ਝੋਟਾ ਕਤਲ ਮਾਮਲਾ : CM ਮਾਨ ਦਾ ਵੱਡਾ ਬਿਆਨ - "ਸਰਕਾਰ ਨੇ ਮੰਨੀਆਂ ਸਾਰੀਆਂ ਜਾਇਜ਼ ਮੰਗਾਂ'', ਸਸਕਾਰ ਪਰਿਵਾਰ ਦੀ ਮਰਜ਼ੀ 'ਤੇ ਨਿਰਭਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਪੱਸ਼ਟ ਕੀਤਾ ਹੈ ਕਿ ਸੂਬਾ ਸਰਕਾਰ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਦੀਆਂ ਸਾਰੀਆਂ ਜਾਇਜ਼ ਮੰਗਾਂ ਪੂਰੀਆਂ ਕਰ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਆਪਣੀ ਜ਼ਿੰਮੇਵਾਰੀ ਨਿਭਾ ਦਿੱਤੀ ਹੈ ਹੁਣ ਮ੍ਰਿਤਕ ਦੇਹ ਦਾ ਪੋਸਟਮਾਰਟਮ ਕਰਵਾਉਣਾ ਪੂਰੀ ਤਰ੍ਹਾਂ ਪਰਿਵਾਰ ਦੀ ਇੱਛਾ 'ਤੇ ਨਿਰਭਰ ਕਰਦਾ ਹੈ।

ਅੱਜ ਪਟਿਆਲਾ ਵਿਖੇ PRTC ਦੇ ਬੇੜੇ 'ਚ ਨਵੀਆਂ ਬੱਸਾਂ ਨੂੰ ਸ਼ਾਮਲ ਕਰਨ ਮੌਕੇ ਪਹੁੰਚੇ CM ਮਾਨ ਨੇ ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਇਹ ਗੱਲ ਕਹੀ ਹੈ। ਦੱਸ ਦਈਏ ਕਿ ਅੱਜ ਪਰਵਿੰਦਰ ਸਿੰਘ ਝੋਟਾ ਦੇ ਕਤਲ ਨੂੰ 14 ਦਿਨ ਹੋ ਗਏ ਹਨ ਪਰ ਉਨ੍ਹਾਂ ਦੇ ਅੰਤਿਮ ਸੰਸਕਾਰ ਨੂੰ ਲੈ ਕੇ ਸਹਿਮਤੀ ਨਹੀਂ ਬਣ ਸਕੀ ਹੈ। ਪਰਿਵਾਰ ਅਤੇ ਐਕਸ਼ਨ ਕਮੇਟੀ ਪੰਜਾਬ ਦੇ ਮੁੱਖ ਮੰਤਰੀ ਅਤੇ ਡੀਜੀਪੀ ਦੇ ਅਸਤੀਫ਼ੇ ਦੀ ਮੰਗ 'ਤੇ ਅੜੇ ਹੋਏ ਹਨ।

jhota update

ਸਰਕਾਰ ਨੇ ਗੱਲਬਾਤ ਲਈ 3 ਮਹਿਲਾ ਅਧਿਕਾਰੀਆਂ ਦੀ ਟੀਮ ਬਣਾਈ ਸੀ, ਪ੍ਰਸ਼ਾਸਨ ਦਾ ਦਾਅਵਾ ਹੈ ਕਿ ਸੰਘਰਸ਼ ਕਮੇਟੀ ਦੀਆਂ 14 ਵਿੱਚੋਂ 11 ਮੰਗਾਂ ਮੰਨ ਲਈਆਂ ਗਈਆਂ ਹਨ। ਹਾਲਾਂਕਿ, ਮੁੱਖ ਮੰਗਾਂ ਨੂੰ ਲੈ ਕੇ ਪਰਿਵਾਰ ਅਤੇ ਐਕਸ਼ਨ ਕਮੇਟੀ ਦਾ ਸੰਘਰਸ਼ ਜਾਰੀ ਹੈ। ਪਰਿਵਾਰ ਨੇ ਸਪੱਸ਼ਟ ਕੀਤਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਦੋਵੇਂ ਮੁੱਖ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਉਦੋਂ ਤੱਕ ਨਾ ਤਾਂ ਪੋਸਟਮਾਰਟਮ ਕਰਵਾਇਆ ਜਾਵੇਗਾ ਅਤੇ ਨਾ ਹੀ ਅੰਤਿਮ ਸੰਸਕਾਰ ਕੀਤਾ ਜਾਵੇਗਾ।

CBI ਦੀ ਮਾਨਸਾ 'ਚ ਰੇਡ ਜਾਰੀ

ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਸੀਬੀਆਈ (CBI) ਨੇ ਆਪਣੀ ਜਾਂਚ ਦਾ ਦਾਇਰਾ ਵਧਾ ਦਿੱਤਾ ਹੈ। ਸੋਮਵਾਰ ਸਵੇਰੇ ਸੀਬੀਆਈ ਦੀ ਟੀਮ ਨੇ ਮਾਨਸਾ ਸ਼ਹਿਰ ਦੇ ਵੀਰ ਨਗਰ ਮੁਹੱਲੇ ਵਿੱਚ ਮੈਡੀਕਲ ਸਟੋਰ ਮਾਲਕਾਂ ਦੇ ਇੱਕ ਗੋਦਾਮ 'ਤੇ ਛਾਪੇਮਾਰੀ ਕੀਤੀ। ਇਸ ਕਾਰਵਾਈ ਤੋਂ ਬਾਅਦ ਇਲਾਕੇ ਵਿੱਚ ਹਲਚਲ ਮਚ ਗਈ।ਜਾਣਕਾਰੀ ਅਨੁਸਾਰ, ਸੀਬੀਆਈ ਵੱਲੋਂ ਸ਼ਹਿਰ ਵਿੱਚ ਕਈ ਥਾਵਾਂ 'ਤੇ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ।

ਇਨ੍ਹਾਂ ਛਾਪਿਆਂ ਦੇ ਮੱਦੇਨਜ਼ਰ ਕਈ ਮੈਡੀਕਲ ਸਟੋਰ ਬੰਦ ਹੋਣ ਦੀਆਂ ਖ਼ਬਰਾਂ ਹਨ। ਰਿਪੋਰਟਾਂ ਮੁਤਾਬਕ, ਕੁਝ ਮੈਡੀਕਲ ਸਟੋਰ ਮਾਲਕਾਂ ਦੇ ਫ਼ਰਾਰ ਹੋਣ ਦੀ ਗੱਲ ਵੀ ਸਾਹਮਣੇ ਆਈ ਹੈ। ਸੀਬੀਆਈ ਦੀ ਇਸ ਕਾਰਵਾਈ ਨਾਲ ਨਸ਼ੀਲੇ ਪਦਾਰਥਾਂ ਦੇ ਗ਼ੈਰ-ਕਾਨੂੰਨੀ ਕਾਰੋਬਾਰ ਵਿੱਚ ਸ਼ਾਮਲ ਹੋਣ ਦੇ ਸ਼ੱਕ ਹੇਠ ਆਉਣ ਵਾਲੇ ਲੋਕਾਂ ਵਿੱਚ ਡਰ ਦਾ ਮਾਹੌਲ ਹੈ। ਜਾਂਚ ਏਜੰਸੀ ਵੱਲੋਂ ਅਸ਼ਵਨੀ ਕੁਮਾਰ ਅਤੇ ਮਾਨਸਾ ਮੈਡੀਕੋਜ਼ ਵਰਗੇ ਟਿਕਾਣਿਆਂ 'ਤੇ ਵੀ ਛਾਪੇਮਾਰੀ ਕੀਤੇ ਜਾਣ ਦੀ ਜਾਣਕਾਰੀ ਦਿੱਤੀ ਗਈ ਹੈ।

ਇਸ ਦੌਰਾਨ ਐਕਸ਼ਨ ਕਮੇਟੀ ਨੇ ਸੰਘਰਸ਼ ਦੀ ਅਗਲੀ ਰਣਨੀਤੀ ਤੈਅ ਕਰਨ ਲਈ ਸੋਮਵਾਰ ਸਵੇਰੇ ਝੋਟਾ ਦੇ ਪਰਿਵਾਰ ਨਾਲ ਮੀਟਿੰਗ ਕਰਨ ਦਾ ਫ਼ੈਸਲਾ ਕੀਤਾ ਹੈ। ਅੱਜ ਪਰਿਵਾਰ ਨਾਲ ਮੀਟਿੰਗ ਤੋਂ ਬਾਅਦ ਅੱਗੇ ਦੀ ਰਣਨੀਤੀ ਬਣਾਈ ਜਾਏਗੀ। ਪਰ ਝੋਟੇ ਦਾ ਸਸਕਾਰ ਆਖ਼ਿਰ ਕਦੋਂ ਹੋਵੇਗਾ ਇਸ ਗੱਲ 'ਤੇ ਅਜੇ ਤੱਕ ਸਵਾਲਿਆ ਨਿਸ਼ਾਨ ਹੈ।

Notifications
Settings
Clear Notifications
Notifications
Use the toggle to switch notifications
  • Block for 8 hours
  • Block for 12 hours
  • Block for 24 hours
  • Don't block
Gender
Select your Gender
  • Male
  • Female
  • Others
Age
Select your Age Range
  • Under 18
  • 18 to 25
  • 26 to 35
  • 36 to 45
  • 45 to 55
  • 55+