SIR ਬਹਾਨੇ ਲੋਕਾਂ ਦੀਆਂ ਵੋਟਾਂ ਕੱਟਣ 'ਤੇ ਬੋਲੇ CM ਮਾਨ - ਹੁਣ ਸਰਕਾਰ ਤੈਅ ਕਰਦੀ ਹੈ ਕੌਣ ਵੋਟ ਪਏਗਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਨ ਸਭਾ ਵਿੱਚ ਚੋਣ ਪ੍ਰਕਿਰਿਆ ਅਤੇ ਵੋਟਰ ਸੂਚੀ ਦੀ ਵਿਸ਼ੇਸ਼ ਗਹਿਰਾਈ ਨਾਲ ਸਮੀਖਿਆ (SIR) ਨੂੰ ਲੈ ਕੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਵਿਨ੍ਹਿਆ । ਉਨ੍ਹਾਂ ਸਵਾਲ ਉਠਾਇਆ ਕਿ ਪਹਿਲਾਂ ਜਨਤਾ ਆਪਣੀ ਸਰਕਾਰ ਚੁਣਦੀ ਸੀ, ਪਰ ਹੁਣ ਇਹ ਤੈਅ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਕੌਣ ਵੋਟ ਪਾ ਸਕਦਾ ਹੈ ਅਤੇ ਕਿਸ ਦਾ ਨਾਂਅ ਵੋਟਰ ਸੂਚੀ ਵਿੱਚੋਂ ਕੱਟਿਆ ਜਾਣਾ ਹੈ।

ਮਾਨ ਨੇ ਇਸ ਨੂੰ ਲੋਕਤੰਤਰ ਲਈ ਗੰਭੀਰ ਚਿੰਤਾ ਦਾ ਵਿਸ਼ਾ ਦੱਸਦਿਆਂ ਕਿਹਾ ਕਿ ਲੋਕਾਂ ਦਾ ਲੋਕਤੰਤਰੀ ਪ੍ਰਣਾਲੀ ਤੋਂ ਭਰੋਸਾ ਲਗਾਤਾਰ ਘਟਦਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਪਛਾਣ ਹਮੇਸ਼ਾ ਜ਼ੁਲਮ ਅਤੇ ਤਾਨਾਸ਼ਾਹੀ ਵਿਰੁੱਧ ਆਵਾਜ਼ ਉਠਾਉਣ ਵਾਲੇ ਸੂਬੇ ਵਜੋਂ ਰਹੀ ਹੈ। ਉਨ੍ਹਾਂ ਇਸ ਮੁੱਦੇ 'ਤੇ ਵਿਧਾਨ ਸਭਾ ਵਿੱਚ ਚਰਚਾ ਦੀ ਇਜਾਜ਼ਤ ਦੇਣ ਲਈ ਸਪੀਕਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਦੇਸ਼ ਦੀ ਕਿਸੇ ਹੋਰ ਵਿਧਾਨਕ ਸਭਾ ਵਿੱਚ ਅਜੇ ਤੱਕ ਇਸ ਤਰ੍ਹਾਂ ਦਾ ਮੁੱਦਾ ਨਹੀਂ ਉਠਾਇਆ ਗਿਆ।

bhagwant man

SIR ਰਾਹੀਂ ਵੋਟਾਂ ਕੱਟਣ 'ਤੇ ਚੁੱਕੇ ਸਵਾਲ

ਭਗਵੰਤ ਮਾਨ ਨੇ ਵੋਟਰ ਸੂਚੀ ਦੀ ਸਮੀਖਿਆ ਦੌਰਾਨ ਵੱਡੀ ਗਿਣਤੀ ਵਿੱਚ ਵੋਟਾਂ ਕੱਟੇ ਜਾਣ 'ਤੇ ਸਵਾਲ ਉਠਾਏ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆਪਣੀ ਨਾਗਰਿਕਤਾ ਅਤੇ ਵੋਟ ਦੇ ਅਧਿਕਾਰ ਨਾਲ ਸਬੰਧਤ ਦਸਤਾਵੇਜ਼ ਇਕੱਠੇ ਕਰਨ ਲਈ ਪ੍ਰੇਸ਼ਾਨ ਹੋਣਾ ਪੈ ਰਿਹਾ ਹੈ। ਕਈ ਲੋਕਾਂ ਤੋਂ ਮੁੜ ਸਰਟੀਫਿਕੇਟ ਮੰਗੇ ਜਾ ਰਹੇ ਹਨ। ਉਨ੍ਹਾਂ ਸਵਾਲ ਕੀਤਾ ਕਿ ਜਿਨ੍ਹਾਂ ਲੋਕਾਂ ਕੋਲ ਪੁਰਾਣੇ ਦਸਤਾਵੇਜ਼ ਮੌਜੂਦ ਨਹੀਂ ਹਨ, ਉਹ ਕਿੱਥੋਂ ਲਿਆ ਕੇ ਦੇਣਗੇ।

CM ਮਾਨ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਦੇ ਨਾਂਅ ਵੋਟਰ ਸੂਚੀ ਵਿੱਚੋਂ ਹਟਾਏ ਜਾ ਰਹੇ ਹਨ, ਉਨ੍ਹਾਂ ਵਿੱਚੋਂ ਕੁਝ ਨੂੰ ਇਨਸਾਫ਼ ਲਈ ਸੁਪਰੀਮ ਕੋਰਟ ਤੱਕ ਜਾਣਾ ਪੈਂਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਲੋਕਾਂ ਨੂੰ ਅਗਲੀ ਵਾਰ ਅਰਜ਼ੀ ਦੇਣ ਲਈ ਕਹਿ ਕੇ ਟਾਲ ਦਿੱਤਾ ਜਾਂਦਾ ਹੈ। ਉਨ੍ਹਾਂ ਮੁਤਾਬਕ, ਇਸ ਦਾ ਮਤਲਬ ਹੈ ਕਿ ਸਬੰਧਤ ਵਿਅਕਤੀ ਪੰਜ ਸਾਲਾਂ ਤੱਕ ਆਪਣੇ ਵੋਟ ਦੇ ਅਧਿਕਾਰ ਤੋਂ ਵਾਂਝਾ ਰਹਿ ਸਕਦਾ ਹੈ। ਉਨ੍ਹਾਂ ਨੇ ਦਿੱਲੀ ਵਿੱਚ ਅਰਵਿੰਦ ਕੇਜਰੀਵਾਲ ਦੇ ਵਿਧਾਨ ਸਭਾ ਹਲਕੇ ਦਾ ਹਵਾਲਾ ਦਿੰਦਿਆਂ ਵੀ ਵੋਟਰ ਸੂਚੀ ਵਿੱਚੋਂ ਨਾਂ ਕੱਟੇ ਜਾਣ ਦਾ ਮੁੱਦਾ ਉਠਾਇਆ। ਮਾਨ ਨੇ ਦੋਸ਼ ਲਾਇਆ ਕਿ ਵੋਟਾਂ ਕੱਟਣ ਅਤੇ ਨਵੇਂ ਨਾਂ ਜੋੜਨ ਨਾਲ ਚੋਣ ਨਤੀਜੇ ਪ੍ਰਭਾਵਿਤ ਹੋ ਸਕਦੇ ਹਨ।

ED-CBI ਦੀ ਕਾਰਵਾਈ 'ਤੇ ਵੀ ਸਾਧਿਆ ਨਿਸ਼ਾਨਾ

ਮੁੱਖ ਮੰਤਰੀ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਅਤੇ ਕੇਂਦਰੀ ਜਾਂਚ ਬਿਊਰੋ (CBI) ਦੀ ਕਾਰਵਾਈ ਨੂੰ ਲੈ ਕੇ ਵੀ ਕੇਂਦਰ ਸਰਕਾਰ 'ਤੇ ਦੋਸ਼ ਲਾਏ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਵਿਰੋਧੀ ਧਿਰ ਦੇ ਆਗੂਆਂ ਖ਼ਿਲਾਫ਼ ਛਾਪੇ ਮਾਰੇ ਜਾਂਦੇ ਹਨ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾਂਦਾ ਹੈ, ਜਦਕਿ ਚੋਣਾਂ ਤੋਂ ਬਾਅਦ ਕਈ ਮਾਮਲਿਆਂ ਵਿੱਚ ਕਾਰਵਾਈ ਦਾ ਰੁਖ਼ ਬਦਲ ਜਾਂਦਾ ਹੈ।

ਮਾਨ ਨੇ ਪੱਛਮੀ ਬੰਗਾਲ ਅਤੇ ਹਰਿਆਣਾ ਦਾ ਜ਼ਿਕਰ ਕਰਦਿਆਂ ਦੋਸ਼ ਲਾਇਆ ਕਿ ਕੇਂਦਰੀ ਜਾਂਚ ਏਜੰਸੀਆਂ ਦੀ ਵਰਤੋਂ ਸਿਆਸੀ ਮਕਸਦਾਂ ਲਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਵਿੱਚ ਵੀ ED ਅਤੇ CBI ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਨੇ ਆਪਣੇ ਭਾਸ਼ਣ ਵਿੱਚ ਵੋਟਰ ਸੂਚੀ, ਚੋਣ ਪ੍ਰਕਿਰਿਆ ਅਤੇ ਕੇਂਦਰੀ ਜਾਂਚ ਏਜੰਸੀਆਂ ਦੀ ਭੂਮਿਕਾ ਨੂੰ ਲੋਕਤੰਤਰ ਨਾਲ ਜੁੜੇ ਗੰਭੀਰ ਮੁੱਦੇ ਦੱਸਦਿਆਂ ਕਿਹਾ ਕਿ ਇਨ੍ਹਾਂ 'ਤੇ ਸਵਾਲ ਉਠਾਉਣਾ ਜ਼ਰੂਰੀ ਹੈ।

ਕਸਟਮ ਹੈੱਡ ਗਿਆਨੇਸ਼ ਕੁਮਾਰ ਦੇ ਸਕੇ ਭਰਾ, ਇਸੀ ਕਰਕੇ ਮੈਨੂੰ ਰੋਕਿਆ -CM ਮਾਨ

ਵਿਧਾਨਸਭਾ ਤੋਂ ਬਾਹਰ ਮੀਡੀਆ ਨਾਲ ਗੱਲਬਾਤ ਕਰਦਿਆਂ CM ਮਾਨ ਨੇ ਉਨ੍ਹਾਂ ਨੂੰ ਫ਼ਰਾਂਸ ਦੌਰੇ ਤੋਂ ਵਾਪਸੀ ਵੇਲੇ ਦਿੱਲੀ Airport 'ਤੇ ਰੋਕੇ ਜਾਣ ਦੇ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ- ਉਨ੍ਹਾਂ ਨੂੰ ਦਿੱਲੀ ਏਅਰਪੋਰਟ 'ਤੇ ਦੋ ਘੰਟਿਆਂ ਤੱਕ ਬਿਠਾ ਕੇ ਰੱਖਿਆ ਗਿਆ। ਅਧਿਕਾਰੀਆਂ ਨੇ ਕਿਹਾ ਕਿ ਉਨ੍ਹਾਂ ਦੇ ਸਾਮਾਨ ਦੀ ਜਾਂਚ ਕਰਨੀ ਹੈ, ਪਰ ਜਾਂਚ ਦੌਰਾਨ ਸਾਮਾਨ ਵਿੱਚੋਂ ਕੁਝ ਵੀ ਨਹੀਂ ਮਿਲਿਆ। ਜਦੋਂ ਮੁੱਖ ਮੰਤਰੀ ਨੂੰ ਪੁੱਛਿਆ ਗਿਆ ਕਿ ਕੀ ਉਹ ਇਸ ਘਟਨਾ ਨੂੰ ਪ੍ਰੇਸ਼ਾਨ ਕਰਨ ਵਾਲੀ ਕਾਰਵਾਈ ਮੰਨਦੇ ਹਨ, ਤਾਂ ਉਨ੍ਹਾਂ ਨੇ ਦਾਅਵਾ ਕੀਤਾ ਕਿ ਦਿੱਲੀ ਏਅਰਪੋਰਟ 'ਤੇ ਕਸਟਮ ਵਿਭਾਗ ਦੇ ਮੁਖੀ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਭਰਾ ਮਨੀਸ਼ ਹਨ। ਮਾਨ ਨੇ ਦੋਸ਼ ਲਾਇਆ ਕਿ ਜਦੋਂ ਵੀ ਉਨ੍ਹਾਂ ਨੂੰ ਮੌਕਾ ਮਿਲਦਾ ਹੈ, ਉਹ ਬਦਲਾ ਲੈ ਲੈਂਦੇ ਹਨ।

Notifications
Settings
Clear Notifications
Notifications
Use the toggle to switch notifications
  • Block for 8 hours
  • Block for 12 hours
  • Block for 24 hours
  • Don't block
Gender
Select your Gender
  • Male
  • Female
  • Others
Age
Select your Age Range
  • Under 18
  • 18 to 25
  • 26 to 35
  • 36 to 45
  • 45 to 55
  • 55+