ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਕਿਵੇਂ ਆ ਜ਼ਿੰਮੇਵਾਰ? CM ਮਾਨ ਨੇ ਕੇਂਦਰ ਨੂੰ ਘੇਰਿਆ, ਕਿਹਾ - ''ਇਹ ਪੰਜਾਬ ਨੂੰ ਬਦਨਾਮ ਕਰਦੇ''

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਨਿਸ਼ਾਨਾ ਵਿਨ੍ਹਦਿਆਂ ਸ਼ੁੱਕਰਵਾਰ ਨੂੰ ਕਿਹਾ ਕਿ ਉਹ ਪਰਾਲੀ ਸਾੜਨ ਦੇ ਮੁੱਦੇ 'ਤੇ ਸਿਰਫ਼ ਪੰਜਾਬ ਸੂਬੇ ਨੂੰ ਬਦਨਾਮ ਕਰਦੇ ਹਨ।

ਭਗਵੰਤ ਮਾਨ ਨੇ ਕਿਹਾ ਕਿ ਭਾਜਪਾ ਆਗੂਆਂ ਨੇ ਝੋਨੇ ਦੀ ਕਟਾਈ ਸ਼ੁਰੂ ਹੋਣ ਤੋਂ ਪਹਿਲਾਂ ਹੀ ਪੰਜਾਬ ਨੂੰ ਦੋਸ਼ ਦੇਣਾ ਸ਼ੁਰੂ ਕਰ ਦਿੱਤਾ ਸੀ। ਉਨ੍ਹਾਂ ਨੇ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਪਰਾਲੀ ਸਾੜਨ ਦੇ ਮੁੱਦੇ 'ਤੇ ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਕਿਹਾ, ''ਅਸੀਂ ਇਹ ਕਹਿੰਦੇ ਆ ਰਹੇ ਹਾਂ ਕਿ ਪੰਜਾਬ ਦਾ ਧੂੰਆਂ ਦਿੱਲੀ ਤਾਂ ਹੀ ਪਹੁੰਚੇਗਾ ਜੇਕਰ ਹਵਾ ਉੱਤਰ- ਪੱਛਮ ਦਿਸ਼ਾ ਤੋਂ ਦੱਖਣ-ਪੂਰਬ ਵੱਲ ਚੱਲੇ, ਪਰ ਹਵਾ ਪੂਰਬ ਤੋਂ ਪੱਛਮ ਜਾਂ ਪੱਛਮ ਤੋਂ ਪੂਰਬ ਵੱਲ ਚੱਲਦੀ ਹੈ। ਉਹ (ਕੇਂਦਰ) ਹਰਿਆਣਾ ਨੂੰ ਕੁਝ ਕਿਉਂ ਨਹੀਂ ਕਹਿੰਦੇ?''

cm maan on stubble burning

ਮੁੱਖ ਮੰਤਰੀ ਨੇ ਕਿਹਾ ਕਿ ਉੱਤਰ ਪ੍ਰਦੇਸ਼ ਅਤੇ ਹਰਿਆਣਾ ਵਿੱਚ ਵੀ ਝੋਨੇ ਦੀ ਫ਼ਸਲ ਹੁੰਦੀ ਹੈ, ਪਰ ਵੱਖ-ਵੱਖ ਦਿਸ਼ਾਵਾਂ ਤੋਂ ਘਿਰੇ ਹੋਣ ਦੇ ਬਾਵਜੂਦ ਦਿੱਲੀ ਦੇ ਪ੍ਰਦੂਸ਼ਣ ਲਈ ਇਨ੍ਹਾਂ ਸੂਬਿਆਂ ਨੂੰ ਕਦੇ ਦੋਸ਼ੀ ਨਹੀਂ ਠਹਿਰਾਇਆ ਜਾਂਦਾ। ਮਾਨ ਨੇ ਹੈਰਾਨੀ ਜਤਾਈ ਕਿ ਪੰਜਾਬ ਦਾ ਧੂੰਆਂ ਸਿੱਧਾ ਦਿੱਲੀ ਕਿਵੇਂ ਪਹੁੰਚ ਜਾਂਦਾ ਹੈ ਅਤੇ ਅੱਗੇ ਵਧੇ ਬਿਨਾਂ ਉੱਥੇ ਹੀ ਕਿਵੇਂ ਠਹਿਰ ਜਾਂਦਾ ਹੈ। ਉਨ੍ਹਾਂ ਕਿਹਾ, ''ਉਹ ਸਿਰਫ਼ ਪੰਜਾਬ ਨੂੰ ਬਦਨਾਮ ਕਰਦੇ ਹਨ। ਪੰਜਾਬ ਵਿੱਚ ਝੋਨੇ ਦੀ ਕਟਾਈ ਸ਼ੁਰੂ ਹੋਣ ਤੋਂ ਪਹਿਲਾਂ ਹੀ ਦਿੱਲੀ ਦੇ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਪੰਜਾਬ ਨੂੰ ਦੋਸ਼ ਦੇਣਾ ਸ਼ੁਰੂ ਕਰ ਦਿੱਤਾ ਸੀ।

ਪੁੱਛੇ ਜਾਣ 'ਤੇ ਕਿ ਪਾਕਿਸਤਾਨ ਦੇ ਪੰਜਾਬ ਸੂਬੇ ਦੇ ਅਧਿਕਾਰੀਆਂ ਨੇ ਵੀ ਕਥਿਤ ਤੌਰ 'ਤੇ ਲਾਹੌਰ ਦੇ ਖਰਾਬ ਹਵਾ ਗੁਣਵੱਤਾ ਸੂਚਕ ਅੰਕ (AQI) ਦੇ ਕਾਰਨਾਂ ਵਿੱਚੋਂ ਇੱਕ ਵਜੋਂ ਭਾਰਤ ਦੇ ਪੰਜਾਬ ਵਿੱਚ ਪਰਾਲੀ ਸਾੜਨ ਨੂੰ ਜ਼ਿੰਮੇਵਾਰ ਠਹਿਰਾਇਆ ਹੈ, ਤਾਂ ਮਾਨ ਨੇ ਤੰਜ ਕੱਸਦਿਆਂ ਕਿਹਾ, ''ਤਾਂ ਕੀ ਇੱਥੋਂ ਦਾ ਧੂੰਆਂ ਉੱਥੇ ਵੀ ਪਹੁੰਚ ਜਾਂਦਾ ਹੈ?'' ''

ਮਾਨ ਨੇ ਕਿਹਾ ਕਿ ਪਰਾਲੀ ਪ੍ਰਬੰਧਨ ਦਾ ਮੁੱਦਾ ਸਿਰਫ਼ ਪੰਜਾਬ ਨਾਲ ਜੁੜਿਆ ਹੋਇਆ ਨਹੀਂ ਹੈ ਅਤੇ ਉਨ੍ਹਾਂ ਸੁਝਾਅ ਦਿੱਤਾ ਕਿ ਕੇਂਦਰ ਨੂੰ ਇਸ ਦੇ ਪੱਕੇ ਹੱਲ ਲਈ ਸਬੰਧਤ ਸੂਬਿਆਂ ਨਾਲ ਮੀਟਿੰਗ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ, ''ਹੁਣ, ਤੁਸੀਂ ਸਾਡੇ ਤੋਂ 200 ਲੱਖ ਮੀਟਰਕ ਟਨ (ਝੋਨਾ) ਲਓਗੇ, ਤਾਂ ਪਰਾਲੀ ਤਾਂ ਹੋਵੇਗੀ ਹੀ। ਤਾਂ, ਕੇਂਦਰ ਇਸ ਦਾ ਹੱਲ ਕਿਉਂ ਨਹੀਂ ਕੱਢਦਾ? ਪ੍ਰਧਾਨ ਮੰਤਰੀ ਗਲੋਬਲ ਸਮੱਸਿਆਵਾਂ ਦਾ ਹੱਲ ਕੱਢਦੇ ਹਨ, ਇਹ ਮੁੱਦਾ ਪੂਰੇ ਉੱਤਰ ਭਾਰਤ ਦੀ ਸਮੱਸਿਆ ਹੈ। ਇਸ ਲਈ, ਉਨ੍ਹਾਂ ਨੂੰ ਇਨ੍ਹਾਂ ਤਿੰਨ-ਚਾਰ ਸੂਬਿਆਂ ਨੂੰ ਇਕੱਠੇ ਬਿਠਾ ਕੇ ਇਸ ਦਾ ਹੱਲ ਕੱਢਣਾ ਚਾਹੀਦਾ ਹੈ।''

ਇਹ ਪੁੱਛੇ ਜਾਣ 'ਤੇ ਕਿ ਕੀ ਮੁੱਖ ਮੰਤਰੀ ਨੇ ਪਾਕਿਸਤਾਨ ਦੇ ਲਾਹੌਰ ਜਾਣ ਲਈ ਕੇਂਦਰ ਤੋਂ ਮਨਜ਼ੂਰੀ ਲੈ ਲਈ ਹੈ, ਉਨ੍ਹਾਂ ਕਿਹਾ, ''ਅਸੀਂ ਇਸ ਲਈ ਕਾਗਜ਼ੀ ਕਾਰਵਾਈ ਕਰ ਰਹੇ ਹਾਂ।''

ਜ਼ਿਕਰਯੋਗ ਹੈ ਕਿ ਮਾਨ ਨੇ ਪਿਛਲੇ ਮਹੀਨੇ ਕਿਹਾ ਸੀ ਕਿ 27 ਨਵੰਬਰ ਨੂੰ ਪਾਕਿਸਤਾਨ ਦੇ ਲਾਹੌਰ ਵਿੱਚ ਹੋਣ ਵਾਲੀ ਵਿਸ਼ਵ ਪੰਜਾਬੀ ਕਾਨਫਰੰਸ ਵਿੱਚ ਹਿੱਸਾ ਲੈਣ ਲਈ ਉਨ੍ਹਾਂ ਨੂੰ ਸੱਦਾ ਦਿੱਤਾ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਯਾਤਰਾ ਲਈ ਸਿਆਸੀ ਮਨਜ਼ੂਰੀ ਭਾਰਤ ਸਰਕਾਰ ਵੱਲੋਂ ਦਿੱਤੀ ਜਾਂਦੀ ਹੈ। ਮਨਜ਼ੂਰੀ ਨਾ ਮਿਲਣ ਦੀ ਸੂਰਤ ਵਿੱਚ ਉਨ੍ਹਾਂ ਦੇ ਅਗਲੇ ਕਦਮ ਬਾਰੇ ਪੁੱਛੇ ਜਾਣ 'ਤੇ ਮੁੱਖ ਮੰਤਰੀ ਨੇ ਕਿਹਾ, ''ਅਸੀਂ ਇੰਤਜ਼ਾਰ ਕਰਾਂਗੇ ਕਿ ਉਹ ਕੀ ਕਹਿੰਦੇ ਹਨ। ਸਿਆਸੀ ਮਨਜ਼ੂਰੀ ਤਾਂ ਲੈਣੀ ਹੀ ਪੈਂਦੀ ਹੈ।'

Notifications
Settings
Clear Notifications
Notifications
Use the toggle to switch notifications
  • Block for 8 hours
  • Block for 12 hours
  • Block for 24 hours
  • Don't block
Gender
Select your Gender
  • Male
  • Female
  • Others
Age
Select your Age Range
  • Under 18
  • 18 to 25
  • 26 to 35
  • 36 to 45
  • 45 to 55
  • 55+