ਨੂੰ ਆਪਣੇ ਬਕਾਇਆ ਬਿੱਲਾਂ ਦੀ ਸਿਰਫ਼ ਮੂਲ ਰਕਮ (Principal Amount) ਹੀ ਜਮ੍ਹਾਂ ਕਰਵਾਉਣੀ ਪਵੇਗੀ, ਜਦੋਂਕਿ ਬਾਕੀ ਸਾਰਾ ਜੁਰਮਾਨਾ ਤੇ ਵਿਆਜ ਮੁਆਫ਼ ਕਰ ਦਿੱਤਾ ਜਾਵੇਗਾ। ਭਗਵੰਤ ਮਾਨ ਨੇ ਜਾਣਕਾਰੀ ਦਿੱਤੀ ਕਿ ਸੂਬੇ ਦੇ 24 ਲੱਖ ਤੋਂ ਵੱਧ ਘਰੇਲੂ ਖਪਤਕਾਰਾਂ ਵੱਲ ਬਿਜਲੀ ਬਿੱਲਾਂ ਦੀ ਕੁੱਲ 2,516 ਕਰੋੜ ਰੁਪਏ ਦੀ ਰਕਮ ਬਕਾਇਆ ਖੜ੍ਹੀ ਹੈ।

ਇਸ ਸਕੀਮ ਤਹਿਤ ਰਾਹਤ ਹਾਸਲ ਕਰਨ ਵਾਲੇ ਲਾਭਪਾਤਰੀਆਂ ਨੂੰ ਪਹਿਲਾਂ ਬਕਾਇਆ ਮੂਲ ਰਕਮ ਦਾ 25 ਫ਼ੀਸਦੀ ਹਿੱਸਾ ਤੁਰੰਤ ਜਮ੍ਹਾਂ ਕਰਵਾਉਣਾ ਹੋਵੇਗਾ, ਜਦਕਿ ਬਾਕੀ ਰਹਿੰਦੀ 75 ਫ਼ੀਸਦੀ ਰਕਮ ਛੇ-ਛੇ ਮਹੀਨਿਆਂ ਦੀਆਂ ਦੋ ਆਸਾਨ ਕਿਸ਼ਤਾਂ ਵਿੱਚ ਅਦਾ ਕਰਨ ਦੀ ਸਹੂਲਤ ਦਿੱਤੀ ਜਾਵੇਗੀ। ਪੰਜਾਬ ਸਰਕਾਰ ਦੇ ਇਸ ਵੱਡੇ ਐਲਾਨ ਤੋਂ ਬਾਅਦ ਉਨ੍ਹਾਂ ਲੋਕਾਂ ਨੂੰ ਰਾਹਤ ਜ਼ਰੂਰ ਮਿਲੇਗੀ ਜੋ ਪੈਸੇ ਦੀ ਤੰਗੀ ਦੇ ਚਲਦਿਆਂ ਮਜਬੂਰੀ ਕਾਰਨ ਬਿੱਲ ਜਮਾ ਨਹੀਂ ਕਰਵਾ ਸਕੇ ਸੀ।

ਇਸ ਸਕੀਮ ਤਹਿਤ 31 ਮਾਰਚ 2026 ਤੱਕ ਦੇ ਬਕਾਇਆ ਬਿਜਲੀ ਬਿੱਲਾਂ 'ਤੇ ਲੱਗਣ ਵਾਲਾ 100 ਫ਼ੀਸਦੀ ਜੁਰਮਾਨਾ ਅਤੇ ਵਿਆਜ ਮੁਆਫ਼ ਕੀਤਾ ਜਾਵੇਗਾ। ਇਸ ਦਾ ਲਾਭ ਸੂਬੇ ਦੇ 24.86 ਲੱਖ ਪਰਿਵਾਰਾਂ ਨੂੰ ਮਿਲੇਗਾ। ਸਰਕਾਰ ਵੱਲੋਂ ਕੁੱਲ 518 ਕਰੋੜ ਰੁਪਏ ਦਾ ਜੁਰਮਾਨਾ ਅਤੇ ਵਿਆਜ ਮੁਆਫ਼ ਕੀਤਾ ਜਾਵੇਗਾ। ਇਸ ਤੋਂ ਇਲਾਵਾ ਜਿਨ੍ਹਾਂ ਖਪਤਕਾਰਾਂ ਦੇ ਬਿਜਲੀ ਕੁਨੈਕਸ਼ਨ ਕੱਟੇ ਜਾ ਚੁੱਕੇ ਹਨ, ਉਨ੍ਹਾਂ ਦੇ ਕੁਨੈਕਸ਼ਨ ਵੀ ਮੂਲ ਰਕਮ ਜਮ੍ਹਾਂ ਕਰਵਾਉਣ 'ਤੇ ਬਹਾਲ ਕੀਤੇ ਜਾਣਗੇ।

7 ਦਿਨਾਂ ਦੇ ਅੰਦਰ PSPCL ਭੇਜੇਗਾ ਵਿਸ਼ੇਸ਼ OTS ਬਿੱਲ ਅਤੇ ਨੋਟਿਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਅਗਲੇ 7 ਦਿਨਾਂ ਦੇ ਅੰਦਰ ਸਾਰੇ ਯੋਗ ਖਪਤਕਾਰਾਂ ਨੂੰ ਵਿਸ਼ੇਸ਼ OTS ਬਿੱਲ ਅਤੇ ਨੋਟਿਸ ਭੇਜੇਗਾ। ਇਨ੍ਹਾਂ ਬਿੱਲਾਂ ਵਿੱਚ ਕੁੱਲ ਬਕਾਇਆ ਰਕਮ, ਮੁਆਫ਼ ਕੀਤੇ ਜਾਣ ਵਾਲੇ ਜੁਰਮਾਨੇ ਅਤੇ ਵਿਆਜ ਦੇ ਨਾਲ-ਨਾਲ ਸਕੀਮ ਤਹਿਤ ਜਮ੍ਹਾਂ ਕਰਵਾਈ ਜਾਣ ਵਾਲੀ ਅਸਲ ਮੂਲ ਰਕਮ ਦਾ ਸਪੱਸ਼ਟ ਵੇਰਵਾ ਦਿੱਤਾ ਜਾਵੇਗਾ।

ਆਨਲਾਈਨ ਭੁਗਤਾਨ ਕਰਦੇ ਹੀ ਆਪਣੇ ਆਪ ਅਪਡੇਟ ਹੋਵੇਗੀ ਰਕਮ

ਮੁੱਖ ਮੰਤਰੀ ਨੇ ਕਿਹਾ ਕਿ ਭੁਗਤਾਨ ਦੀ ਪ੍ਰਕਿਰਿਆ ਨੂੰ ਵੀ ਬਹੁਤ ਆਸਾਨ ਅਤੇ ਖਪਤਕਾਰਾਂ ਲਈ ਸੁਵਿਧਾਜਨਕ ਬਣਾਇਆ ਗਿਆ ਹੈ। ਜਿਵੇਂ ਹੀ ਖਪਤਕਾਰ ਲੋੜੀਂਦੀ ਰਕਮ ਆਨਲਾਈਨ ਜਮ੍ਹਾਂ ਕਰਵਾਉਣਗੇ, ਉਨ੍ਹਾਂ ਦੀ ਸੋਧੀ ਹੋਈ ਬਕਾਇਆ ਰਕਮ ਆਪਣੇ ਆਪ ਸਿਸਟਮ ਵਿੱਚ ਅਪਡੇਟ ਹੋ ਜਾਵੇਗੀ।

ਇਸ ਦੀ ਜਾਣਕਾਰੀ ਖਪਤਕਾਰਾਂ ਦੇ ਆਨਲਾਈਨ ਖਾਤੇ ਅਤੇ ਸੋਧੇ ਹੋਏ ਬਿਜਲੀ ਬਿੱਲ ਵਿੱਚ ਵੀ ਦਿਖਾਈ ਦੇਵੇਗੀ। ਇਸ ਤਰ੍ਹਾਂ ਖਪਤਕਾਰਾਂ ਨੂੰ ਬੇਲੋੜੀਆਂ ਪ੍ਰਕਿਰਿਆਵਾਂ ਵਿੱਚੋਂ ਨਹੀਂ ਲੰਘਣਾ ਪਵੇਗਾ।

ਅੰਤ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਦਾ ਹਰ ਫ਼ੈਸਲਾ ਆਮ ਲੋਕਾਂ ਦੀ ਜ਼ਿੰਦਗੀ ਨੂੰ ਬਿਹਤਰ ਬਣਾਉਣ ਦੇ ਉਦੇਸ਼ ਨਾਲ ਲਿਆ ਜਾਂਦਾ ਹੈ। 518 ਕਰੋੜ ਰੁਪਏ ਦੀ ਇਸ ਛੋਟ ਨਾਲ ਲੱਖਾਂ ਪਰਿਵਾਰਾਂ ਨੂੰ ਬਕਾਇਆ ਬਿਜਲੀ ਬਿੱਲਾਂ ਦੇ ਬੋਝ ਤੋਂ ਬਾਹਰ ਨਿਕਲਣ ਅਤੇ ਆਸਾਨ ਤਰੀਕੇ ਨਾਲ ਆਪਣੇ ਖਾਤੇ ਨਿਪਟਾਉਣ ਦਾ ਮੌਕਾ ਮਿਲੇਗਾ। ਉਨ੍ਹਾਂ ਸਾਰੇ ਯੋਗ ਖਪਤਕਾਰਾਂ ਨੂੰ ਇਸ ਯੋਜਨਾ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ।

Notifications
Settings
Clear Notifications
Notifications
Use the toggle to switch notifications
  • Block for 8 hours
  • Block for 12 hours
  • Block for 24 hours
  • Don't block
Gender
Select your Gender
  • Male
  • Female
  • Others
Age
Select your Age Range
  • Under 18
  • 18 to 25
  • 26 to 35
  • 36 to 45
  • 45 to 55
  • 55+