ਤਰਨਤਾਰਨ ਬੱਸ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮਿਲੇ CM ਮਾਨ, 5-5 ਲੱਖ ਦੇ ਮੁਆਵਜ਼ੇ ਦਾ ਕੀਤਾ ਐਲਾਨ

ਮੰਤਰੀ ਭਗਵੰਤ ਸਿੰਘ ਮਾਨ ਨੇ ਤਰਨ ਤਾਰਨ ਵਿਖੇ 'ਮੁੱਖ ਮੰਤਰੀ ਤੀਰਥ ਯਾਤਰਾ ਬੱਸ ਯੋਜਨਾ' ਦੀਆਂ ਦੋ ਬੱਸਾਂ ਦੀ ਆਹਮੋ-ਸਾਹਮਣੇ ਹੋਈ ਟੱਕਰ ਦੇ ਪੀੜਤਾਂ ਲਈ ਅੱਜ ਪੰਜ ਮ੍ਰਿਤਕਾਂ ਦੇ ਵਾਰਸਾਂ ਨੂੰ ਪੰਜ-ਪੰਜ ਲੱਖ ਰੁਪਏ ਅਤੇ 11 ਜ਼ਖ਼ਮੀਆਂ ਨੂੰ ਇੱਕ-ਇੱਕ ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ।

ਸਰਕਾਰੀ ਗੁਰੂ ਨਾਨਕ ਦੇਵ ਹਸਪਤਾਲ, ਜਿੱਥੇ 11 ਜ਼ਖ਼ਮੀ ਜ਼ੇਰੇ ਇਲਾਜ ਹਨ, ਵਿਖੇ ਲਗਪਗ 45 ਮਿੰਟ ਤੱਕ ਜ਼ਖ਼ਮੀਆਂ ਦਾ ਹਾਲ-ਚਾਲ ਪੁੱਛਣ ਤੋਂ ਬਾਅਦ ਉਨ੍ਹਾਂ ਐਲਾਨ ਕੀਤਾ ਕਿ ਇਨ੍ਹਾਂ ਦੇ ਇਲਾਜ ਦਾ ਸਾਰਾ ਖ਼ਰਚਾ ਸਰਕਾਰ ਵੱਲੋਂ ਚੁੱਕਿਆ ਜਾਵੇਗਾ। ਮੀਡੀਆ ਦੇ ਇੱਕ ਸਵਾਲ ਦਾ ਜਵਾਬ ਦਿੰਦਿਆਂ ਉਨ੍ਹਾਂ ਇਸ ਮਾਮਲੇ ਵਿੱਚ ਕਿਸੇ ਵੀ ਤਰ੍ਹਾਂ ਦੀ ਜਾਂਚ ਜਾਂ ਯੋਜਨਾ ਤਹਿਤ ਚੱਲਣ ਵਾਲੀਆਂ ਬੱਸਾਂ ਦੇ ਪ੍ਰਬੰਧਾਂ ਦੀ ਸਮੀਖਿਆ ਕਰਨ ਤੋਂ ਇਨਕਾਰ ਕਰਦਿਆਂ ਕਿਹਾ ਕਿ ਇਹ ਮਹਿਜ਼ ਇੱਕ ਸੜਕ ਹਾਦਸਾ ਸੀ।

cm met injured

ਮੁੱਖ ਮੰਤਰੀ ਨੇ ਦੱਸਿਆ ਕਿ ਸੜਕ 'ਤੇ ਇੱਕ ਚਾਲਕ ਵੱਲੋਂ ਅਚਾਨਕ ਮੋੜ ਕੱਟਣ ਕਾਰਨ ਇੱਕ ਬੱਸ ਡਰਾਈਵਰ ਨੇ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ, ਜਿਸ ਲਈ ਉਸ ਨੇ ਤੇਜ਼ੀ ਨਾਲ ਬੱਸ ਨੂੰ ਦੂਜੇ ਪਾਸੇ ਮੋੜਿਆ। ਇਹ ਮਹਿਜ਼ ਇੱਕ ਇਤਫ਼ਾਕ ਸੀ ਕਿ ਦੂਜੇ ਪਾਸਿਓਂ ਵੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੀ ਹੀ ਇੱਕ ਹੋਰ ਬੱਸ ਆ ਰਹੀ ਸੀ। ਦੋਵਾਂ ਬੱਸਾਂ ਦੀ ਆਪਸ ਵਿੱਚ ਟੱਕਰ ਹੋ ਗਈ, ਜਿਸ ਕਾਰਨ ਚਾਰ ਸ਼ਰਧਾਲੂਆਂ ਅਤੇ ਮੋਟਰਸਾਈਕਲ ਸਵਾਰ ਇੱਕ ਔਰਤ ਦੀ ਮੌਤ ਹੋ ਗਈ ਅਤੇ 11 ਹੋਰ ਜ਼ਖ਼ਮੀ ਹੋ ਗਏ।

ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਜ਼ਖ਼ਮੀਆਂ ਦੀ ਸਿਹਤ ਦਾ ਜਾਇਜ਼ਾ ਲਿਆ ਅਤੇ ਪਾਇਆ ਕਿ ਉਨ੍ਹਾਂ ਵਿੱਚੋਂ ਕਈਆਂ ਦੇ ਸਿਰ ਵਿੱਚ ਸੱਟਾਂ ਲੱਗੀਆਂ ਹਨ ਅਤੇ ਹੱਡੀਆਂ ਟੁੱਟੀਆਂ ਹਨ (ਫਰੈਕਚਰ ਹੋਏ ਹਨ)। ਉਨ੍ਹਾਂ ਅੱਗੇ ਕਿਹਾ ਕਿ ਇਲਾਜ ਕਰ ਰਹੇ ਡਾਕਟਰਾਂ ਨੇ ਉਨ੍ਹਾਂ ਨੂੰ ਦੱਸਿਆ ਹੈ ਕਿ ਸਾਰੇ ਜ਼ਖ਼ਮੀ ਖ਼ਤਰੇ ਤੋਂ ਬਾਹਰ ਹਨ।

ਮੁੱਖ ਮੰਤਰੀ ਨੇ ਵਿਸਥਾਰ ਨਾਲ ਦੱਸਿਆ ਕਿ ਯੋਜਨਾ ਤਹਿਤ ਬੱਸਾਂ ਦਾ ਪ੍ਰਬੰਧ ਪੂਰੀ ਤਰ੍ਹਾਂ ਦਰੁਸਤ ਹੈ ਕਿਉਂਕਿ ਰੋਜ਼ਾਨਾ 70 ਬੱਸਾਂ ਵਿੱਚ 3,000 ਤੋਂ ਵੱਧ ਸ਼ਰਧਾਲੂ ਇਸ ਸਹੂਲਤ ਦਾ ਲਾਭ ਲੈ ਰਹੇ ਹਨ। ਇਨ੍ਹਾਂ ਬੱਸਾਂ ਦੇ 17,000 ਗੇੜਿਆਂ ਵਿੱਚ ਸੱਤ ਲੱਖ ਤੋਂ ਵੱਧ ਸ਼ਰਧਾਲੂ ਆਪਣੀ ਤੀਰਥ ਯਾਤਰਾ ਪੂਰੀ ਕਰ ਚੁੱਕੇ ਹਨ। ਪਹਿਲਾਂ ਕਦੇ ਵੀ ਅਜਿਹਾ ਹਾਦਸਾ ਨਹੀਂ ਵਾਪਰਿਆ।

Notifications
Settings
Clear Notifications
Notifications
Use the toggle to switch notifications
  • Block for 8 hours
  • Block for 12 hours
  • Block for 24 hours
  • Don't block
Gender
Select your Gender
  • Male
  • Female
  • Others
Age
Select your Age Range
  • Under 18
  • 18 to 25
  • 26 to 35
  • 36 to 45
  • 45 to 55
  • 55+